ਢੋਗੀਂ ਬਾਬੇ ਦਾ ਸ਼ਰਮਨਾਕ ਕਾਰਾ : ਇੱਕੋ ਪਰਿਵਾਰ ਦੀਆਂ 3 ਜਨਾਨੀਆਂ ਲੈ ਕੇ ਹੋਇਆ ਫ਼ਰਾਰ
Thursday, Jul 08, 2021 - 06:39 PM (IST)
ਗੁਰਦਾਸਪੁਰ (ਸਰਬਜੀਤ) - ਪੁਲਸ ਸਟੇਸ਼ਨ ਕਾਦੀਆਂ ਦੇ ਅਧੀਨ ਪੈਂਦੇ ਪਿੰਡ ਮੰਸੂਰ ’ਚ ਉਸ ਸਮੇਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ, ਜਦੋਂ ਇਕ ਪਰਿਵਾਰ ਦੀਆਂ ਤਿੰਨ ਜਨਾਨੀਆਂ ਨੂੰ ਥੋਖੇਬਾਜ਼ ਬਾਬਾ ਆਪਣੇ ਚੁੱਗਲ ’ਚ ਫਸਾ ਕੇ ਭਜਾ ਕੇ ਲੈ ਗਿਆ। ਇਸ ਘਟਨਾ ਦੀ ਸ਼ਿਕਾਇਤ ਪਰਿਵਾਰ ਵੱਲੋਂ ਕਾਦੀਆਂ ਪੁਲਸ ਸਟੇਸ਼ਨ ’ਚ ਕਰ ਦਿੱਤੀ ਗਈ ਹੈ ਅਤੇ ਪੁਲਸ ਨੇ ਪੀੜਤਾਂ ਦੇ ਬਿਆਨਾਂ ’ਤੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਫ਼ਰਾਰ ਹੋਏ ਬਾਬੇ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ : ਰਾਤ ਦੇ ਹਨ੍ਹੇਰੇ ’ਚ ਵਿਅਕਤੀ ਦਾ ਕਤਲ, ਸਿਰ ਧੜ ਤੋਂ ਕੀਤਾ ਵੱਖ
ਪੀੜਤ ਪਰਿਵਾਰ ਦੇ ਅਜੇ ਕੁਮਾਰ ਨੇ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਵਿਆਹ 7 ਸਾਲ ਪਹਿਲਾ ਹੋਇਆ ਸੀ। ਵਿਆਹ ਦੇ ਬਾਅਦ ਹੀ ਉਸ ਦੀ ਪਤਨੀ ਨੂੰ ਚੌਂਕੀ ਆਉਣੀ ਸ਼ੁਰੂ ਹੋ ਗਈ ਸੀ, ਜਿਸ ’ਤੇ ਉਸ ਨੇ ਸੋਨੀ ਸ਼ਾਹ ਬਾਬਾ ਦੇ ਤਰਨਤਾਰਨ ਡੇਰੇ ’ਤੇ ਖੜਨਾ ਸ਼ੁਰੂ ਕਰ ਦਿੱਤਾ ਅਤੇ ਉਸ ਦੀ ਪਤਨੀ ਠੀਕ ਹੋ ਗਈ। ਇਸ ਤਰ੍ਹਾਂ ਉਨ੍ਹਾਂ ਦਾ ਵਿਸ਼ਵਾਸ ਬਾਬੇ ’ਤੇ ਬਣ ਗਿਆ। ਉਸ ਨੇ ਦੱਸਿਆ ਕਿ ਬਾਬੇ ਦਾ ਉਨ੍ਹਾਂ ਦੇ ਘਰ ਆਉਣਾ ਜਾਣਾ ਸ਼ੁਰੂ ਹੋ ਗਿਆ। ਅਜੇ ਕੁਮਾਰ ਨੇ ਦੱਸਿਆ ਕਿ ਉਹ ਬਾਬਾ 4 ਸਾਲ ਪਹਿਲਾਂ ਉਸ ਦੀ ਭੈਣ ਅਤੇ ਚਾਚੀ ਨੂੰ ਵੀ ਭਜਾ ਕੇ ਲੈ ਗਿਆ ਸੀ। ਇਸ ਦੇ ਬਾਅਦ ਬਾਬਾ 2 ਸਾਲ ਬਾਅਦ ਉਨ੍ਹਾਂ ਦੇ ਘਰ ਵਾਪਸ ਆ ਗਿਆ ਅਤੇ ਮੁਆਫ਼ੀ ਮੰਗਣ ਲੱਗਾ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ਦਾ ਆਦੇਸ਼ ਪ੍ਰਕਾਸ਼ ਸਿੰਘ ਪੰਨੂ IAF ‘ਚ ਬਣਿਆ ਫਲਾਇੰਗ ਅਫ਼ਸਰ, ਕੈਪਟਨ ਨੇ ਦਿੱਤੀ ਵਧਾਈ
ਬਾਬਾ ਉਕਤ ਲੋਕਾਂ ਨੂੰ ਕਹਿਣ ਲੱਗਾ ਕਿ ਉਸ ਨੂੰ ਤੁਹਾਡੀ ਕੁੜੀ ਨਾਲ ਪਿਆਰ ਹੋ ਗਿਆ ਸੀ, ਇਸ ਲਈ ਉਸ ਨੇ ਭੱਜ ਕੇ ਉਸ ਨਾਲ ਵਿਆਹ ਕਰ ਲਿਆ। ਉਸ ਨੇ ਦੱਸਿਆ ਕਿ ਭੈਣ ਦਾ ਹਵਾਲਾ ਦੇਣ ’ਤੇ ਪਰਿਵਾਰ ਨੇ ਉਸ ਨੂੰ ਮੁਆਫ਼ ਕਰ ਦਿੱਤਾ। ਇਸ ਦੇ ਬਾਅਦ ਉਸ ਦਾ ਫਿਰ ਆਉਣਾ ਜਾਣਾ ਸ਼ੁਰੂ ਹੋ ਗਿਆ ਅਤੇ ਹੁਣ 2 ਜੁਲਾਈ 2021 ਨੂੰ ਬਾਬਾ ਉਸ ਦੀ ਪਤਨੀ ਨੂੰ ਵੀ ਆਪਣੇ ਨਾਲ ਭਜਾ ਕੇ ਲੈ ਗਿਆ। ਪੀੜਤ ਨੇ ਦੱਸਿਆ ਕਿ ਉਸ ਦੀ 4 ਸਾਲ ਦੀ ਕੁੜੀ ਹੈ, ਜਿਸ ਦਾ ਮਾਂ ਦੇ ਬਿਨਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ ਜਿਊਂਦਾ ਸਾੜਿਆ ਮਾਂ ਦਾ ਪ੍ਰੇਮੀ
ਉਸ ਨੇ ਦੱਸਿਆ ਕਿ ਬਾਬਾ ਦੇ ਖ਼ਿਲਾਫ਼ ਚਾਚੇ ਨੇ ਵੀ ਥਾਣਾ ਸੇਖਵਾਂ ’ਚ ਸ਼ਿਕਾਇਤ ਦਿੱਤੀ ਸੀ ਪਰ ਬਾਬੇ ਨੇ ਚਾਚੀ ਤੇ ਭੈਣ ਨੂੰ ਆਪਣੇ ਵੱਸ ’ਚ ਕਰਕੇ ਬਿਆਨ ਆਪਣੇ ਹੱਕ ’ਚ ਕਰਵਾ ਲਏ, ਜਿਸ ਕਾਰਨ ਉਸ ਦੇ ਚਾਚਾ ਨੇ ਚਾਚੀ ਨਾਲ ਕੋਈ ਨਾਤਾ ਨਹੀਂ ਰੱਖਿਆ। ਹੁਣ ਉਸ ਦੀ ਚਾਚੀ ਉਹ ਆਪਣੇ ਪੇਕੇ ਰਹਿ ਰਹੀ ਹੈ। ਉਸ ਨੇ ਦੱਸਿਆ ਕਿ ਹੁਣ ਬਾਬਾ ਉਸ ਦੀ ਪਤਨੀ ਨੂੰ ਵੀ ਆਪਣੇ ਵਸ਼ ’ਚ ਕਰਕੇ ਆਪਣੇ ਨਾਲ ਲੈ ਗਿਆ ਹੈ ਅਤੇ ਜਾਂਦੇ ਸਮੇ ਘਰ ਤੋਂ 25 ਹਜ਼ਾਰ ਰੁਪਏ, ਟਾਪਸ, ਸੋਨੇ ਦੀ ਅੰਗੂਠੀ ਸਮੇਤ ਹੋਰ ਸਾਮਾਨ ਵੀ ਲੈ ਗਿਆ ਹੈ। ਉਸ ਨੇ ਦੱਸਿਆ ਕਿ ਇਸ ਸਬੰਧੀ ਉਨਾਂ ਵੱਲੋਂ ਥਾਣਾ ਕਾਦੀਆਂ ਵਿਖੇ ਸ਼ਿਕਾਇਤ ਦਿੱਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸੜਕ ਹਾਦਸੇ ’ਚ 5 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਘਰ ’ਚ ਪਿਆ ਚੀਕ-ਚਿਹਾੜਾ
ਇਸ ਸਬੰਧੀ ਜਦ ਕਾਦੀਆਂ ਥਾਣੇ ਦੇ ਪੁਲਸ ਅਧਿਕਾਰੀ ਦੇ ਨਾਲ ਗੱਲ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਅਜੇ ਕੁਮਾਰ ਵੱਲੋਂ ਦਿੱਤੀ ਗਈ ਸ਼ਿਕਾਇਤ ’ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਛੇਤੀ ਹੀ ਬਾਬੇ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਾ।