ਪੰਜਾਬ ਨਾਲ ਜੁੜੀਆਂ ਖਬਰਾਂ ਦੇਖਣ ਲਈ ਜਗ ਬਾਣੀ ਖਬਰਨਾਮਾ ''ਤੇ ਕਲਿਕ ਕਰੋ

Tuesday, Aug 01, 2017 - 09:43 PM (IST)

ਚੰਡੀਗੜ੍ਹ— ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਕੋਸ਼ਿਸ਼ਾਂ ਕਰ ਰਹੀ ਹੈ ਪਰ ਫਿਰ ਵੀ ਪ੍ਰਸ਼ਾਸਨ ਦੀ ਕੋਤਾਹੀ ਕਾਰਨ ਕੰਮ ਪੂਰੀ ਤਰ੍ਹਾਂ ਸਿਰੇ ਨਹੀਂ ਚੜ੍ਹ ਰਿਹਾ। ਅਮਰਗੜ੍ਹ ਤੋਂ ਕਾਂਗਰਸੀ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਇਹ ਬਿਆਨ ਦਿੱਤਾ ਹੈ। ਧੀਮਾਨ ਮੁਤਾਬਕ ਪੁਲਸ ਤੰਤਰ 'ਚ ਉੱਤੇ ਤੋਂ ਲੈ ਕੇ ਥੱਲੇ ਤੱਕ ਤਬਦੀਲੀ ਕਰਨ ਦੀ ਜ਼ਰੂਰਤ ਹੈ ਫਿਰ ਨਸ਼ੇ 'ਤੇ ਰੋਕ ਲੱਗ ਸਕਦੀ ਹੈ।
ਜਬਰ ਵਿਰੋਧੀ ਲਹਿਰ ਦੇ ਤਹਿਤ ਸੁਖਬੀਰ ਸਿੰਘ ਬਾਦਲ ਗੁਰਦਾਸਪੁਰ ਪਹੁੰਚੇ ਤੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ। ਸੁਖਬੀਰ ਬਾਦਲ ਨੇ ਪੰਜਾਬ 'ਚ ਨਸ਼ੇ ਤੇ ਖਰਾਬ ਕਾਨੂੰਨ ਵਿਵਸਥਾ ਲਈ ਕਾਂਗਰਸ ਨੂੰ ਜ਼ਿੰਮੇਵਾਰ ਦੱਸਿਆ। ਕਾਨੂੰਨ ਵਿਵਸਥਾ ਨੂੰ ਦਰੁਸਤ ਰੱਖਣ 'ਚ ਸਰਕਾਰ ਦੀ ਥਾਂ ਜਨਤਾ ਦਾ ਹੀ ਹੱਥ ਹੋਣ ਦੀ ਗੱਲ ਕਹਿਣ ਵਾਲੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮੋਤ 'ਤੇ ਵੀ ਸੁਖਬੀਰ ਬਾਦਲ ਖੂਬ ਵਰੇ।


Related News