ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਦਾ ਕਰੀਬੀ ਸਾਥੀ ਹਰਪ੍ਰੀਤ ਗ੍ਰਿਫ਼ਤਾਰ

Monday, Jun 12, 2023 - 06:41 PM (IST)

ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਦਾ ਕਰੀਬੀ ਸਾਥੀ ਹਰਪ੍ਰੀਤ ਗ੍ਰਿਫ਼ਤਾਰ

ਚੰਡੀਗੜ੍ਹ : ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਵਿਦੇਸ਼ ਬੈਠੇ ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਸਾਥੀ ਭਗੌੜੇ ਗੈਂਗਸਟਰ ਨੂੰ ਕਾਬੂ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਦਾ ਨਾਂ ਹਰਪ੍ਰੀਤ ਸਿੰਘ ਹੈ ਜੋ ਕਿ ਕੋਟਕਪੂਰਾ ਦੇ ਪਰਦੀਪ ਸਿੰਘ ਕਤਲ ਕਾਂਡ ਵਿਚ ਵੀ ਮਾਸਟਰ ਮਾਈਂਡ ਹੈ। ਦੱਸਣਯੋਗ ਹੈ ਕਿ 10 ਨਵੰਬਰ 2022 ਨੂੰ ਛੇ ਗੈਂਗਸਟਰਾਂ ਨੇ ਕੋਟਕਪੂਰਾ ਵਿਖੇ ਪਰਦੀਪ ਸਿੰਘ ਦਾ ਕਤਲ ਕਰ ਦਿੱਤਾ ਸੀ। ਇਸ ਮਾਮਲੇ ਵਿਚ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। 

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਇੰਦਰਜੀਤ ਸਿੰਘ ’ਤੇ ਵੱਡੀ ਕਾਰਵਾਈ

ਹੁਣ ਪੁਲਸ ਨੇ ਇਸ ਏ-ਕੈਟਾਗਿਰੀ ਦੇ ਖ਼ਤਰਨਾਕ ਗੈਂਗਸਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜੋ ਕਿ ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਹੈ। ਸੂਤਰਾਂ ਮੁਤਾਬਕ ਗ੍ਰਿਫ਼ਤਾਰ ਕੀਤਾ ਗਿਆ ਗੈਂਗਸਟਰ ਹਰਪ੍ਰੀਤ ਸਿੰਘ ਗੋਲਡੀ ਬਰਾੜ ਦੇ ਇਸ਼ਾਰੇ ’ਤੇ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਫਿਲਹਾਲ ਪੁਲਸ ਵਲੋਂ ਗੈਂਗਸਟਰ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਜਾਂਚ ਦੌਰਾਨ ਹੋਰ ਵੀ ਖ਼ੁਲਾਸੇ ਹੋਣ ਦੀ ਉਮੀਦ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਆਮ ਆਦਮੀ ਪਾਰਟੀ ਨੇ ਪ੍ਰਿੰਸੀਪਲ ਬੁੱਧਰਾਮ ਨੂੰ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਬਣਾਇਆ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News