ਨਵੀਂ ਦੁਕਾਨ ਦੇ ਮਹੂਰਤ ਤੋਂ ਪਹਿਲਾਂ ਹੀ ਚੋਰਾਂ ਨੇ ਅਜਿਹਾ ਕਾਰਾ ਕਿ ਵੇਖ ਪਰਿਵਾਰ ਰਹਿ ਗਿਆ ਦੰਗ

Monday, Oct 05, 2020 - 04:02 PM (IST)

ਨਵੀਂ ਦੁਕਾਨ ਦੇ ਮਹੂਰਤ ਤੋਂ ਪਹਿਲਾਂ ਹੀ ਚੋਰਾਂ ਨੇ ਅਜਿਹਾ ਕਾਰਾ ਕਿ ਵੇਖ ਪਰਿਵਾਰ ਰਹਿ ਗਿਆ ਦੰਗ

ਗੋਰਾਇਆ (ਮੁਨੀਸ਼ ਬਾਵਾ)— ਇਲਾਕੇ 'ਚ ਚੋਰਾਂ ਲੁਟੇਰਿਆਂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਸੋਮਵਾਰ ਨੂੰ ਰੁੜਕਾ ਖੁਰਦ ਚ ਇਕ ਪਰਿਵਾਰ ਵੱਲੋਂ ਕੱਪੜੇ ਦੀ ਨਵੀਂ ਦੁਕਾਨ ਖੋਲ੍ਹੀ ਜਾਣੀ ਸੀ। ਐਤਵਾਰ ਨੂੰ ਪਰਿਵਾਰ ਵੱਲੋਂ ਦੁਕਾਨ 'ਚ ਕੱਪੜੇ ਰੈਕ 'ਚ ਸੱਜਾ ਕੇ ਗਏ ਸਨ ਪਰ ਐਤਵਾਰ-ਸੋਮਵਾਰ ਦੀ ਦਰਮਿਆਨੀ ਰਾਤ ਚੋਰਾਂ ਵੱਲੋਂ ਦੁਕਾਨ ਦਾ ਸ਼ਟਰ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ ਗਿਆ।

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਲੁਟੇਰਿਆਂ ਵੱਲੋਂ ਬੈਂਕ 'ਚ ਵੱਡੀ ਲੁੱਟ, 5 ਲਾਕਰ ਲੈ ਕੇ ਹੋਏ ਫਰਾਰ

PunjabKesari

ਦੁਕਾਨ ਮਾਲਕ ਜਸਵਿੰਦਰ ਸਿੰਘ ਵਾਸੀ ਰੁੜਕਾ ਖੁਰਦ ਨੇ ਦੱਸਿਆ ਕਿ ਉਹ ਸਵੇਰੇ ਸੈਰ ਕਰਨ ਲਈ ਘਰੋਂ ਨਿਕਲੇ ਸਨ, ਜਦੋਂ ਉਨ੍ਹਾਂ ਦੁਕਾਨ ਵੇਖੀ ਤਾਂ ਸ਼ਟਰ ਨੂੰ ਤਾਲੇ ਲੱਗੇ ਹੋਏ ਸਨ। ਚੋਰ ਵਿਚਕਾਰੋਂ ਸ਼ਟਰ ਨੂੰ ਤੋੜ ਕੇ ਦੁਕਾਨ 'ਚ ਦਾਖ਼ਲ ਹੋ ਕੇ ਅੰਦਰੋਂ ਸਾਰਾ ਸਮਾਨ ਚੋਰੀ ਕਰਕੇ ਲੈ ਗਏ।

ਇਹ ਵੀ ਪੜ੍ਹੋ: ਰਾਹੁਲ ਦੀ ਰੈਲੀ ਤੋਂ ਬੋਲੇ ਸਿੰਗਲਾ, ਮੋਦੀ ਨੂੰ ਨਹੀਂ ਸੌਣ ਦੇਵਾਂਗੇ ਚੈਨ ਦੀ ਨੀਂਦ

ਜਿਸ ਨਾਲ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਇਸ ਸੰਬੰਧੀ ਉਨ੍ਹਾਂ ਗੋਰਾਇਆ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਮੌਕੇ 'ਤੇ ਆਏ ਏ. ਐੱਸ. ਆਈ. ਓਮ ਪ੍ਰਕਾਸ਼ ਨੇ ਕਿਹਾ ਕਿ ਸੀ. ਸੀ. ਟੀ. ਵੀ. ਚੈੱਕ ਕੀਤੇ ਜਾ ਰਹੇ ਹਨ। ਇਸ 'ਚ ਇਕ ਕਾਰ ਆਈ ਹੈ। ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ, ਕਲਯੁਗੀ ਪੁੱਤਰ ਨੇ ਪਿਓ ਦੇ ਢਿੱਡ 'ਚ ਚਾਕੂ ਮਾਰ ਕੀਤਾ ਕਤਲ


author

shivani attri

Content Editor

Related News