LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ, ਪੜ੍ਹੋ ਪੂਰੀ ਖ਼ਬਰ

Monday, May 18, 2026 - 04:22 PM (IST)

LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ, ਪੜ੍ਹੋ ਪੂਰੀ ਖ਼ਬਰ

ਜਲੰਧਰ (ਧਵਨ)-ਕੌਮਾਂਤਰੀ ਪੱਧਰ ’ਤੇ ਵਧਦੇ ਤਣਾਅ ਅਤੇ ਜੰਗ ਵਰਗੇ ਹਾਲਾਤ ਦੇ ਵਿਚਕਾਰ ਘਰੇਲੂ ਗੈਸ ਸੰਕਟ ਨੇ ਆਮ ਲੋਕਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਸ਼ਹਿਰਾਂ ਅਤੇ ਕਸਬਿਆਂ ਵਿਚ ਐੱਲ. ਪੀ. ਜੀ. ਸਿਲੰਡਰਾਂ ਦੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਖ਼ਪਤਕਾਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਰੋਕਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਿਹਾ ਹੈ, ਜਿਸ ਕਾਰਨ ਆਮ ਖਪਤਕਾਰ ਏਜੰਸੀਆਂ ਦੇ ਲਗਾਤਾਰ ਚੱਕਰ ਕੱਟਣ ਲਈ ਮਜਬੂਰ ਹਨ।

ਕਈ ਇਲਾਕਿਆਂ ਵਿਚ ਖ਼ਪਤਕਾਰਾਂ ਨੇ ਸ਼ਿਕਾਇਤ ਕੀਤੀ ਹੈ ਕਿ ਸਮੇਂ ਸਿਰ ਬੁਕਿੰਗ ਕਰਵਾਉਣ ਦੇ ਬਾਵਜੂਦ ਸਿਲੰਡਰ ਕਈ-ਕਈ ਦਿਨਾਂ ਤੱਕ ਨਹੀਂ ਮਿਲ ਰਹੇ। ਦੂਜੇ ਪਾਸੇ ਖੁੱਲ੍ਹੇ ਬਾਜ਼ਾਰ ਵਿਚ ਵੱਧ ਭਾਅ ਲੈ ਕੇ ਤੁਰੰਤ ਸਿਲੰਡਰ ਮੁਹੱਈਆ ਕਰਵਾਏ ਜਾ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਘਰੇਲੂ ਗੈਸ ਸਿਲੰਡਰ ਤੈਅ ਰੇਟ ਤੋਂ ਕਾਫ਼ੀ ਜ਼ਿਆਦਾ ਭਾਅ ’ਤੇ ਵੇਚੇ ਜਾ ਰਹੇ ਹਨ ਪਰ ਸਬੰਧਤ ਵਿਭਾਗ ਕੋਈ ਸਖ਼ਤ ਕਾਰਵਾਈ ਨਹੀਂ ਕਰ ਰਿਹਾ।

ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ ਕੀਤਾ ਜਬਰ-ਜ਼ਿਨਾਹ

ਸੁਆਣੀਆਂ ਦਾ ਕਹਿਣਾ ਹੈ ਕਿ ਰਸੋਈ ਦਾ ਬਜਟ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਿਹਾ ਹੈ ਅਤੇ ਹੁਣ ਗੈਸ ਸੰਕਟ ਨੇ ਹਾਲਤ ਹੋਰ ਮੁਸ਼ਕਿਲ ਕਰ ਦਿੱਤੀ ਹੈ। ਕਈ ਪਰਿਵਾਰਾਂ ਨੂੰ ਮਜਬੂਰੀ ਵਿਚ ਹੋਟਲ ਜਾਂ ਬਾਹਰ ਦਾ ਖਾਣਾ ਲੈਣਾ ਪੈ ਰਿਹਾ ਹੈ। ਪੇਂਡੂ ਇਲਾਕਿਆਂ ਵਿਚ ਹਾਲਤ ਹੋਰ ਵੀ ਗੰਭੀਰ ਦੱਸੀ ਜਾ ਰਹੀ ਹੈ, ਜਿੱਥੇ ਗੈਸ ਏਜੰਸੀਆਂ ਦੇ ਬਾਹਰ ਲੰਬੀਆਂ ਲਾਈਨਾਂ ਵੇਖਣ ਨੂੰ ਮਿਲ ਰਹੀਆਂ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਜਲਦੀ ਹਾਲਾਤ ਆਮ ਵਾਂਗ ਕਰਨ ਅਤੇ ਗੈਸ ਸਪਲਾਈ ਵਿਵਸਥਾ ਮਜ਼ਬੂਤ ਕਰਨ ਦੀ ਮੰਗ ਕੀਤੀ ਹੈ। ਸਮਾਜਿਕ ਜਥੇਬੰਦੀਆਂ ਅਤੇ ਖ਼ਪਤਕਾਰ ਫੋਰਮਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗੈਸ ਏਜੰਸੀਆਂ ਦੀ ਨਿਯਮਿਤ ਜਾਂਚ ਕਰਵਾਈ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਗੈਸ ਦੇ ਸੰਕਟ ਅਤੇ ਮਹਿੰਗਾਈ ’ਤੇ ਜਲਦ ਕਾਬੂ ਨਾ ਪਾਇਆ ਗਿਆ ਤਾਂ ਲੋਕਾਂ ਦਾ ਗੁੱਸਾ ਸੜਕਾਂ ’ਤੇ ਵਿਖਾਈ ਦੇ ਸਕਦਾ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਤੋਂ ਪਾਰਦਰਸ਼ੀ ਵੰਡ ਪ੍ਰਣਾਲੀ ਲਾਗੂ ਕਰਨ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਹਤ ਦੇਣ ਦੀ ਵੀ ਮੰਗ ਉਠਾਈ ਗਈ ਹੈ।

ਇਹ ਵੀ ਪੜ੍ਹੋ: ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਸਖ਼ਤ ਹੁਕਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News