ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਨੇ ਮਾਨਸਾ ਅਨਾਜ ਮੰਡੀ ਦਾ ਦੌਰਾ ਕੀਤਾ

Tuesday, May 12, 2020 - 05:33 PM (IST)

ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਨੇ ਮਾਨਸਾ ਅਨਾਜ ਮੰਡੀ ਦਾ ਦੌਰਾ ਕੀਤਾ

ਮਾਨਸਾ (ਸੰਦੀਪ ਮਿੱਤਲ) : ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਜਨਰਲ ਟੀ.ਐਸ. ਸ਼ੇਰਗਿੱਲ ਨੇ ਜ਼ਿਲਾ ਪ੍ਰਸ਼ਾਸਨ ਮਾਨਸਾ ਦੇ ਕੋਰੋਨਾ ਵਾਇਰਸ ਮਹਾਮਾਰੀ ਨਾਲ ਲੜਨ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬੜਾ ਮਾਣ ਮਹਿਸੂਸ ਹੋ ਰਿਹਾ ਹੈ ਕਿ ਕੋਰੋਨਾ ਵਾਇਰਸ ਵਿਰੁੱਧ ਮੁਕਾਬਲਾ ਕਰਨ ਲਈ ਜ਼ਿਲੇ ਦੀ ਪੂਰੀ ਮਸ਼ੀਨਰੀ ਸਮੇਤ ਜ਼ਿਲਾ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਪੁਲਸ, ਕੋਰੋਨਾ ਵਾਇਰਸ ਨਾਲ ਲੜਨ ਵਿਚ ਸਮਰਪਣ ਭਾਵਨਾ ਨਾਲ ਡਟੇ ਹੋਏ ਹਨ।

ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜਨਰਲ ਸ਼ੇਰਗਿੱਲ ਨੇ ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਅਤੇ ਐਸ.ਐਸ.ਪੀ ਡਾ. ਨਰਿੰਦਰ ਭਾਰਗਵ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਓ.ਐਸ.ਡੀ. ਕਰਨਵੀਰ ਸਿੰਘ, ਜ਼ਿਲਾ ਮੁਖੀ ਗਾਰਡੀਅਨ ਆਫ ਗਵਰਨੈਂਸ (ਜੀ.ਓ.ਜੀ) ਆਰ.ਐਸ. ਚਾਹਲ ਅਤੇ ਹੋਰ ਜੀ.ਓ.ਜੀਜ਼. ਵੀ ਮੌਜੂਦ ਸਨ। ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਜਨਰਲ ਸ਼ੇਰਗਿੱਲ ਨੇ ਜ਼ਿਲਾ ਅਨਾਜ ਮੰਡੀ ਦਾ ਦੌਰਾ ਵੀ ਕੀਤਾ। ਇਸ ਦੌਰਾਨ ਉਨ੍ਹਾਂ ਕਣਕ ਦੀ ਚੱਲ ਰਹੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ ਲੈਂਦਿਆਂ ਤਸੱਲੀ ਪ੍ਰਗਟਾਈ ਕਿ ਕੋਰੋਨਾ ਵਾਇਰਸ ਦੇ ਚਲਦਿਆਂ ਅਨਾਜ ਮੰਡੀ ਵਿਚ ਸਮਾਜਿਕ ਦੂਰੀ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। 

ਡਿਪਟੀ ਕਮਿਸ਼ਨਰ ਨੇ ਸੀਨੀਅਰ ਸਲਾਹਕਾਰ ਮੁੱਖ ਮੰਤਰੀ ਪੰਜਾਬ ਨੂੰ ਦੱਸਿਆ ਕਿ ਜ਼ਿਲੇ ਵਿਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਜ਼ਿਲਾ ਪ੍ਰਸ਼ਾਸਨ ਕਿਸਾਨਾਂ ਦੀ ਫਸਲ ਦੇ ਇਕ ਇਕ ਦਾਣੇ ਦੀ ਖਰੀਦ ਨੂੰ ਯਕੀਨੀ ਬਣਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।


author

Gurminder Singh

Content Editor

Related News