ਮੁੱਖ ਮੰਤਰੀ ਦੇ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ, ਪਿੰਡ ਅਜਨੌਦਾ ਵਿਚ ਕੁਝ ਦਿਨਾਂ ’ਚ 12 ਮੌਤਾਂ

Sunday, May 16, 2021 - 06:26 PM (IST)

ਮੁੱਖ ਮੰਤਰੀ ਦੇ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ, ਪਿੰਡ ਅਜਨੌਦਾ ਵਿਚ ਕੁਝ ਦਿਨਾਂ ’ਚ 12 ਮੌਤਾਂ

ਨਾਭਾ (ਰਾਹੁਲ ਖੁਰਾਣਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਜ਼ਿਲ੍ਹੇ ਵਿੱਚ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨੋਂ-ਦਿਨ ਵੱਧਦਾ ਹੀ ਜਾ ਰਿਹਾ ਹੈ। ਪੰਜਾਬ ਵਿਚ ਕੋਰੋਨਾ ਮਹਾਮਾਰੀ ਦੇ ਚੱਲਦੇ ਅਨੇਕਾਂ ਹੀ ਕੀਮਤੀ ਜਾਨਾਂ ਮੌਤ ਦੇ ਮੂੰਹ ਵਿਚ ਜਾ ਰਹੀਆਂ ਹਨ ਅਤੇ ਦਿਨੋਂ-ਦਿਨ ਇਹ ਆਂਕੜਾ ਵੱਧ ਰਿਹਾ ਹੈ। ਕੋਰੋਨਾ ਦਾ ਪ੍ਰਕੋਪ ਹੁਣ ਪਿੰਡਾਂ ਵੱਲ ਵੀ ਵਿਖਾਈ ਦੇ ਰਿਹਾ ਹੈ, ਜਿਸ ਦੀ ਤਾਜ਼ਾ ਮਿਸਾਲ ਵੇਖਣ ਨੂੰ ਮਿਲੀ ਨਾਭਾ ਬਲਾਕ ਦੇ ਪਿੰਡ ਅਜਨੌਦਾ ਕਲਾਂ ਵਿਖੇ, ਜਿੱਥੇ ਪਿਛਲੇ ਕੁਝ ਦਿਨਾਂ ਵਿਚ ਹੀ 12 ਮੌਤਾਂ ਹੋਣ ਤੋਂ ਬਾਅਦ ਪਿੰਡ ਵਾਸੀ ਕੋਰੋਨਾ  ਦੇ ਸਾਏ ਹੇਠ ਘੁੱਟ-ਘੁੱਟ ਕੇ ਜ਼ਿੰਦਗੀ ਬਸਰ ਕਰ ਰਹੇ ਹਨ। ਪਿੰਡ ਦੀਆਂ ਗਲੀਆਂ ਅਤੇ ਸੱਥਾਂ ਖਾਲ੍ਹੀ ਨਜ਼ਰ ਆ ਰਹੀਆਂ ਹਨ। ਲੋਕ ਆਪਣੇ ਘਰਾਂ ਵਿਚ ਬੈਠਣ ਨੂੰ ਮਜਬੂਰ ਹਨ, ਕਿਉਂਕਿ ਇਸ ਪਿੰਡ ਵਿਚ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਇਹ ਵੀ ਪੜ੍ਹੋ : ਜਲੰਧਰ ’ਚ ਹੈਰਾਨ ਕਰਨ ਵਾਲੀ ਘਟਨਾ, ਲਵ-ਮੈਰਿਜ ਕਰਨ ਵਾਲੇ ਜੋੜੇ ਨੇ ਵੱਖ-ਵੱਖ ਥਾਈਂ ਇਕੋ ਸਮੇਂ ਕੀਤੀ ਖ਼ੁਦਕੁਸ਼ੀ

ਪਿੰਡ ਵਿਚ ਮੌਤਾਂ ਹੋਣ ਤੋਂ ਬਾਅਦ ਸਿਹਤ ਵਿਭਾਗ ਹਰਕਤ ਵਿਚ ਆਇਆ। ਵਿਭਾਗ ਦੀ ਟੀਮ ਵੀ ਹੁਣ ਜਾਗੀ ਹੈ ਅਤੇ ਪਿੰਡ ਦੀ ਡਿਸਪੈਂਸਰੀ ਵਿਖੇ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ। ਸਿਹਤ ਵਿਭਾਗ ਦੀ ਟੀਮ ਨੇ ਅੱਜ ਕੁੱਲ 120 ਦੇ ਕਰੀਬ ਕੋਰੋਨਾ ਸੈਂਪਲ ਲਏ, ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਪਤਾ ਲੱਗੇਗਾ ਕਿ ਹੋਰ ਕਿੰਨੇ ਲੋਕ ਕੋਰੋਨਾ ਪਾਜ਼ੇਟਿਵ ਪਾਏ ਜਾਣਗੇ। 

ਇਹ ਵੀ ਪੜ੍ਹੋ : ਜਬਰ-ਜ਼ਿਨਾਹ ਕਰਦੇ ਨਗਨ ਹਾਲਤ ’ਚ ਫੜੇ ਜਾਣ ਵਾਲੇ ਥਾਣੇਦਾਰ ਦੀ ਇਕ ਹੋਰ ਵੀਡੀਓ ਆਈ ਸਾਹਮਣੇ

PunjabKesari

ਇਸ ਮੌਕੇ ਪਿੰਡ ਅਜਨੌਦਾ ਕਲਾਂ ਦੇ ਵਾਸੀਆਂ ਨੇ ਕਿਹਾ ਕਿ ਸਾਡੇ ਪਿੰਡਾਂ ਵਿਚ ਕੋਰੋਨਾ ਮਹਾਮਾਰੀ ਦੇ ਨਾਲ ਕਈ ਮੌਤਾਂ ਹੋਈਆਂ ਹਨ। ਬਿਮਾਰੀ ਤਾਂ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਵਿਚ ਖ਼ੌਫ਼ ਹੈ ਕਿ ਕੋਰੋਨਾ ਟੈਸਟ ਕਰਵਾਉਣ ਤੋਂ ਬਾਅਦ ਉਨ੍ਹਾਂ ਜ਼ਬਰੀ ਚੁੱਕ ਕੇ ਹਸਪਤਾਲ ਲੈ ਜਾਣਗੇ ਜਦਕਿ ਵਿਭਾਗ ਦਾ ਕਹਿਣਾ ਹੈ ਕਿ ਅਸੀਂ ਪਿੰਡਾਂ ਵਿਚ ਹੀ ਏਕਾਂਤਵਾਸ ਬਣਾਇਆ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਡਰਨ ਦੀ ਲੋੜ ਨਹੀਂ ਹੈ ਜ਼ਿਆਦਾ ਤੋਂ ਜ਼ਿਆਦਾ ਆਪਣੇ ਕੋਰੋਨਾ ਟੈਸਟ ਕਰਵਾਉਣ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਫਿਰ ਵੱਡਾ ਧਮਾਕਾ, ਹੁਣ ਟਵੀਟ ਵਿਚ ਸੁਖਜਿੰਦਰ ਰੰਧਾਵਾ ਦਾ ਨਾਂ ਵੀ ਕੀਤਾ ਸ਼ਾਮਲ

ਇਸ ਮੌਕੇ ਪਿੰਡ ਵਿਖੇ ਕੋਰੋਨਾ ਸੈਂਪਲਿੰਗ ਕਰਨ ਆਈ ਸਿਹਤ ਵਿਭਾਗ ਟੀਮ ਦੇ ਡਾਕਟਰ ਨੇ ਕਿਹਾ ਕਿ ਲੋਕ ਇਸ ਬਿਮਾਰੀ ਪ੍ਰਤੀ ਪਹਿਲਾਂ ਸੁਚੇਤ ਨਹੀਂ ਸਨ। ਜਿਸ ਕਰਕੇ ਮਈ ਦੇ ਮਹੀਨੇ ਵਿਚ ਹੀ 12 ਦੇ ਕਰੀਬ ਕੋਰੋਨਾ ਨਾਲ ਮੌਤਾਂ ਹੋ ਚੁੱਕੀਆਂ ਹਨ ਤੇ ਹੁਣ ਨੁਕਸਾਨ ਹੋਣ ਤੋਂ ਬਾਅਦ ਲੋਕ ਸੁਚੇਤ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅੱਜ 120 ਦੇ ਕਰੀਬ ਕੋਰੋਨਾ ਨਮੂਨੇ ਲਏ ਜਾ ਚੁੱਕੇ ਹਨ, ਜਿਸ ਦੀ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਖ਼ਤਰਨਾਕ ਰੂਪ ਧਾਰ ਚੁੱਕੀ ਕੋਰੋਨਾ ਮਹਾਮਾਰੀ ’ਤੇ ਪੀ. ਜੀ. ਆਈ. ਦੇ ਡਾਇਰੈਕਟਰ ਦਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News