ਮੁੱਖ ਮੰਤਰੀ ਦੇ ਸੁਰੱਖਿਆ ਅਮਲੇ ਦੀ ਕਾਰ ਭਿਆਨਕ ਹਾਦਸੇ ਦੀ ਸ਼ਿਕਾਰ (ਤਸਵੀਰਾਂ)

Monday, Apr 20, 2020 - 08:19 PM (IST)

ਮੁੱਖ ਮੰਤਰੀ ਦੇ ਸੁਰੱਖਿਆ ਅਮਲੇ ਦੀ ਕਾਰ ਭਿਆਨਕ ਹਾਦਸੇ ਦੀ ਸ਼ਿਕਾਰ (ਤਸਵੀਰਾਂ)

ਸੁਨਾਮ ਊਧਮ ਸਿੰਘ ਵਾਲਾ (ਬਾਂਸਲ) : ਸੋਮਵਾਰ ਸਵੇਰੇ ਸਥਾਨਕ ਆਈ. ਟੀ. ਆਈ. ਚੌਕ ਵਿਖੇ ਮੁੱਖ ਮੰਤਰੀ ਦੇ ਸੁਰੱਖਿਆ ਅਮਲੇ ਦੀ ਇਕ ਕਾਰ ਹਾਦਸਾ ਗ੍ਰਸਤ ਹੋਣ ਹੋ ਗਈ। ਇਸ ਹਾਦਸੇ ਦੌਰਾਨ ਰਾਹਤ ਦੀ ਗੱਲ ਇਹ ਰਹੀ ਕਿ ਭਾਵੇਂ ਅਮਲੇ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੇ ਗਈ ਪਰ ਇਸ ਹਾਦਸੇ 'ਚ ਕਿਸੇ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

PunjabKesari

ਪੁਲਸ ਥਾਣਾ ਸ਼ਹਿਰੀ ਸੁਨਾਮ ਦੇ ਐੱਸ.ਐੱਚ.ਓ. ਜਤਿੰਦਰਪਾਲ ਸਿੰਘ ਨੇ ਇਸ ਬਾਬਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੋਮਵਾਰ ਸਵੇਰੇ ਮੁੱਖ ਮੰਤਰੀ ਦੀ ਸੁਰੱਖਿਆ ਅਮਲੇ ਦੇ ਚਾਰ ਜਵਾਨ ਇਕ ਕਾਰ 'ਚ ਬਠਿੰਡਾ ਤੋਂ ਚੰਡੀਗੜ੍ਹ ਜਾ ਰਹੇ ਸਨ। 

PunjabKesari

ਉਨ੍ਹਾਂ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਦੀ ਕਾਰ ਆਈ.ਟੀ.ਆਈ.ਚੌਕ ਸੁਨਾਮ ਵਿਖੇ ਪਹੁੰਚੀ ਕਿ ਪਿੱਛੋਂ ਆ ਰਿਹਾ ਚੌਲਾਂ ਨਾਲ ਭਰਿਆ ਇਕ ਟਰਾਲਾ ਕਾਰ 'ਚ ਜਾ ਵੱਜਾ ਅਤੇ ਟਰਾਲੇ ਦੀ ਟੱਕਰ ਕਾਰਨ ਕਾਰ ਅੱਗੇ ਇਕ ਹੋਰ ਟਰੱਕ ਟਰਾਲੇ 'ਚ ਜਾ ਵੱਜੀ।

PunjabKesari

ਇਸ ਨਾਲ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਕਾਰ 'ਚ ਸਵਾਰ ਮੁੱਖ ਮੰਤਰੀ ਦੀ ਸੁਰੱਖਿਆ ਅਮਲੇ ਦੇ ਚਾਰੇ ਜਵਾਨ ਵਾਲ-ਵਾਲ ਬਚ ਗਏ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਜਿਹੜੇ ਵੀ ਤੱਥਤ ਸਾਹਮਣੇ ਆਉਣਗੇ ਉਸ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।

PunjabKesari


author

Gurminder Singh

Content Editor

Related News