ਕੈਪਟਨ ਦੀ ਰਿਹਾਇਸ਼ ਨੇੜੇ ਟੈਂਕੀ ’ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ, ਪਈਆਂ ਭਾਜੜਾਂ

01/04/2021 9:18:53 PM

ਪਟਿਆਲਾ (ਮਨਦੀਪ ਜੋਸਨ) : ਲੰਘੇ ਕਲ ਗਿ੍ਰਫ਼ਤਾਰੀ ਤੋਂ ਬਾਅਦ ਆਪਣੇ ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ ਅੱਜ ਸਵੇਰੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਟੈਂਕੀ ’ਤੇ ਚੜ੍ਹ ਗਏ ਅਤੇ ਹੇਠਾਂ ਬਾਕੀਆਂ ਨੇ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਐਲਾਨ ਕੀਤਾ ਕਿ ਜਦੋਂ ਤੱਕ ਨੌਕਰੀਆਂ ਨਹੀਂ ਮਿਲਦੀਆਂ ਸੰਘਰਸ਼ ਜਾਰੀ ਰਹੇਗਾ। ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਆਗੂਆਂ ਨੂੰ ਲੰਘੇ ਕੱਲ੍ਹ ਸਿੱਖਿਆ ਮੰਤਰੀ ਦੀ ਕੋਠੀ ਅਤੇ ਬਾਰਾਂਦਰੀ ਪਾਰਕ ਵਿਚ ਬੈਠੇ ਸਾਥੀਆਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ। ਉਸ ਤੋਂ ਬਾਅਦ ਜਦੋਂ ਇਨ੍ਹਾਂ ਸਾਰੇ ਸਾਥੀਆਂ ਦੀ ਪੱਕੀਆਂ ਗਿ੍ਰਫ਼ਤਾਰੀਆਂ ਪੁਲਸ ਪ੍ਰਸ਼ਾਸਨ ਵੱਲੋਂ ਪਾ ਦਿੱਤੀਆਂ ਗਈਆਂ ਤਾਂ ਯੂਨੀਅਨ ਦੇ ਆਗੂਆਂ ਵੱਲੋਂ ਜਦੋ ਭਰਾਤਰੀ ਜਥੇਬੰਦੀਆਂ ਨਾਲ ਮੀਟਿੰਗ ਰੱਖੀ ਗਈ ਅਗਲੇ ਸੰਘਰਸ਼ ਨੂੰ ਉਲੀਕਣ ਲਈ ਤਾਂ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ ਤੇ ਜਿਸ ਤੋਂ ਬਾਅਦ ਕਿ ਗਿ੍ਰਫ਼ਤਾਰ ਹੋਏ ਸਾਥੀਆਂ ਨੂੰ ਪ੍ਰਸ਼ਾਸਨ ਰਿਹਾਅ ਕਰਨ ਲਈ ਮਜਬੂਰ ਹੋਇਆ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦੀ ਦੌੜ ’ਚੋਂ ਬਾਹਰ ਹੋਏ ਸੁਖਬੀਰ ਸਿੰਘ ਬਾਦਲ!

ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਯੂਨੀਅਨ ਦੇ ਦੋ ਆਗੂ ਮਨੋਜ ਫ਼ਿਰੋਜ਼ਪੁਰ ਤੇ ਗੁਰਭੇਜ ਫ਼ਾਜ਼ਿਲਕਾ ਵੱਲੋਂ ਸਵੇਰੇ ਚਾਰ ਵਜੇ ਦੇ ਕਰੀਬ ਮੁੱਖ ਮੰਤਰੀ ਦੀ ਰਿਹਾਇਸ਼ ਕੋਲ ਮਹਿੰਦਰਾ ਕਾਲਜ ਵਿਚ ਟੈਂਕੀ ’ਤੇ ਚੜ੍ਹ ਕੇ ਪੱਕਾ ਮੋਰਚਾ ਲਾ ਦਿੱਤਾ ਗਿਆ। ਇਸ ਮੌਕੇ ਮੌਜੂਦ ਟੈਂਕੀ ’ਤੇ ਬੈਠੇ ਸਾਥੀ ਮਨੋਜ ਫਿਰੋਜ਼ਪੁਰ ਤੇ ਗੁਰਭੇਜ ਫਾਜ਼ਿਲਕਾ ਵੱਲੋਂ ਪ੍ਰੈੱਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਦੋਂ ਤਕ ਬੇਰੁਜ਼ਗਾਰ ਈ.ਟੀ.ਟੀ ਟੈੱਟ ਪਾਸ ਅਧਿਆਪਕਾਂ ਦੀਆਂ ਸਰਕਾਰ ਮੰਗਾਂ ਨਹੀਂ ਮਨ ਦੀ ਉਦੋਂ ਤਕ ਉਹ ਟੈਂਕੀ ਉੱਪਰ ਡਟੇ ਰਹਿਣਗੇ ਅਤੇ ਉਨ੍ਹਾਂ ਕਿਹਾ ਕਿ ਜੇਕਰ ਟੈਂਕੀ ਦੇ ਬੈਠੇ ਦੌਰਾਨ ਸਾਨੂੰ ਪ੍ਰਸ਼ਾਸਨ ਤੇ ਸਰਕਾਰ ਦੌਰਾਨ ਜੇਕਰ ਬਲ ਦਾ ਪ੍ਰਯੋਗ ਕੀਤਾ ਤਾਂ ਉਸ ਦੌਰਾਨ ਹੋਇਆ ਗਏ ਜਾਨੀ ਮਾਲੀ ਨੁਕਸਾਨ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ ।

ਇਹ ਵੀ ਪੜ੍ਹੋ : ਭਾਜਪਾ ਨੇਤਾ ਹਰਜੀਤ ਗਰੇਵਾਲ ਖ਼ਿਲਾਫ਼ ਨਾਅਰੇ ਲਿਖਣ ਵਾਲੇ ਨੌਜਵਾਨਾਂ ’ਤੇ ਪੁਲਸ ਦੀ ਵੱਡੀ ਕਾਰਵਾਈ

ਇਸ ਮੌਕੇ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜ਼ੀਰਾ ਤੇ ਸਲਿੰਦਰ ਕੰਬੋਜ ਨੇ ਕਿਹਾ ਕਿ ਪੰਜਾਬ ਸਰਕਾਰ ਬੇਰੁਜ਼ਗਾਰਾਂ ਦੀਆਂ ਆਵਾਜ਼ਾਂ ਸੁਣਨ ਦੀ ਬਜਾਏ ਬੇਰੁਜ਼ਗਾਰਾਂ ਉੱਪਰ ਝੂਠੇ ਪਰਚੇ ਪਾ ਕੇ ਬੇਰੁਜ਼ਗਾਰਾਂ ਦੀ ਆਵਾਜ਼ ਨੂੰ ਦੱਬਣ ’ਤੇ ਲੱਗੀ ਹੋਈ ਹੈ ਇਸ ਲਈ ਪੰਜਾਬ ਸਰਕਾਰ ਜੇਕਰ ਬੇਰੁਜ਼ਗਾਰਾਂ ਦੀਆਂ ਮੰਗਾਂ ਜਲਦੀ ਹੱਲ ਨਹੀਂ ਕਰਦੀ ਤਾਂ ਆਉਣ ਵਾਲੇ ਸਮੇਂ ਵਿਚ ਹੋਰ ਤਿੱਖੇ ਤੇ ਗੁਪਤ ਐਕਸ਼ਨ ਕੀਤੇ ਜਾਣਗੇ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਹੋਰ ਝਟਕਾ, ਹੁਣ ਇਸ ਵੱਡੇ ਆਗੂ ਨੇ ਛੱਡੀ ਪਾਰਟੀ


Gurminder Singh

Content Editor

Related News