CM ਅਰਵਿੰਦ ਕੇਜਰੀਵਾਲ ਦਾ ਅੱਜ ਜਲੰਧਰ ''ਚ ਰੋਡ ਸ਼ੋਅ, ਪਵਨ ਟੀਨੂੰ ਦੇ ਹੱਕ ''ਚ ਕਰਨਗੇ ਚੋਣ ਪ੍ਰਚਾਰ

05/27/2024 2:14:59 PM

ਜਲੰਧਰ (ਵੈੱਬ ਡੈਸਕ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਖਰੀ ਪੜ੍ਹਾਅ ਦਾ ਚੋਣ ਪ੍ਰਚਾਰ ਜ਼ੋਰਾਂ 'ਤੇ ਚੱਲ ਰਿਹਾ ਹੈ। ਇਸੇ ਤਹਿਤ ਅੱਜ 'ਆਪ' ਸੁਪ੍ਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਜਲੰਧਰ ਵਿਚ ਪਵਨ ਟੀਨੂੰ ਦੇ ਹੱਕ ਵਿਚ ਰੋਡ ਸ਼ੋਅ ਕੀਤਾ ਜਾਵੇਗਾ। ਇਹ ਰੋਡ ਸ਼ੋਅ ਸ਼ਾਮ ਕਰੀਬ 4 ਵਜੇ ਲਵਕੁਸ਼ ਚੌਂਕ ਤੋਂ ਸ਼ੁਰੂ ਹੋਵੇਗਾ ਅਤੇ ਭਗਤ ਸਿੰਘ ਚੌਂਕ ਕੋਲ ਇਸ ਦੀ ਸਮਾਪਤੀ ਕੀਤੀ ਜਾਵੇਗੀ। 

ਇਹ ਵੀ ਪੜ੍ਹੋ- ਜਲੰਧਰ 'ਚ ਰੂਹ ਕੰਬਾਊ ਵਾਰਦਾਤ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਮਿਲੀ ਜਾਣਕਾਰੀ ਮੁਤਾਬਕ ਅਰਵਿੰਦ ਕੇਜਰੀਵਾਲ ਲਵਕੁਸ਼ ਚੌਂਕ ਦੇ ਕੋਲ ਲੋਕਾਂ ਨੂੰ ਸੰਬੋਧਨ ਕਰਨਗੇ। ਰੋਡ ਸ਼ੋਅ ਨੂੰ ਲੈ ਕੇ 'ਆਪ' ਦੀ ਲੀਡਰਸ਼ਿਪ ਤਿਆਰੀਆਂ ਵਿਚ ਜੁਟੀ ਹੋਈ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦੌਰੇ ਨੂੰ ਵੇਖਦੇ ਹੋਏ ਜਲੰਧਰ ਸ਼ਹਿਰ ਵਿਚ ਪੁਲਸ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ। ਰੋਡ ਸ਼ੋਅ ਵਾਲੇ ਰੂਟ 'ਤੇ ਚੱਪੇ-ਚੱਪੇ 'ਤੇ ਪੁਲਸ ਦੀ ਤਿੱਖੀ ਨਜ਼ਰ ਰਹੇਗੀ। ਉਥੇ ਹੀ ਰੋਡ ਸ਼ੋਅ ਵਾਲੇ ਰੂਟ 'ਤੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੇ ਨਾਲ ਹੀ ਕਰਮਚਾਰੀ ਅਤੇ ਅਧਿਕਾਰੀਆਂ ਨੂੰ ਸਿਵਲ ਵਰਦੀ ਵਿਚ ਵੀ ਰੂਟ 'ਤੇ ਤਾਇਨਾਤ ਰਹਿਣ ਦੇ ਹੁਕਮ ਦਿੱਤੇ ਗਏ ਹਨ। 

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਠੇਕੇ ਬੰਦ ਰੱਖਣ ਦਾ ਵੀ ਕੀਤਾ ਐਲਾਨ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News