ਅੱਜ ਜਲੰਧਰ ਦਾ ਦੌਰਾ ਕਰਨਗੇ CM ਕੇਜਰੀਵਾਲ ਤੇ CM ਭਗਵੰਤ ਮਾਨ, ਕਰ ਸਕਦੇ ਨੇ ਵੱਡੇ ਐਲਾਨ
Saturday, Mar 02, 2024 - 11:02 AM (IST)

ਜਲੰਧਰ (ਧਵਨ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ 150 ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨਗੇ। ਕੇਜਰੀਵਾਲ ਅਤੇ ਭਗਵੰਤ ਮਾਨ 2 ਮਾਰਚ ਨੂੰ ਬਾਅਦ ਦੁਪਹਿਰ ਜਲੰਧਰ ਪਹੁੰਚਣਗੇ ਅਤੇ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨਗੇ। ਕੇਜਰੀਵਾਲ ਪੰਜਾਬ ਦੇ 2 ਦਿਨਾਂ ਦੌਰੇ ’ਤੇ ਆ ਰਹੇ ਹਨ। ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ।
ਲੋਕ ਸਭਾ ਦੀਆਂ ਆਮ ਚੋਣਾਂ ਨੇੜੇ ਆ ਰਹੀਆਂ ਹਨ। ਉਸ ਨੂੰ ਧਿਅਾਨ ’ਚ ਰੱਖਦਿਆਂ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਦੌਰੇ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਦੱਸਿਆ ਜਾਂਦਾਂ ਹੈ ਕਿ ਸ਼ਨੀਵਾਰ ਦੋਵੇਂ ਨੇਤਾ ਆਮ ਆਦਮੀ ਕਲੀਨਿਕਾਂ ਦੇ ਨਾਲ-ਨਾਲ ਕੁਝ ਉੱਘੇ ਸਕੂਲ ਵੀ ਲੋਕਾਂ ਨੂੰ ਸਮਰਪਿਤ ਕਰਨਗੇ।
ਇਹ ਵੀ ਪੜ੍ਹੋ: ਜਲੰਧਰ 'ਚ ਜਲਦੀ ਹੀ ਡਰੈੱਸ ਕੋਡ 'ਚ ਨਜ਼ਰ ਆਉਣਗੇ ਆਟੋ ਚਾਲਕ, ਟਰੈਫਿਕ ਪੁਲਸ ਵੱਲੋਂ ਹਦਾਇਤਾਂ ਜਾਰੀ
ਕੇਜਰੀਵਾਲ ਸਰਕਾਰ ਨੇ ਸਭ ਤੋਂ ਪਹਿਲਾਂ ਦਿੱਲੀ ’ਚ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਸਨ । ਪੰਜਾਬ ਚ ਪਿਛਲੇ ਕੁਝ ਸਮੇਂ ’ਤੋਂ ਮੁਹੱਲਾ ਕਲੀਨਿਕ ਲਗਾਤਾਰ ਖੋਲ੍ਹੇ ਜਾ ਰਹੇ ਹਨ। ਐਤਵਾਰ ਦੋਵੇਂ ਆਗੂ ਲੁਧਿਆਣਾ ਤੇ ਅੰਮ੍ਰਿਤਸਰ ’ਚ ਉੱਦਮੀਆਂ ਨਾਲ ਮੀਟਿੰਗਾਂ ਵਿੱਚ ਹਿੱਸਾ ਲੈ ਸਕਦੇ ਹਨ।
2 ਦਿਨਾਂ ਦੌਰੇ ਦੌਰਾਨ ਕੇਜਰੀਵਾਲ ਅਤੇ ਭਗਵੰਤ ਮਾਨ ਲੋਕ ਸਭਾ ਦੇ ਪੰਜਾਬ ਦੇ ਸੰਭਾਵੀ ਉਮੀਦਵਾਰਾਂ ਬਾਰੇ ਵੀ ਆਪਸ ’ਚ ਗੱਲਬਾਤ ਕਰ ਸਕਦੇ ਹਨ। ਇਸ ਲਈ ਕੇਜਰੀਵਾਲ ਦੀ ਫੇਰੀ ਨੂੰ ਹੋਰ ਵੀ ਅਹਿਮ ਮੰਨਿਆ ਜਾ ਰਿਹਾ ਹੈ। ਕੇਂਦਰੀ ਚੋਣ ਕਮਿਸ਼ਨ ਵੱਲੋਂ ਇਸ ਮਹੀਨੇ ਦੇ ਦੂਜੇ ਹਫ਼ਤੇ ਆਮ ਚੋਣਾਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਕੱਲ੍ਹ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਕੋਦਰ ’ਚ 283 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਸੀ । ਜੱਚਾ-ਬੱਚਾ ਹਸਪਤਾਲ ਵੀ ਲੋਕਾਂ ਨੂੰ ਸਮਰਪਿਤ ਕੀਤਾ ਸੀ। ਮਾਨ ਨੇ ਡੀ. ਜੀ. ਪੀ. ਗੌਰਵ ਯਾਦਵ ਨਾਲ ਮਿਲ ਕੇ ਫਿਲੌਰ ’ਚ 410 ਨਵੀਆਂ ਹਾਈਟੈੱਕ ਗੱਡੀਆਂ ਪੁਲਸ ਨੂੰ ਸੌਂਪੀਆਂ ਸਨ।
ਇਹ ਵੀ ਪੜ੍ਹੋ: CM ਮਾਨ ਦਾ ਵੱਡਾ ਬਿਆਨ, ਸੂਬੇ ’ਚ ਵੱਡੇ ਆਗੂਆਂ ਦੇ ਕਾਰਨਾਮਿਆਂ ਨੂੰ ਆਉਣ ਵਾਲੇ ਦਿਨਾਂ ’ਚ ਕੀਤਾ ਜਾਵੇਗਾ ਬੇਨਕਾਬ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8