CM ਅਰਵਿੰਦ ਕੇਜਰੀਵਾਲ ਦਾ ਵਿਪਾਸਨਾ ਧਿਆਨ ਯੋਗ ਖ਼ਤਮ, ਹੁਸ਼ਿਆਰਪੁਰ ਤੋਂ ਦਿੱਲੀ ਲਈ ਹੋਏ ਰਵਾਨਾ
Saturday, Dec 30, 2023 - 06:21 PM (IST)
ਹੁਸ਼ਿਆਰਪੁਰ (ਵੈੱਬ ਡੈਸਕ)- 'ਆਪ' ਸੁਪ੍ਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਅੱਜ 10 ਦਿਨਾਂ ਦਾ ਵਿਪਾਸਨਾ ਧਿਆਨ ਯੋਗ ਖ਼ਤਮ ਹੋ ਗਿਆ ਹੈ। ਅਰਵਿੰਦ ਕੇਜਰੀਵਾਲ ਅੱਜ ਹੁਸ਼ਿਆਰਪੁਰ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ। ਕੇਜਰੀਵਾਲ ਇਥੇ ਸ਼ਹਿਰ ਨੇੜੇ ਆਨੰਦਗੜ੍ਹ ਵਿਖੇ ਸਥਿਤ ਵਿਪਾਸਨਾ ਕੇਂਦਰ ਵਿੱਚ 10 ਦਿਨਾਂ ਤੋਂ ਮੈਡੀਟੇਸ਼ਨ ਕੋਰਸ ਕਰ ਰਹੇ ਸਨ। ਇਸ ਸਬੰਧੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਜਾਣਕਾਰੀ ਵੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ 10 ਦਿਨਾਂ ਦੀ ਵਿਪਾਸਨਾ ਮੈਡੀਟੇਸ਼ਨ ਤੋਂ ਬਾਅਦ ਅੱਜ ਵਾਪਸ ਪਰਤਿਆ। ਇਸ ਸਾਧਨਾ ਨਾਲ ਅਪਾਰ ਸ਼ਾਂਤੀ ਮਿਲਦੀ ਹੈ। ਨਵੀਂ ਊਰਜਾ ਨਾਲ ਅੱਜ ਤੋਂ ਫਿਰ ਜਨਤਾ ਦੀ ਸੇਵਾ ਵਿਚ ਲੱਗਾਂਗੇ। ਸਭ ਦਾ ਮੰਗਲ ਹੋਵੇ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਆਉਣ ’ਤੇ ਅਰਵਿੰਦ ਕੇਜਰੀਵਾਲ ਦਾ ਖ਼ੁਦ ਸਵਾਗਤ ਕੀਤਾ ਸੀ ਅਤੇ ਉਨ੍ਹਾਂ ਨੂੰ ਵਿਦਾਇਗੀ ਦੇਣ ਲਈ ਉਹ ਉਚੇਚੇ ਤੌਰ ’ਤੇ ਇਥੇ ਪੁੱਜੇ। ਭਗਵੰਤ ਮਾਨ ਬੀਤੇ ਦਿਨ ਬਾਅਦ ਦੁਪਹਿਰ ਚੌਹਾਲ ਦੇ ਜੰਗਲਾਤ ਰੈਸਟ ਹਾਊਸ ਵਿੱਚ ਪਹੁੰਚ ਗਏ ਸਨ। ਸੂਤਰਾਂ ਅਨੁਸਾਰ ਮੈਡੀਟੇਸ਼ਨ ਖ਼ਤਮ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਦਾ ਸਵਾਗਤ ਕਰਨ ਲਈ ਉਹ ਪਹੁੰਚੇ ਅਤੇ ਦੋਵੇਂ ਆਗੂ ਹੈਲੀਕਾਪਟਰ ’ਤੇ ਪੁਲਸ ਰੰਗਰੂਟ ਸਿਖਲਾਈ ਸੈਂਟਰ ਜਹਾਨਖੇਲਾਂ ਤੋਂ ਆਦਮਪੁਰ ਹਵਾਈ ਅੱਡੇ ਲਈ ਰਵਾਨਾ ਹੋਏ।
ਇਹ ਵੀ ਪੜ੍ਹੋ : PM ਮੋਦੀ ਵੱਲੋਂ ਨਵੇਂ ਸਾਲ ਦਾ ਤੋਹਫ਼ਾ, ਪੰਜਾਬ 'ਚ 'ਵੰਦੇ ਭਾਰਤ ਐਕਸਪ੍ਰੈੱਸ' ਟਰੇਨ ਦੀ ਹੋਈ ਸ਼ੁਰੂਆਤ
ਜ਼ਿਕਰਯੋਗ ਹੈ ਕਿ ਪਿਛਲੇ 10 ਦਿਨਾਂ ਤੋਂ ਵਿਪਾਸਨਾ ਕੇਂਦਰ ਦੇ ਆਲੇ-ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਹਨ ਅਤੇ ਪੁਲਸ ਅਧਿਕਾਰੀਆਂ ਦਾ ਆਉਣਾ ਜਾਣਾ ਵੀ ਲੱਗਿਆ ਰਿਹਾ ਹੈ। ਉਧਰ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕੇਜਰੀਵਾਲ ਨੂੰ 3 ਜਨਵਰੀ ਲਈ ਫ਼ਿਰ ਤੋਂ ਸੰਮਨ ਭੇਜੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਦਿੱਲੀ ਦੀ ਆਬਕਾਰੀ ਨੀਤੀ ਦੇ ਸਬੰਧ ਵਿੱਚ ਪਹਿਲਾਂ 2 ਨਵੰਬਰ ਨੂੰ ਸੱਦਿਆ ਸੀ ਅਤੇ ਫ਼ਿਰ 21 ਦਸੰਬਰ ਨੂੰ ਸੰਮਨ ਕੀਤਾ ਸੀ ਪਰ ਦੋਵੇਂ ਵਾਰੀ ਕੇਜਰੀਵਾਲ ਈਡੀ ਸਾਹਮਣੇ ਪੇਸ਼ ਨਹੀਂ ਹੋਏ।
ਇਹ ਵੀ ਪੜ੍ਹੋ : New Year ਦੇ ਜਸ਼ਨ ਸਬੰਧੀ ਜਲੰਧਰ ਪੁਲਸ ਸਖ਼ਤ, PPR ਮਾਰਕੀਟ ‘ਨੋ ਵ੍ਹੀਕਲ ਜ਼ੋਨ’ ਐਲਾਨੀ, ਬਣਾਈ ਇਹ ਯੋਜਨਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।