ਹੁਸ਼ਿਆਰਪੁਰ ''ਚ ਰੋਡ ਸ਼ੋਅ ਦੌਰਾਨ ਬੋਲੇ CM ਕੇਜਰੀਵਾਲ, ਪੰਜਾਬ ਤਾਨਾਸ਼ਾਹ ਖ਼ਿਲਾਫ਼ ਲੜੇਗਾ ਤੇ ਜਿੱਤੇਗਾ

Sunday, May 26, 2024 - 07:05 PM (IST)

ਹੁਸ਼ਿਆਰਪੁਰ ''ਚ ਰੋਡ ਸ਼ੋਅ ਦੌਰਾਨ ਬੋਲੇ CM ਕੇਜਰੀਵਾਲ, ਪੰਜਾਬ ਤਾਨਾਸ਼ਾਹ ਖ਼ਿਲਾਫ਼ ਲੜੇਗਾ ਤੇ ਜਿੱਤੇਗਾ

ਹੁਸ਼ਿਆਰਪੁਰ (ਵੈੱਬ ਡੈਸਕ)- ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪ੍ਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਹੁਸ਼ਿਆਰਪੁਰ ਵਿਚ ਉਮੀਦਵਾਰ ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿਚ ਰੋਡ ਸ਼ੋਅ ਕੱਢ ਕੇ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਅਰਵਿੰਦ ਕੇਜਰੀਵਾਲ ਵੱਲੋਂ ਜੈ ਸ਼੍ਰੀਰਾਮ ਦੇ ਜੈਕਾਰੇ ਲਗਾਉਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖੇ ਹਮਲੇ ਕੀਤੇ ਗਏ। ਉਨ੍ਹਾਂ ਕਿਹਾ ਕਿ ਮੋਦੀ ਜੀ ਆਪਣੇ ਆਪ ਨੂੰ ਭਗਵਾਨ ਤੋਂ ਵੀ ਉਪਰ ਮੰਨਣ ਲੱਗ ਗਏ ਹਨ। ਮੋਦੀ ਜੀ ਕਹਿੰਦੇ ਹਨ ਕਿ ਮੈਂ ਭਗਵਾਨ ਦਾ ਅਵਤਾਰ ਹਾਂ। ਉਨ੍ਹਾਂ ਕਿਹਾ ਕਿ ਥੋੜ੍ਹੇ ਦਿਨਾਂ ਤੱਕ ਭਾਜਪਾ ਵਾਲੇ ਮੰਦਿਰ ਵਿਚੋਂ ਮੂਰਤੀ ਹਟਾ ਕੇ ਮੋਦੀ ਦੀ ਤਸਵੀਰ ਲਗਾ ਦੇਣਗੇ।  

ਇਹ ਵੀ ਪੜ੍ਹੋ- ਲੋਕ ਸਭਾ ਹਲਕਾ ਪਟਿਆਲਾ 'ਚ 1971 ਤੋਂ ਲੈ ਕੇ ਹੁਣ ਤੱਕ 7 ਵਾਰ ਜਿੱਤੀ ਕਾਂਗਰਸ, ਜਾਣੋ ਹੌਟ ਸੀਟ ਦਾ ਇਤਿਹਾਸ

PunjabKesari

ਆਪਣੇ ਸੰਬੋਧਨ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਲ 2014 ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਹਿੰਦੇ ਸਨ ਮੈਂ ਪ੍ਰਧਾਨ ਸੇਵਕ ਹਾਂ, 2019 ਵਿਚ ਕਹਿੰਦੇ ਸਨ ਮੈਂ ਚੌਂਕੀਦਾਰ ਹਾਂ ਅਤੇ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਆਪ ਨੂੰ ਭਗਵਾਨ ਦਾ ਅਵਤਾਰ ਕਹਿ ਰਹੇ ਹਨ। ਉਨ੍ਹਾਂ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਸ ਵਾਰ ਅਜਿਹਾ ਬਟਨ ਦਬਾਇਆ ਜਾਵੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹੰਕਾਰ ਚਕਨਾਚੂਰ ਹੋ ਜਾਵੇ। ਉਨ੍ਹਾਂ ਕਿਹਾ ਕਿ ਪਤਾ ਲੱਗਾ ਹੈ ਕਿ ਭਾਜਪਾ ਵਾਲੇ 400 ਦੇ ਪਾਰ ਸੀਟਾਂ ਰਾਖਵਾਂਕਰਨ ਨੂੰ ਖ਼ਤਮ ਕਰਨ ਲਈ ਮੰਗ ਰਹੇ ਹਨ। ਮੈਂ ਕਹਿਣਾ ਚਾਹੁੰਦਾ ਹਾਂ ਕਿ ਜਦੋਂ ਤੱਕ ਅਰਵਿੰਦ ਕੇਜਰੀਵਾਲ ਜ਼ਿੰਦਾ ਹਨ, ਕਿਸੇ ਦੀ ਹਿੰਮਤ ਨਹੀਂ ਹੈ ਕਿ ਰਾਖਵਾਂਕਰਨ ਖ਼ਤਮ ਕਰ ਦੇਵੇ। ਸਿਰਫ਼ ਜਨਤਾ ਦਾ ਸਾਥ ਚਾਹੀਦਾ ਹੈ, ਕਿਸੇ ਵੀ ਹਾਲਾਤ ਵਿਚ ਰਾਖਵਾਂਕਰਨ ਨੂੰ ਖ਼ਤਮ ਨਹੀਂ ਹੋਣ ਦੇਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਤਾਨਾਸ਼ਾਹ ਖ਼ਿਲਾਫ਼ ਲੜੇਗਾ ਅਤੇ ਜਿੱਤ ਹਾਸਲ ਕਰੇਗਾ। 

ਇਹ ਵੀ ਪੜ੍ਹੋ- ਪੰਜਾਬ ਪੁਲਸ ਵੱਲੋਂ ਨਸ਼ਾ ਤਸਕਰੀ ਦੇ ਮਾਡਿਊਲ ਦਾ ਪਰਦਾਫ਼ਾਸ਼, 7 ਮੁਲਜ਼ਮ ਗ੍ਰਿਫ਼ਤਾਰ, ਪਾਕਿ ਨਾਲ ਜੁੜੇ ਤਾਰ

PunjabKesari

ਉਥੇ ਹੀ ਆਮ ਆਦਮੀ ਪਾਰਟੀ ਦੀ ਦਿੱਲੀ ਅਤੇ ਪੰਜਾਬ ਵਿਚ ਕੀਤੀ ਗਈ ਕਾਰਗੁਜ਼ਾਰੀ ਬਾਰੇ ਦੱਸਦੇ ਹੋਏ ਕਿਹਾ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਦਿੱਲੀ ਵਿਚ ਬਿਜਲੀ ਦੇ ਬਿੱਲ ਜ਼ੀਰੋ ਆਉਂਦੇ ਸਨ ਅਤੇ ਹੁਣ ਪੰਜਾਬ ਵਿਚ ਵੀ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ 75 ਸਾਲਾਂ ਤੱਕ ਕਿੰਨੀਆਂ ਸਰਕਾਰਾਂ ਆਈਆਂ ਹਨ ਪਰ ਕਿਸੇ ਨੇ ਵੀ ਇੰਨੀਆਂ ਸਹੂਲਤਾਂ ਨਹੀਂ ਦਿੱਤੀਆਂ ਹਨ, ਜਿੰਨੀਆਂ ਸਾਡੀ ਸਰਕਾਰ ਨੇ ਦੋ ਸਾਲ ਵਿਚ ਸਹੂਲਤਾਂ ਦਿੱਤੀਆਂ ਹਨ। ਇਹ ਚੋਣਾਂ ਕੇਂਦਰ ਵਿਚ ਸਰਕਾਰ ਬਣਾਉਣ ਦੀ ਚੋਣ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਵਿਚ ਵੀ ਪੰਜਾਬ ਦੀ ਜਨਤਾ 13 ਸੀਟਾਂ ਕੇ ਸਾਡੇ ਹੱਥ ਮਜ਼ਬੂਤ ਕਰ ਦੇਵੇ। ਮੋਦੀ ਸਰਕਾਰ ਨੇ ਤਾਨਾਸ਼ਾਹੀ ਕਰਕੇ ਪੰਜਾਬ ਦੇ ਸਾਢੇ 8 ਹਜ਼ਾਰ ਕਰੋੜ ਰੋਕ ਰੱਖੇ ਹਨ। ਹੁਣ ਬਦਲਾ ਲੈਣ ਦਾ ਸਮਾਂ ਹੈ। 

ਇਹ ਵੀ ਪੜ੍ਹੋ-ਵੱਡੀ ਖ਼ਬਰ: ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਠੇਕੇ ਬੰਦ ਰੱਖਣ ਦਾ ਵੀ ਕੀਤਾ ਐਲਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News