ਅੱਜ ਪੰਜਾਬ ਦੇ ਦੌਰੇ 'ਤੇ ਆਉਣਗੇ CM ਅਰਵਿੰਦ ਕੇਜਰੀਵਾਲ, ਹੁਸ਼ਿਆਰਪੁਰ ਵਿਖੇ ਰਹਿਣਗੇ 10 ਦਿਨ

Wednesday, Dec 20, 2023 - 03:50 PM (IST)

ਹੁਸ਼ਿਆਰਪੁਰ (ਅਮਰੀਕ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ 'ਤੇ ਆ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ 20 ਦਸੰਬਰ ਨੂੰ ਹੁਸ਼ਿਆਰਪੁਰ ਤੋਂ ਮਹਿਜ਼ 10 ਕਿਲੋਮੀਟਰ ਦੂਰ ਪਿੰਡ ਮਹਿਲਾਂਵਾਲੀ ਦੇ ਨੇੜੇ ਆਨੰਦਗੜ੍ਹ ਵਿਖੇ ਧੰਮ-ਧਜਾ ਵਿਪਾਸਨਾ ਯੋਗਾ ਸੈਂਟਰ ਵਿਖੇ ਪਹੁੰਚ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵਿਪਾਸਨਾ ਦਾ ਸਮਾਂ ਸ਼ਾਮ 8 ਵਜੇ ਦੇ ਕਰੀਬ ਸ਼ੁਰੂ ਹੋਵੇਗਾ ਅਤੇ ਬਕਾਇਦਾ ਤੌਰ ‘ਤੇ ਸਾਰੇ ਪ੍ਰਬੰਧ ਕਰ ਲਾਏ ਹਨ ਅਤੇ ਸ਼ਹਿਰ ਦੇ ਨਜ਼ਦੀਕ ਹੀ ਹੈਲੀਪੈਡ ਬਣਾਇਆ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ ਹੁਸ਼ਿਆਰਪੁਰ ਵਿਚ ਦੱਸ ਦਿਨ ਰੁਕਣਗੇ।

ਜ਼ਿਕਰਯੋਗ ਹੈ ਕਿ ਦਿੱਲੀ ਸ਼ਰਾਬ ਘੁਟਾਲਾ ਮਾਮਲੇ 'ਚ ਪੁੱਛਗਿੱਛ ਲਈ ਈ. ਡੀ. ਵੱਲੋਂ ਭੇਜੇ ਗਏ ਦੂਜੇ ਸੰਮਨ 'ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 21 ਦਸੰਬਰ ਨੂੰ ਪੇਸ਼ ਨਹੀਂ ਹੋਣਗੇ। ਪਹਿਲਾਂ ਤੋਂ ਤੈਅ ਪ੍ਰੋਗਰਾਮ ਅਨੁਸਾਰ ਉਹ 10 ਦਿਨਾਂ ਲਈ ਵਿਪਾਸਨਾ ਲਈ ਦਿੱਲੀ ਤੋਂ ਰਵਾਨਾ ਹੋ ਗਏ ਹਨ। ਸੋਮਵਾਰ ਨੂੰ ਈ. ਡੀ. ਨੇ ਦਿੱਲੀ ਸਰਕਾਰ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 21 ਦਸੰਬਰ ਨੂੰ ਪੁੱਛਗਿੱਛ ਲਈ ਦੋਬਾਰਾ ਤਲਬ ਕੀਤਾ ਸੀ। ਇਸ ਤੋਂ ਪਹਿਲਾਂ ਸੀ. ਬੀ. ਆਈ. ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕਰ ਚੁੱਕੀ ਹੈ। ਇਹ ਪੁੱਛਗਿੱਛ ਇਸ ਸਾਲ ਅਪ੍ਰੈਲ ਮਹੀਨੇ 'ਚ ਹੋਈ ਸੀ। ਇਸ ਤੋਂ ਬਾਅਦ ਈ. ਡੀ. ਨੇ ਪਹਿਲੀ ਵਾਰ ਨੋਟਿਸ ਜਾਰੀ ਕਰਕੇ 2 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਸੀ। 

ਇਹ ਵੀ ਪੜ੍ਹੋ : ਕਾਂਗਰਸ ਤੇ 'ਆਪ' ਦੇ ਗਠਜੋੜ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਸੁਖਬੀਰ ਦੀ ਮੁਆਫ਼ੀ 'ਤੇ ਵੀ ਸੁਣੋ ਕੀ ਬੋਲੇ

'ਆਪ' ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਕੇਜਰੀਵਾਲ ਫਿਲਹਾਲ ਵਿਪਾਸਨਾ ਲਈ ਜਾ ਰਹੇ ਹਨ ਅਤੇ 31 ਦਸੰਬਰ ਨੂੰ ਦਿੱਲੀ ਪਰਤਣਗੇ। ਹੁਣ ਤੱਕ ਅਰਵਿੰਦ ਕੇਜਰੀਵਾਲ ਹਿਮਾਚਲ, ਬੈਂਗਲੁਰੂ ਅਤੇ ਮਹਾਰਾਸ਼ਟਰ ਦੇ ਕਿਸੇ ਵੀ ਸਥਾਨ 'ਤੇ ਵਿਪਾਸਨਾ ਸਿਮਰਨ ਲਈ ਜਾਂਦੇ ਹਨ ਪਰ ਇਸ ਵਾਰ ਉਹ ਕਿੱਥੇ ਜਾ ਰਹੇ ਹਨ, ਇਸ ਬਾਰੇ ਕਿਸੇ ਨੂੰ ਜਾਣਕਾਰੀ ਨਹੀਂ ਹੈ। ਵਿਪਾਸਨਾ ਮੈਡੀਟੇਸ਼ਨ ਦੇ ਨਿਯਮਾਂ ਮੁਤਾਬਕ ਅਰਵਿੰਦ ਕੇਜਰੀਵਾਲ 20 ਦਸੰਬਰ ਤੋਂ ਅਗਲੇ 10 ਦਿਨਾਂ ਤੱਕ ਕਿਸੇ ਦੇ ਸੰਪਰਕ ਵਿੱਚ ਨਹੀਂ ਰਹਿਣਗੇ। ਉਨ੍ਹਾਂ ਦੀ ਗੈਰ-ਹਾਜ਼ਰੀ ਵਿੱਚ ਮੰਤਰੀ ਆਤਿਸ਼ੀ ਸਰਕਾਰ ਦਾ ਕੰਮ ਸੰਭਾਲਣਗੇ। 

ਇਹ ਵੀ ਪੜ੍ਹੋ :  ਪੰਜਾਬ 'ਚ ਮੌਸਮ ਵਿਭਾਗ ਵੱਲੋਂ ‘ਯੈਲੋ ਅਲਰਟ’ ਜਾਰੀ, ਜਾਣੋ ਆਉਣ ਵਾਲੇ ਦਿਨਾਂ ਦੀ Weather ਦੀ ਤਾਜ਼ਾ ਅਪਡੇਟ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News