ਪਟਿਆਲਾ ਦੇ ਸਰਕਾਰੀ ਸਕੂਲ ’ਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਤੇ ਮਨੀਸ਼ ਸਿਸੋਦੀਆ

12/24/2022 6:47:46 PM

ਪਟਿਆਲਾ : ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਅੰਦਰ ਮੇਗਾ ਮਾਪੇ ਅਤੇ ਅਧਿਆਪਕ ਮਿਲਣੀ ਦਾ ਪ੍ਰੋਗਰਾਮ ਉਲੀਕਿਆ ਗਿਆ। ਇਸ ਮਾਪੇ-ਅਧਿਆਪਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਖੁਦ ਪਟਿਆਲਾ ਦੇ ਇਕ ਸਰਕਾਰੀ ਸਕੂਲ ਵਿਚ ਪਹੁੰਚੇ। ਜਿੱਥੇ ਉਨ੍ਹਾਂ ਨੇ ਨਾ ਸਿਰਫ ਅਧਿਆਪਕਾਂ ਨਾਲ ਮੁਲਾਕਾਤ ਕੀਤੀ ਸਗੋਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੁੱਖ ਮੰਤਰੀ ਦੇ ਨਾਲ ਮੌਜੂਦ ਸਨ। ਇਸ ਮੌਕੇ ਮੁੱਖ ਮੰਤਰੀ ਨੇ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਨਾਲ ਪੜ੍ਹਾਈ ਕਰਕੇ ਅੱਗੇ ਵਧਣ ਦਾ ਗੁਰ ਦਿੱਤਾ। 

ਇਹ ਵੀ ਪੜ੍ਹੋ : 11 ਲੱਖ ਪੰਜਾਬੀਆਂ ’ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਹੈਰਾਨ ਕਰ ਦੇਵੇਗੀ ਇਹ ਰਿਪੋਰਟ

ਇਥੇ ਇਹ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ ਅੱਜ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿਚ ਮੈਗਾ ਅਧਿਆਪਕ-ਮਾਪੇ ਮਿਲਣੀ ਤਹਿਤ ਪ੍ਰੋਗਰਾਮ ਉਲੀਕਿਆ ਗਿਆ ਸੀ। ਇਸ ਮਿਲਣੀ ਲਈ ਬੱਚਿਆਂ ਦੇ ਮਾਪਿਆਂ ਵੱਲੋਂ ਕਾਫੀ ਉਤਸ਼ਾਹ ਦਿਖਾਇਆ ਗਿਆ। ਜਿੱਥੇ ਮਾਪੇ ਆਪਣੇ ਬੱਚਿਆਂ ਨਾਲ ਸਕੂਲ ਪੁੱਜੇ, ਉਥੇ ਹੀ ਉਨ੍ਹਾਂ ਦੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਆਪਣੇ ਬੱਚਿਆਂ ਦੀ ਪੜ੍ਹਾਈ ਵਿਚ ਕਾਰਗੁਜ਼ਾਰੀ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਬੱਚਿਆਂ ਦੀ ਪੜ੍ਹਾਈ ਤੋਂ ਇਲਾਵਾ ਹੋਰ ਖਿੱਤਿਆ ’ਚ ਪ੍ਰਾਪਤੀਆ ਬਾਰੇ ਨੀ ਮਾਪਿਆਂ ਨੂੰ ਜਾਣਕਾਰੀ ਦਿੱਤੀ ਗਈ। ਨਾਲ ਹੀ ਪੜ੍ਹਾਈ ਵਿਚ ਕਮਜ਼ੋਰ ਬੱਚਿਆਂ ਨੂੰ ਕਿਸ ਤਰੀਕੇ ਨਾਲ ਉਤਸ਼ਾਹਿਤ ਕਰਕੇ ਅੱਗੇ ਲਿਆਂਦਾ ਜਾ ਸਕਦਾ ਹੈ ਬਾਰੇ ਵੀ ਬੱਚਿਆਂ ਅਤੇ ਮਾਪਿਆਂ ਨਾਲ ਕੌਂਸਲਿੰਗ ਕਰਕੇ ਹੱਲ ਲੱਭਣ ਦੀ ਕੋਸ਼ਿਸ਼ ਕੀਤੀ ਗਈ। 

ਇਹ ਵੀ ਪੜ੍ਹੋ : ਕਿਲ੍ਹਾ ਰਾਏਪੁਰ ’ਚ ਹੋਇਆ ਅਨੋਖਾ ਵਿਆਹ, ਸਾਦਗੀ ਅਜਿਹੀ ਕਿ ਹਰ ਪਾਸੇ ਹੋ ਰਹੇ ਚਰਚੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News