ਕੈਨੇਡਾ ਬੈਠੇ ਗੈਂਗਸਟਰਾਂ ‘ਤੇ ਹੋਵੇਗੀ ਕਾਰਵਾਈ! CM ਮਾਨ ਨੇ ਹਾਈ ਕਮਿਸ਼ਨਰ ਕੈਮਰਨ ਨਾਲ ਕੀਤੀ ਮੁਲਾਕਾਤ
Friday, Jun 10, 2022 - 02:07 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰਨ ਮੈਕਕੇ ਨਾਲ ਮੁਲਾਕਾਤ ਕਰ ਪੰਜਾਬ 'ਚ ਹੋ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਦਾ ਮਸਲਾ ਚੁੱਕਿਆ ਹੈ। ਮੁੱਖ ਮੰਤਰੀ ਮਾਨ ਨੇ ਇਸ ਸੰਬੰਧੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨਾਲ ਜੋ ਗੈਂਗਸਟਰ ਕੈਨੇਡਾ ਵਿਚ ਬੈਠ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਹਨ, ਉਨ੍ਹਾਂ ਬਾਰੇ ਚਰਚਾ ਕੀਤੀ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਗੈਂਗਸਟਰਾਂ ਨੂੰ ਕਿਸੇ ਤਰੀਕੇ ਵਿਦੇਸ਼ ਤੋਂ ਫੜ੍ਹ ਕੇ ਪੰਜਾਬ ਭੇਜਿਆ ਜਾਵੇ ਤਾਂ ਜੋ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਕੈਨੇਡਾ ਹਾਈ ਕਮਿਸ਼ਨਰ ਨੇ ਵੀ ਇਸ ਮਾਮਲੇ 'ਤੇ ਧਿਆਨ ਦਿੰਦਿਆਂ ਜਲਦੀ ਹੀ ਇਸ ਦਾ ਹੱਲ ਕਰਨ ਦਾ ਭਰੋਸਾ ਦਵਾਇਆ ਹੈ।
ਇਹ ਵੀ ਪੜ੍ਹੋ- ਗੋਲਡੀ ਬਰਾੜ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਨੂੰ ਲੈ ਕੇ ਪੰਜਾਬ ਪੁਲਸ ਅਤੇ CBI ਹੋਈ ਆਹਮੋ-ਸਾਹਮਣੇ
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੀ ਜ਼ਿੰਮੇਵਾਰੀ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਚੁੱਕੀ ਹੈ। ਉਸ ਦੇ ਮੱਦੇਨਜ਼ਰ ਇੰਟਰਪੋਲ ਨੇ ਗੋਲਡੀ ਬਰਾੜ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕਰ ਦਿੱਤਾ ਹੈ। ਪੰਜਾਬ ਪੁਲਸ ਨੇ ਮੂਸੇਵਾਲਾ ਕਤਲਕਾਂਡ 'ਚ ਕਈਆਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿਛ ਕੀਤੀ ਹੈ ਪਰ ਇਸ ਪਿੱਛੇ ਅਸਲ ਕਾਤਲਾਂ ਦੀ ਫ਼ਿਲਹਾਲ ਕੋਈ ਪੁਸ਼ਟੀ ਨਹੀਂ ਹੋ ਸਕੀ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।