ਕਾਂਗਰਸੀ ਆਗੂਆਂ ਦੇ ਧਰਨੇ 'ਤੇ ਮੁੱਖ ਮੰਤਰੀ ਮਾਨ ਦਾ ਤੰਜ, '...ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ?'

06/09/2022 1:42:20 PM

ਚੰਡੀਗੜ੍ਹ : ਮੁੱਖ ਮੰਤਰੀ ਰਿਹਾਇਸ਼ ਬਾਹਰ ਕਾਂਗਰਸ ਪਾਰਟੀ ਵੱਲੋਂ ਦਿੱਤੇ ਗਏ ਧਰਨੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਦੀ ਆਲੋਚਨਾ ਕਰਦਿਆਂ ਟਵੀਟ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਦਾ ਦੁੱਖ ਲੱਗ ਰਿਹਾ ਹੈ ਕਿ ਪੰਜਾਬ ਦੀ ਬਚੀ-ਖੁਚੀ ਕਾਂਗਰਸ ਬਿਨਾਂ ਸਮਾਂ ਲਏ ਹੀ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਲੀਡਰਾਂ ਦੇ ਹੱਕ 'ਚ ਮੇਰੀ ਰਿਹਾਇਸ਼ ਅੱਗੇ ਧਰਨਾ ਲਾਈ ਬੈਠੇ ਸਨ। ਮੁੱਖ ਮੰਤਰੀ ਮਾਨ ਨੇ ਕਾਂਗਰਸ ਪਾਰਟੀ 'ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਇਸ ਧਰਨੇ ਤੋਂ ਇਹ ਸਬੂਤ ਮਿਲਦਾ ਹੈ ਕਿ ਕਾਂਗਰਸ ਪਾਰਟੀ ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦਿੰਦੀ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਰਿਸ਼ਵਤ ਕਾਂਗਰਸ ਦੇ ਖੂਨ 'ਚ ਹੈ। ਉਨ੍ਹਾਂ ਸਵਾਲ ਕਰਦਿਆਂ ਪੁੱਛਿਆ ਕਿ ਕਾਂਗਰਸੀ ਧਰਨੇ ਦੌਰਾਨ ਨਾਅਰੇ ਲਾ ਰਹੇ ਸਨ ਕਿ ' ਸਾਡਾ ਹੱਕ, ਇੱਥੇ ਰੱਖ ' ਕੀ ਇਸਦਾ ਮਤਲਬ ਇਹ ਹੈ ਕਿ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ?

ਇਹ ਵੀ ਪੜ੍ਹੋ- CM ਮਾਨ ਦੀ ਰਿਹਾਇਸ਼ ਦੇ ਬਾਹਰ ਧਰਨੇ 'ਤੇ ਬੈਠੇ ਰਾਜਾ ਵੜਿੰਗ ਸਮੇਤ ਕਈ ਆਗੂ, ਸੁਰੱਖਿਆ ਮੁਲਾਜ਼ਮਾਂ ਨਾਲ ਉਲਝੇ

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਕਾਂਗਰਸੀ ਲੀਡਰਸ਼ਿਪ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਧਰਨਾ ਲਾ ਕੇ ਬੈਠੇ ਹੋਏ ਸਨ। ਇਸ ਸੰਬੰਧੀ ਰਾਜਾ ਵੜਿੰਗ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਵੱਲੋਂ ਮੀਟਿੰਗ ਲਈ ਸਮਾਂ ਦਿੱਤਾ ਗਿਆ ਸੀ ਪਰ ਉਸ ਦੇ ਬਾਵਜੂਦ ਇਕ ਘੰਟੇ ਦਾ ਸਮਾਂ ਬੀਤਣ ਤੋਂ ਬਾਅਦ ਵੀ ਉਨ੍ਹਾਂ ਦੀ ਮੁਲਾਕਾਤ ਮੁੱਖ ਮੰਤਰੀ ਭਗਵੰਤ ਮਾਨ ਨਾਲ ਨਹੀਂ ਹੋ ਸਕੀ।  ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅਸੀਂ ਸ਼ਾਂਤੀ ਨਾਲ ਬੈਠ ਕੇ ਮੁੱਖ ਮੰਤਰੀ ਨਾਲ ਮਿਲਣ ਦੀ ਉਡੀਕ ਕਰਾਂਗੇ ਪਰ ਕਾਂਗਰਸੀ ਆਪਣਾ ਸਬਰ ਖੋ ਬੈਠੇ ਅਤੇ ਪੁਲਸ ਪਾਰਟੀ ਨਾਲ ਉਨ੍ਹਾਂ ਦਾ ਵਿਵਾਦ ਹੋ ਗਿਆ। ਜਿਸ ਕਾਰਨ ਪੁਲਸ ਵੱਲੋਂ ਧਰਨਾਕਾਰੀ ਕਾਂਗਰਸੀਆਂ ਨੂੰ ਹਿਰਾਸਤ 'ਚ ਲੈ ਲਿਆ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

Anuradha

This news is Content Editor Anuradha