ਅੱਜ ਹੁਸ਼ਿਆਰਪੁਰ ਦੌਰੇ 'ਤੇ ਮੁੱਖ ਮੰਤਰੀ ਭਗਵੰਤ ਮਾਨ, ਲਾਚੋਵਾਲ ਟੋਲ ਪਲਾਜ਼ਾ ਕਰਨਗੇ ਜਨਤਾ ਦੇ ਸਪੁਰਦ
Thursday, Dec 15, 2022 - 10:30 AM (IST)
ਹੁਸ਼ਿਆਰਪੁਰ (ਵਰਿੰਦਰ ਪੰਡਿਤ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦੇ ਦੌਰੇ 'ਤੇ ਹਨ। ਹੁਸ਼ਿਆਪੁਰ-ਟਾਂਡਾ ਰੋਡ 'ਤੇ ਸਥਿਤ ਲਾਚੋਵਾਲ ਟੋਲ ਪਲਾਜ਼ਾ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਅੱਜ ਲਾਚੋਵਾਲ ਟੋਲ ਪਲਾਜ਼ਾ ਨੂੰ ਮੁੱਖ ਮੰਤਰੀ ਮਾਨ ਬੰਦ ਕਰਨਗੇ। ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੜਕਾਂ ਟੋਲ ਮੁਕਤ ਕਰਵਾਉਣ ਦਾ ਚੋਣ ਵਾਅਦਾ ਕੀਤਾ ਸੀ, ਜਿਸ ਦੇ ਮੱਦੇਨਜ਼ਰ ਸਰਕਾਰ ਨੇ ਇਸ ਟੋਲ ਪਲਾਜ਼ਾ 'ਤੇ ਟੋਲ ਕੋਲੈਕਟ ਕਰ ਰਹੀ ਕੰਪਨੀ ਨੂੰ ਹੋਰ ਮਿਆਦ ਨਹੀਂ ਦਿੱਤੀ ਅਤੇ ਟੋਲ ਪਲਾਜ਼ਾ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਜਲੰਧਰ ਸਣੇ 7 ਜ਼ਿਲ੍ਹਿਆਂ 'ਚ 2 ਦਿਨ ਲੱਗਣਗੇ ਮੇਲੇ
ਆਪਣੇ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਸੀ. ਐੱਮ. ਮਾਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਜ਼ਿਲ੍ਹੇ ਦੇ ਸਮੂਹ ਵਿਧਾਇਕਾਂ ਨਾਲ ਟੋਲ ਪਹੁੰਚ ਕੇ ਹੋਰ ਸੜਕਾਂ 'ਤੇ ਟੋਲ ਬੰਦ ਕਰਨ ਦਾ ਐਲਾਨ ਵੀ ਕਰ ਸਕਦੇ ਹਨ। ਅਚਾਨਕ ਬਣੇ ਇਸ ਪ੍ਰੋਗਰਾਮ ਤੋਂ ਬਾਅਦ ਲਾਚੋਵਾਲ ਟੋਲ ਪਲਾਜ਼ਾ 'ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
ਇਹ ਵੀ ਪੜ੍ਹੋ : ਜਲੰਧਰ ਵਿਖੇ ਨਿਹੰਗ ਸਿੰਘਾਂ ਨੇ ਖੋਖੇ 'ਚੋਂ ਕੱਢ ਕੇ ਸਾੜੇ ਸਿਗਰਟ, ਪਾਨ ਤੇ ਤੰਬਾਕੂ, ਦੁਕਾਨਦਾਰਾਂ ਨੇ ਸੁਣਾਇਆ ਦੁਖ਼ੜਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ