ਪੰਜਾਬ ’ਚ ਸਿੱਖਿਆ ਸੁਧਾਰਾਂ ਸਬੰਧੀ CM ਭਗਵੰਤ ਮਾਨ 18 ਅਪ੍ਰੈਲ ਨੂੰ ਜਾਣਗੇ ਦਿੱਲੀ, ਸਕੂਲਾਂ ਦਾ ਕਰਨਗੇ ਦੌਰਾ

04/16/2022 8:50:26 AM

ਜਲੰਧਰ (ਧਵਨ) - ਪੰਜਾਬ ’ਚ ਸਿੱਖਿਆ ਸੁਧਾਰਾਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦਾ ਦਿੱਲੀ ਦੌਰਾ 18 ਅਪ੍ਰੈਲ ਨੂੰ ਪ੍ਰਸਤਾਵਿਤ ਹੈ। ਮੁੱਖ ਮੰਤਰੀ ਦੇ ਨਜ਼ਦੀਕੀ ਸੂਤਰਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਦਿੱਲੀ ਦੌਰੇ ਦੌਰਾਨ ਉੱਥੋਂ ਦੇ ਸਕੂਲਾਂ ਦਾ ਦੌਰਾ ਕਰਨਗੇ। ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਅਤੇ ਸਿਹਤ ਖੇਤਰਾਂ ਵਿਚ ਵੱਡੇ ਸੁਧਾਰ ਕੀਤੇ ਹਨ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: CM ਭਗਵੰਤ ਮਾਨ ਕਰਨ ਜਾ ਰਹੇ ਹਨ 1 ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ

ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਦੋਵਾਂ ਖੇਤਰਾਂ ਵਿਚ ਦਿੱਲੀ ਮਾਡਲ ਨੂੰ ਲਾਗੂ ਕਰਨ ਦਾ ਐਲਾਨ ਕੀਤਾ ਸੀ। ਇਸ ਨੂੰ ਵੇਖਦੇ ਹੋਏ ਭਗਵੰਤ ਮਾਨ ਦਿੱਲੀ ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰ ਕੇ ਵੇਖਣਗੇ ਕਿ ਉੱਥੇ ਕੇਜਰੀਵਾਲ ਸਰਕਾਰ ਨੇ ਕਿਸ ਤਰ੍ਹਾਂ ਦੇ ਸੁਧਾਰ ਕੀਤੇ ਹਨ। ਪੰਜਾਬ ਵਿਚ ਸਿੱਖਿਆ ਦੇ ਖੇਤਰ ’ਚ ਸਰਕਾਰ ਜਲਦ ਸੁਧਾਰ ਸ਼ੁਰੂ ਕਰਨਾ ਚਾਹੁੰਦੀ ਹੈ।ਦੱਸ ਦੇਈਏ ਕਿ ਸਕੂਲਾਂ ਦੇ ਨਾਲ-ਨਾਲ ਦਿੱਲੀ ਦੇ ਹੈਲਥ ਮਾਡਲ ਦੀ ਵੀ ਦੇਸ਼ ਦੇ ਕਈ ਹਿੱਸਿਆਂ ਵਿਚ ਚਰਚਾ ਹੁੰਦੀ ਹੈ। ਇਸ ਲਈ ਪਿਛਲੇ ਦਿਨੀਂ ਦੱਖਣੀ ਭਾਰਤ ਦੇ ਇਕ ਮੁੱਖ ਮੰਤਰੀ ਨੇ ਉੱਥੋਂ ਦੇ ਹੈਲਥ ਸੈਂਟਰਾਂ ਦਾ ਦੌਰਾ ਕੀਤਾ ਸੀ।

ਪੜ੍ਹੋ ਇਹ ਵੀ ਖ਼ਬਰ - ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

rajwinder kaur

This news is Content Editor rajwinder kaur