ਸ੍ਰੀ ਦਰਬਾਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ''ਤੇ CM ਭਗਵੰਤ ਮਾਨ ਦਾ ਵੱਡਾ ਬਿਆਨ
Saturday, Jul 19, 2025 - 04:53 PM (IST)

ਜਲੰਧਰ/ਬਰਨਾਲਾ (ਵੈੱਬ ਡੈਸਕ)- ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਐੱਸ. ਜੀ. ਪੀ. ਸੀ. ਨੂੰ ਮਿਲ ਰਹੀਆਂ ਧਮਕੀਆਂ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਰਨਾਲਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਧਮਕੀ ਦੇਣ ਵਾਲੇ ਮੁਲਜ਼ਮਾਂ ਨੂੰ ਟਰੇਸ ਕਰ ਲਿਆ ਗਿਆ ਹੈ। ਈ-ਮੇਲ ਭੇਜਣ ਵਾਲੇ ਨੰਬਰਾਂ ਦਾ ਵੀ ਪਤਾ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਬੜੀ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ ਅਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਕੇ ਮੁਲਜ਼ਮਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: Punjab: ਛੁੱਟੀ ਆਏ ਫ਼ੌਜੀ ਦੀ ਗੱਡੀ 'ਚੋਂ ਲਾਸ਼ ਮਿਲਣ ਦੇ ਮਾਮਲੇ 'ਚ ਪੁਲਸ ਦੇ ਵੱਡੇ ਖ਼ੁਲਾਸੇ
ਇਥੇ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਬਰਨਾਲਾ ਦੇ ਪਿੰਡ ਸ਼ਹਿਣਾ ਵਿਖੇ ਆਧੁਨਿਕ ਲਾਇਬ੍ਰੇਰੀ ਦਾ ਉਦਘਾਟਨ ਕਰਨ ਪਹੁੰਚੇ ਸਨ। ਬਰਨਾਲਾ ਵਿਚ 9 ਲਾਇਬ੍ਰੇਰੀਆਂ ਖੋਲ੍ਹੀਆਂ ਗਈਆਂ ਹਨ। ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿੰਡਾਂ ਵਿਚ ਸ਼ਾਨਦਾਰ ਲਾਇਬ੍ਰੇਰੀਆਂ ਖੋਲ੍ਹੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਿੱਖਿਆ ਕ੍ਰਾਂਤੀ ਚੱਲ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਮੌਸਮ ਦੀ ਵੱਡੀ ਭਵਿੱਖਬਾਣੀ! 22 ਤਾਰੀਖ਼ ਤੱਕ ਲਗਾਤਾਰ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
ਰਾਸ਼ਟਰੀ ਸਰਵੇਖਣ ਵਿਚ ਸਿੱਖਿਆ ਖੇਤਰ ਵਿਚ ਪੰਜਾਬ ਪਹਿਲੇ ਨੰਬਰ 'ਤੇ ਆਇਆ ਹੈ। ਪੰਜਾਬ ਵਿਚ ਬਿਨ੍ਹਾਂ ਸਿਫ਼ਾਰਿਸ਼ਾਂ ਨੌਕਰੀਆਂ ਮਿਲ ਰਹੀਆਂ ਹਨ। ਸਰਕਾਰੀ ਸਕੂਲਾਂ ਦੇ ਬੱਚੇ NEET ਵਰਗੇ ਪੇਪਰ ਕ੍ਰੈਕ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਵਿਦਿਆਰਥੀਆਂ ਨਾਲ ਵੀ ਮੁਲਾਕਾਤ ਕੀਤੀ ਗਈ। ਪੰਜਾਬ ਵਾਸੀਆਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ 10 ਲੱਖ ਰੁਪਏ ਦਾ ਸਿਹਤ ਬੀਮਾ ਸ਼ੁਰੂ ਕੀਤਾ ਹੈ, ਜਿਸ ਵਿਚ ਹਰ ਪੰਜਾਬੀ ਨੂੰ ਯੋਜਨਾ ਦਾ ਲਾਭ ਮਿਲੇਗਾ।
ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ 'ਚ ਵੱਡੀ ਹਲਚਲ! 2 ਦਰਜਨ ਆਗੂਆਂ ਨੇ ਦਿੱਤੇ ਪਾਰਟੀ ਤੋਂ ਅਸਤੀਫ਼ੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e