CM ਭਗਵੰਤ ਮਾਨ ਦਾ ਕਿਸਾਨਾਂ ਨੂੰ ਸਿੱਧਾ ਚੈਲੰਜ! ਬੋਲੇ-ਮੇਰੇ ਨਾਲ ਕਰੋ...

Friday, May 30, 2025 - 10:42 AM (IST)

CM ਭਗਵੰਤ ਮਾਨ ਦਾ ਕਿਸਾਨਾਂ ਨੂੰ ਸਿੱਧਾ ਚੈਲੰਜ! ਬੋਲੇ-ਮੇਰੇ ਨਾਲ ਕਰੋ...

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸਿੱਧਾ ਚੈਲੰਜ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸੜਕਾਂ 'ਤੇ ਰੇਲਾਂ ਰੋਕ ਕੇ ਕਿਸਾਨ ਆਗੂ ਆਪਣੀਆਂ ਦੁਕਾਨਾਂ ਚਲਾ ਰਹੇ ਹਨ ਅਤੇ ਬੇਤੁੱਕੇ ਮੁੱਦਿਆਂ 'ਤੇ ਆਮ ਲੋਕਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਮੰਡੀਆਂ 'ਚ ਕੰਮ ਕਰਦੇ ਮਜ਼ਦੂਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਦਿੱਤੀ ਰਾਹਤ

ਉਨ੍ਹਾਂ ਨੇ ਕਿਸਾਨ ਆਗੂਆਂ ਨੂੰ ਖੇਤੀ ਸੰਕਟ ਨਾਲ ਜੁੜੇ ਮੁੱਦਿਆਂ 'ਤੇ ਲਾਈਵ ਬਹਿਸ ਦੀ ਚੁਣੌਤੀ ਦੇ ਦਿੱਤੀ ਹੈ ਅਤੇ ਕਿਹਾ ਹੈ ਕਿ ਉਕਤ ਮੁੱਦਿਆਂ 'ਤੇ ਕਿਸਾਨ ਮੇਰੇ ਨਾਲ ਲਾਈਵ ਬਹਿਸ ਕਰਨ। ਉਨ੍ਹਾਂ ਕਿਹਾ ਕਿ ਕਈ ਕਿਸਾਨ ਆਗੂਆਂ ਨੇ ਗੈਰ-ਕਾਨੂੰਨੀ ਤਰੀਕੇ ਨਾਲ ਕਾਫੀ ਪੈਸਾ ਇਕੱਠਾ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਜਲਦ ਹੋਵੇਗੀ ਮਾਨਸੂਨ ਦੀ ENTRY! ਮੌਸਮ ਵਿਭਾਗ ਦੀ ਆ ਗਈ ਵੱਡੀ ਅਪਡੇਟ

ਬਠਿੰਡਾ 'ਚ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਿਸਾਨ ਆਗੂਆਂ ਨੇ ਕਿਸਾਨਾਂ ਦੇ ਹਿੱਤਾਂ ਦੇ ਨਾਂ 'ਤੇ ਆਪਣੀਆਂ ਦੁਕਾਨਾਂ ਖੋਲ੍ਹੀਆਂ ਹੋਈਆਂ ਹਨ ਅਤੇ ਬਿਨਾਂ ਕਾਰਨ ਤੋਂ ਆਮ ਜਨਤਾ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News