CM ਮਾਨ ਦੀ ਜਲੰਧਰ 'ਚ ਅਹਿਮ ਮੀਟਿੰਗ, ਕਿਹਾ-ਪਾਰਟੀ 'ਚ ਕੋਈ ਮਤਭੇਦ ਨਹੀਂ, ਜਨਤਾ ਅਫ਼ਵਾਹਾਂ ਤੋਂ ਬਚੇ

06/23/2024 7:18:23 PM

ਜਲੰਧਰ (ਵੈੱਬ ਡੈਸਕ)- ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਿਖੇ ਇਕ ਹੋਟਲ ਵਿਚ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸੂਬੇ ਦੇ ਕਈ ਮੰਤਰੀ ਅਤੇ ਵਿਧਾਇਕ ਸ਼ਾਮਲ ਹੋਏ, ਜਿਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਮੁੱਦਿਆਂ 'ਤੇ ਵੀ ਚਰਚਾ ਕੀਤੀ ਅਤੇ ਅੱਗੇ ਦੀ ਰਣਨੀਤੀ ਬਣਾਈ। ਇਸ ਮੀਟਿੰਗ ਵਿਚ ਇਸ ਮੁੱਦੇ 'ਤੇ ਵੀ ਚਰਚਾ ਕੀਤੀ ਗਈ ਕਿ ਕਿਹੜੇ ਮੁੱਦਿਆਂ ਨੂੰ ਲੈ ਕੇ ਲੋਕਾਂ ਵਿਚਾਲੇ ਜਾਣਗੇ ਤਾਂਕਿ ਲੋਕ ਆਮ ਆਦਮੀ ਪਾਰਟੀ ਨੂੰ ਵੋਟਾਂ ਦੇ ਸਕਣ। 

PunjabKesari

ਮੁੱਖ ਮੰਤਰੀ ਭਗਵੰਤ ਮਾਨ ਨੇ ਆਗੂਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਉਨ੍ਹਾਂ ਲਈ ਕਿੰਨੀ ਜ਼ਰੂਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਮਨੀ ਚੋਣ ਨੂੰ ਲੈ ਕੇ ਇਕ ਮਿਸ਼ਨ ਵੀ ਸ਼ੁਰੂ ਕੀਤਾ, ਜਿਸ ਨੂੰ 'ਜਲੰਧਰ ਪੱਛਮੀ ਮਿਸ਼ਨ' ਨਾਮ ਦਿੱਤਾ ਗਿਆ। ਇਸ ਦੇ ਨਾਲ ਹੀ ਹੋਟਲ ਹਾਲ ਲੱਗੇ ਬੈਨਰ 'ਤੇ ਲਿਖਿਆ ਸੀ ਕਿ 'ਆਪ' ਦੀ ਸਰਕਾਰ ਅਤੇ 'ਆਪ' ਦਾ ਵਿਧਾਇਕ ਹੋਵੇਗਾ। ਮੁੱਖ ਮੰਤਰੀ ਮਾਨ ਨੇ ਸਾਰੇ ਮੰਤਰੀਆਂ ਨੂੰ ਕਿਹਾ ਕਿ ਸਰਕਾਰ ਦੇ ਸਾਰੇ ਕੰਮਾਂ ਨੂੰ ਜਨਤਾ ਤੱਕ ਪਹੁੰਚਾਇਆ ਜਾਵੇ, ਜਿਸ ਨਾਲ ਉਸ ਦਾ ਫਾਇਦਾ ਆਮ ਲੋਕਾਂ ਨੂੰ ਹੋ ਸਕੇ। 

PunjabKesari

ਇਹ ਵੀ ਪੜ੍ਹੋ- ਟਾਂਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਡਿਊਟੀ ਤੋਂ ਘਰ ਜਾ ਰਹੇ ਹੋਮ ਗਾਰਡ ਦੀ ਦਰਦਨਾਕ ਮੌਤ

ਭਗਵੰਤ ਮਾਨ ਬੋਲੇ ਚੋਣ ਪ੍ਰਚਾਰ ਦੀ ਕਰਾਂਗਾ ਨਿਗਰਾਨੀ 
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ਼ ਕੀਤਾ ਕਿ ਸਾਰੇ ਪ੍ਰਚਾਰ-ਪ੍ਰਸਾਰ ਦੀ ਨਿਗਰਾਨੀ ਉਹ ਖ਼ੁਦ ਕਰਨਗੇ, ਜਿਸ ਨਾਲ ਲੋਕਾਂ ਵਿਚ ਜਾ ਕੇ ਦੱਸਿਆ ਜਾ  ਸਕੇ ਕਿ ਸੂਬੇ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਡੇ-ਵੱਡੇ ਕੰਮ ਕਰ ਰਹੀ ਹੈ। ਆਖ਼ੀਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਗੂਆਂ ਨੂੰ ਕਿਹਾ ਕਿ ਪਾਰਟੀ ਵਿਚ ਕਿਸੇ ਤਰ੍ਹਾਂ ਦਾ ਕੋਈ ਮਤਭੇਤ ਨਹੀਂ ਹੋਣਾ ਚਾਹੀਦਾ ਅਤੇ ਨਾ ਹੀ ਅਜਿਹਾ ਕੁਝ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਰਟੀ ਵਿਚ ਮਤਭੇਦ ਵਰਗੀਆਂ ਅਫ਼ਵਾਹਾਂ ਤੋਂ ਸਖ਼ਤ ਪਰਹੇਜ਼ ਕੀਤਾ ਜਾਵੇ। ਜਲੰਧਰ ਵਿਚ ਹੋਈ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਵਿਚ ਮਾਲਵਿੰਦਰ ਸਿੰਘ ਕੰਗ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸੰਸਦ ਮੈਂਬਰ ਮੀਤ ਹੇਅਰ, ਪੰਜਾਬ ਮੰਡੀ ਬੋਰਡ ਦੇ ਮੁਖੀ ਹਰਚੰਦ ਸਿੰਘ ਬਰਸਟ, ਬਲਜੀਤ ਕੌਰ ਸਮੇਤ ਵੱਖ-ਵੱਖ ਸੀਨੀਅਰ ਨੇਤਾ ਮੌਜੂਦ ਸਨ। 

ਇਹ ਵੀ ਪੜ੍ਹੋ- ਫਿਰੋਜ਼ਪੁਰ ਤੋਂ ਵੱਡੀ ਖ਼ਬਰ, ਕਾਂਗਰਸੀ ਆਗੂ ਦਾ ਗੋਲ਼ੀਆਂ ਮਾਰ ਕੇ ਕਤਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News