CM ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਨੇ ਪਿੰਡ ਸਤੌਜ ਵਿਖੇ ਪਾਈ ਵੋਟ

06/01/2024 3:27:11 PM

ਚੀਮਾ ਮੰਡੀ (ਗੋਇਲ) - ਪੰਜਾਬ ਦੇ 13 ਲੋਕ ਸਭਾ ਹਲਕਿਆਂ ਲਈ ਵੋਟਾਂ ਪੈ ਰਹੀਆਂ ਹਨ। ਵੋਟਿੰਗ ਦੌਰਾਨ ਜਿੱਥੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਧਰਮ ਪਤਨੀ ਡਾ.ਗੁਰਪ੍ਰੀਤ ਕੌਰ ਮਾਨ ਨਾਲ ਲੋਕ ਸਭਾ ਹਲਕਾ ਸੰਗਰੂਰ ਦੇ ਪਿੰਡ ਮੰਗਵਾਲ ਵਿਖੇ ਵੋਟ ਪੋਲਿੰਗ ਕੀਤੀ। ਉੱਥੇ ਹੀ ਉਨ੍ਹਾਂ ਦੇ ਮਾਤਾ ਹਰਪਾਲ ਕੌਰ ਵਲੋਂ ਆਪਣੀ ਵੋਟ ਆਪਣੇ ਜੱਦੀ ਪਿੰਡ ਸਤੌਜ ਵਿਖੇ ਪੋਲ ਕੀਤੀ ਗਈ। ਵੋਟ ਪਾਉਣ ਤੋਂ ਬਾਅਦ ਮੁੱਖ ਮੰਤਰੀ ਮਾਨ ਦੇ ਮਾਤਾ ਜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹਰ ਇੱਕ ਵੋਟਰ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ। 

ਇਹ ਵੀ ਪੜ੍ਹੋ - ਲੋਕ ਸਭਾ ਚੋਣਾਂ 2024: ਜਵਾਕ ਨੂੰ ਗੋਦੀ ਚੁੱਕ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਈ ਵੋਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News