CM ਭਗਵੰਤ ਮਾਨ ਦਾ ਵੱਡਾ ਤੋਹਫ਼ਾ, 4727 ਕਰਜ਼ਦਾਰ ਪਰਿਵਾਰਾਂ ਨੂੰ ਜਾਰੀ ਕੀਤੇ No Dues Certificate
Sunday, Jun 08, 2025 - 02:51 PM (IST)

ਅੰਮ੍ਰਿਤਸਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਐਤਵਾਰ ਨੂੰ ਅੰਮ੍ਰਿਤਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਹਾਲ ਵਿਖੇ ਹੋਣ ਵਾਲੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ (PSCARD) ਵੱਲੋਂ ਮੁਆਫ ਕੀਤੇ ਗਏ ਕਰਜ਼ੇ ਦੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫੀ ਸਰਟੀਫਿਕੇਟ ਵੰਡੇ। ਇਸ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮੰਤਰੀ ਮਾਨ ਨੇ 4727 ਪਰਿਵਾਰਾਂ ਨੂੰ No Dues Certificate ਜਾਰੀ ਕਰਦੇ ਹੋਏ ਉਨ੍ਹਾਂ ਦੇ ਕਰਜ਼ੇ ਮੁਆਫ਼ ਕਰਨ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ- ਪੰਜਾਬ DGP ਨੇ ਅਫ਼ਸਰਾਂ ਨੂੰ ਜਾਰੀ ਕਰ 'ਤੇ ਵੱਡੇ ਹੁਕਮ, 10 ਦਿਨਾਂ ਦੇ ਅੰਦਰ-ਅੰਦਰ...
ਇਸ ਦੌਰਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਆਪਣੇ ਨਾਗਰਿਕਾਂ ਨੂੰ ਸੁਰੱਖਿਆ, ਜੀਵਨਪੱਧਰ ਚੱਕਣਾ, ਨੌਕਰੀਆਂ ਦੇਣੀਆਂ, ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਪ੍ਰਧਾਨ ਕਰਨੀਆਂ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੁਸੀਂ ਲੋਕ ਸਾਡੇ ਵਿਸ਼ਵਾਸ ਕਰੋਗੇ ਅਸੀਂ ਤੁਹਾਡੇ ਲਈ ਹਮੇਸ਼ਾ ਖੜ੍ਹੇ ਰਹਾਂਗੇ, ਜਿਹੜਾ ਪੈੱਨ ਤੁਸੀਂ ਦਿੱਤਾ ਹੈ ਉਹ ਤੁਹਾਡੇ ਲਈ ਹਮੇਸ਼ਾ ਹੀ ਚਲਦਾ ਰਹੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੀ ਫੈਕਟਰੀ 'ਚ ਮਚੇ ਅੱਗ ਦੇ ਭਾਂਬੜ, 2 ਵਿਅਕਤੀਆਂ ਦੀ ਮੌਤ
ਇਹ ਪ੍ਰੋਗਰਾਮ ਸੂਬਾ ਸਰਕਾਰ ਦੀ ਕਿਸਾਨ ਭਲਾਈ ਨੀਤੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ, ਜਿਸ ਤਹਿਤ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਸੁਧਾਰਨ ਲਈ ਕਰਜ਼ਾ ਮੁਆਫ਼ੀ ਕੀਤੀ ਗਈ ਹੈ। ਇਸ ਪਹਿਲਕਦਮੀ ਨਾਲ ਸੂਬੇ ਦੇ ਹਜ਼ਾਰਾਂ ਕਿਸਾਨ ਪਰਿਵਾਰਾਂ ਨੂੰ ਰਾਹਤ ਮਿਲੀ ਹੈ।
ਇਹ ਵੀ ਪੜ੍ਹੋ- 14 ਸਾਲ ਦੀ ਵਿਆਹੀ ਜ਼ਿੰਦਗੀ ਦਾ ਦੁਖਦਾਈ ਅੰਤ, ਸਹੁਰਾ ਪਰਿਵਾਰ ਦਾ ਕਾਰਾ ਜਾਣ ਹੋਵੋਗੇ ਹੈਰਾਨ
ਦੱਸਣਯੋਗ ਹੈ ਕਿ ਇਹ ਕਰਜ਼ਾ ਮੁਆਫ਼ੀ ਯੋਜਨਾ ਪੰਜਾਬ ਸਰਕਾਰ ਦੀਆਂ ਤਰਜੀਹਾਂ ਵਿੱਚੋਂ ਇੱਕ ਹੈ। ਇਸ ਨਾਲ ਨਾ ਸਿਰਫ਼ ਕਿਸਾਨਾਂ ਨੂੰ ਵਿੱਤੀ ਰਾਹਤ ਮਿਲੀ ਹੈ ਸਗੋਂ ਉਨ੍ਹਾਂ ਦਾ ਮਨੋਬਲ ਵੀ ਵਧਿਆ ਹੈ। ਸਰਕਾਰ ਦਾ ਉਦੇਸ਼ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨਾ ਅਤੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਸੁਧਾਰਨਾ ਹੈ। ਮੁੱਖ ਮੰਤਰੀ ਦਾ ਇਹ ਪ੍ਰੋਗਰਾਮ ਸੂਬੇ ਵਿੱਚ ਖੇਤੀਬਾੜੀ ਨੀਤੀ ਦੀ ਦਿਸ਼ਾ ਅਤੇ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰੇਗਾ। ਇਹ ਪ੍ਰੋਗਰਾਮ ਕਿਸਾਨਾਂ ਨੂੰ ਇੱਕ ਉਤਸ਼ਾਹਜਨਕ ਸੰਦੇਸ਼ ਦੇਵੇਗਾ ਅਤੇ ਭਵਿੱਖ ਦੀਆਂ ਯੋਜਨਾਵਾਂ ਦੀ ਰੂਪ-ਰੇਖਾ ਨੂੰ ਵੀ ਸਪੱਸ਼ਟ ਕਰੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8