CM ਭਗਵੰਤ ਮਾਨ ਦਾ ਸਮੂਹ ਪੰਜਾਬੀਆਂ ਨੂੰ ਖ਼ਾਸ ਸੁਨੇਹਾ, ਨਾਲ ਹੀ ਕੀਤੀ ਵੱਡੀ ਅਪੀਲ

Sunday, Mar 30, 2025 - 02:37 PM (IST)

CM ਭਗਵੰਤ ਮਾਨ ਦਾ ਸਮੂਹ ਪੰਜਾਬੀਆਂ ਨੂੰ ਖ਼ਾਸ ਸੁਨੇਹਾ, ਨਾਲ ਹੀ ਕੀਤੀ ਵੱਡੀ ਅਪੀਲ

ਚੰਡੀਗੜ੍ਹ (ਅੰਕੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਹੇਠ ਨਸ਼ਿਆਂ ਦੀ ਅਲਾਮਤ ਖ਼ਿਲਾਫ਼ ਵਿੱਢੀ ਜੰਗ ਨੂੰ ਲੋਕ ਲਹਿਰ 'ਚ ਬਦਲਣ ਲਈ ਸਮੂਹ ਪੰਜਾਬੀਆਂ ਨੂੰ ਵੱਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਇੱਕ ਆਡੀਓ ਸੰਦੇਸ਼ 'ਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ 'ਯੁੱਧ ਨਸ਼ਿਆਂ ਵਿਰੁੱਧ' ਦੇ ਰੂਪ 'ਚ ਨਸ਼ਿਆਂ ਦੇ ਖ਼ਿਲਾਫ਼ ਵਿਆਪਕ ਪੱਧਰ 'ਤੇ ਸਖ਼ਤ ਕਾਰਵਾਈ ਸ਼ੁਰੂ ਕੀਤੀ ਹੈ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਸਿੱਧੀ ਸਰਪ੍ਰਸਤੀ ਹੋਣ ਕਾਰਨ ਨਸ਼ਿਆਂ ਦੀ ਸਮੱਸਿਆ ਨੇ ਸੂਬੇ 'ਚ ਆਪਣੇ ਪੈਰ ਪਸਾਰ ਲਏ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਨੇ ਦਿੱਤਾ ਅਸਤੀਫ਼ਾ! (ਵੀਡੀਓ)

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਹ ਜੰਗ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਜਿੱਤੀ ਜਾ ਸਕਦੀ ਹੈ। ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਜੰਗ 'ਚ ਲੋਕਾਂ ਦਾ ਸਹਿਯੋਗ ਲੈਣ ਲਈ ਵਟਸਐਪ ਹੈਲਪਲਾਈਨ ਨੰਬਰ 9779100200 ਜਾਰੀ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਗਰਮੀ ਪੈਣ ਨੂੰ ਲੈ ਕੇ ਵੱਡੀ ਅਪਡੇਟ, ਅਗਲੇ 5 ਦਿਨਾਂ ਲਈ ਜਾਰੀ ਹੋਈ ਭਵਿੱਖਬਾਣੀ

ਉਨ੍ਹਾਂ ਨੇ ਲੋਕਾਂ ਨੂੰ ਆਪਣੇ ਖੇਤਰ ਜਾਂ ਸ਼ਹਿਰ 'ਚ ਸਰਗਰਮ ਨਸ਼ਾ ਤਸਕਰਾਂ ਨਾਲ ਸਬੰਧਿਤ ਕੋਈ ਵੀ ਜਾਣਕਾਰੀ ਇਸ ਵਟਸਐਪ ਨੰਬਰ 'ਤੇ ਸਾਂਝੀ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਫ਼ੋਨ ਕਰਨ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਕਿਸੇ ਕੋਲ ਵੀ ਇਸ ਦਾ ਖ਼ੁਲਾਸਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਸ ਆਰ-ਪਾਰ ਦੀ ਲੜਾਈ 'ਚ ਲੋਕਾਂ ਦਾ ਪੂਰਾ ਸਮਰਥਨ ਅਤੇ ਸਹਿਯੋਗ ਬਹੁਤ ਜ਼ਰੂਰੀ ਹੈ, ਜਿਸ ਕਰਕੇ ਲੋਕਾਂ ਨੂੰ ਇਸ ਦਾ ਵੱਡੇ ਪੱਧਰ 'ਤੇ ਸਮਰਥਨ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਆਪਣੇ ਫ਼ੋਨ ਰਾਹੀਂ ਹੈਲਪਲਾਈਨ ਨੰਬਰ 'ਤੇ ਨਸ਼ਾ ਤਸਕਰੀ ਨਾਲ ਸਬੰਧਿਤ ਸੂਚਨਾ ਦੇ ਕੇ ਇਸ ਮੁਹਿੰਮ ਦਾ ਅਨਿੱਖੜਵਾਂ ਹਿੱਸਾ ਬਣਨ ਦੀ ਅਪੀਲ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 
 


author

Babita

Content Editor

Related News