ਜਥੇ. ਸ੍ਰੀ ਅਕਾਲ ਤਖ਼ਤ ਸਾਹਿਬ CM ਭਗਵੰਤ ਮਾਨ ਖ਼ਿਲਾਫ਼ ਕਾਰਵਾਈ ਕਰਨ : ਵਲਟੋਹਾ
Friday, Apr 15, 2022 - 10:45 AM (IST)
ਅੰਮ੍ਰਿਤਸਰ (ਛੀਨਾ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸ਼ਰਾਬ ਦੇ ਨਸ਼ੇ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਹਨ, ਇਹ ਇਕ ਵੱਡੀ ਬੇਅਦਬੀ ਹੈ। ਇਸ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ ਅਤੇ ਪੰਥਕ ਮਰਿਆਦਾ ਅਨੁਸਾਰ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।
ਪੜ੍ਹੋ ਇਹ ਵੀ ਖ਼ਬਰ - ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ
ਜਾਰੀ ਕੀਤੇ ਇਕ ਬਿਆਨ ਵਿਚ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਭਗਵੰਤ ਮਾਨ ਇਸ ਮਗਰੋਂ ਮੁੱਖ ਮੰਤਰੀ ਜਲੰਧਰ ਵਿਚ ਹੋਏ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਦੇ ਰਾਜ ਪੱਧਰੀ ਸਮਾਗਮ ਵਿਚ ਸਪੀਚ ਕਰਦੇ ਹੋਏ ਸ਼ਰਾਬੀ ਹਾਲਤ ਵਿਚ ਨਜ਼ਰ ਆ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਤੁਰੰਤ ਮੈਡੀਕਲ ਕਰਵਾਇਆ ਜਾਵੇ। ਜੇ ਮੈਡੀਕਲ ਵਿਚ ਮੇਰੇ ਵੱਲੋਂ ਲਗਾਏ ਦੋਸ਼ ਝੂਠੇ ਸਾਬਤ ਹੁੰਦੇ ਹਨ ਤਾਂ ਸ਼੍ਰੋਮਣੀ ਅਕਾਲੀ ਦਲ ਸਮੂਹ ਪੰਜਾਬੀਆਂ ਕੋਲੋਂ ਮੁਆਫ਼ੀ ਮੰਗੇਗਾ ਅਤੇ ਬਣਦੀ ਸਜ਼ਾ ਭੁਗਤਣ ਲਈ ਵੀ ਤਿਆਰ ਹੈ।
ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ