ਪੰਜਾਬ ਦੇ CM ਭਗਵੰਤ ਮਾਨ ਨੇ 75ਵੇਂ ਆਜ਼ਾਦੀ ਦਿਹਾੜੇ 'ਤੇ ਦੇਸ਼ਾਂ-ਵਿਦੇਸ਼ਾਂ 'ਚ ਵੱਸਦੇ ਭਾਰਤੀਆਂ ਨੂੰ ਦਿੱਤੀ ਵਧਾਈ

08/15/2022 9:45:26 AM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 75ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬੀਆਂ ਸਮੇਤ ਸਮੂਹ ਭਾਰਤੀਆਂ ਨੂੰ ਮੁਬਾਰਕਾਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ, 'ਮੇਰਾ ਭਾਰਤ ਮਹਾਨ'।

ਇਹ ਵੀ ਪੜ੍ਹੋ : 75ਵੇਂ ਆਜ਼ਾਦੀ ਦਿਹਾੜੇ 'ਤੇ ਸੁਖਬੀਰ-ਹਰਸਿਮਰਤ ਬਾਦਲ ਨੇ ਦਿੱਤੀ ਵਧਾਈ, ਸ਼ਹੀਦਾਂ ਦੀ ਕੁਰਬਾਨੀ ਨੂੰ ਕੀਤਾ ਯਾਦ

ਉਨ੍ਹਾਂ ਲਿਖਿਆ ਕਿ ਅੱਜ ਸਾਡੇ ਦੇਸ਼ ਨੂੰ ਆਜ਼ਾਦ ਹੋਇਆਂ 75 ਸਾਲ ਪੂਰੇ ਹੋ ਚੁੱਕੇ ਹਨ। ਭਾਰਤ ਨੂੰ ਆਜ਼ਾਦ ਕਰਵਾਉਣ ਲਈ ਅਨੇਕਾਂ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਆਜ਼ਾਦੀ ਦਿਹਾੜੇ ਮੌਕੇ ਉਹ ਪ੍ਰਣਾਮ ਕਰਦੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਸਾਰੇ ਅਜਾਇਬਘਰਾਂ ’ਚ ਭਲਕੇ ਐਂਟਰੀ ਹੋਵੇਗੀ ਮੁਫ਼ਤ : ਅਨਮੋਲ ਗਗਨ ਮਾਨ

ਮੁੱਖ ਮੰਤਰੀ ਮਾਨ ਨੇ ਲਿਖਿਆ ਕਿ ਉਹ ਨਾਲ ਹੀ ਦੇਸ਼-ਵਿਦੇਸ਼ਾਂ 'ਚ ਵੱਸਦੇ ਸਮੁੱਚੇ ਭਾਰਤ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਬਹੁਤ-ਬਹੁਤ ਵਧਾਈਆਂ ਦਿੰਦੇ ਹਨ। 'ਜੈ ਹਿੰਦ'


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita