CM ਮਾਨ ਨੇ ਹੋਮੀ ਭਾਭਾ ਹਸਪਤਾਲ ਦੇ IPD ਦਾ ਕੀਤਾ ਉਦਘਾਟਨ, ਬੋਲੇ-ਪੰਜਾਬ ''ਚ ਖੋਲ੍ਹੇ ਜਾਣਗੇ 16 ਮੈਡੀਕਲ ਕਾਲਜ
Thursday, Jul 06, 2023 - 04:19 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਿਊ ਚੰਡੀਗੜ੍ਹ ਸਥਿਤ ਮੁੱਲਾਂਪੁਰ 'ਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਰਿਸਰਚ ਸੈਂਟਰ ਦੀ ਆਈ. ਪੀ. ਡੀ. ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਹਸਪਤਾਲ ਦੀ ਟੀਮ ਦੀ ਵੀ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਇਕੱਠੇ ਹੋ ਕੇ ਕੈਂਸਰ ਵਰਗੀ ਬੀਮਾਰੀ ਨਾਲ ਲੜਨ ਦੀ ਯੋਜਨਾ ਬਣਾ ਰਹੇ ਹਨ, ਜਿਸ ਦਾ ਪਿੰਡਾਂ 'ਚ ਨਾਂ ਵੀ ਨਹੀਂ ਲਿਆ ਜਾਂਦਾ।
ਇਹ ਵੀ ਪੜ੍ਹੋ : ਸੁਨੀਲ ਜਾਖੜ ਨੂੰ ਪੰਜਾਬ ਦੀ ਕਮਾਨ ਮਿਲਣ 'ਤੇ ਕਈ ਭਾਜਪਾ ਆਗੂ ਨਿਰਾਸ਼!
ਇਸ ਨੂੰ ਇੰਨੀ ਖ਼ਤਰਨਾਕ ਮੰਨਿਆ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਾਲਵਾ ਬੈਲਟ 'ਚ ਇਹ ਬੀਮਾਰੀ ਕਾਫ਼ੀ ਫੈਲੀ ਹੋਈ ਹੈ ਅਤੇ ਲੋਕ ਡਰਦੇ ਮਾਰੇ ਟੈਸਟ ਹੀ ਨਹੀਂ ਕਰਵਾਉਂਦੇ। ਉਨ੍ਹਾਂ ਕਿਹਾ ਕਿ ਇਸ ਬੀਮਾਰੀ ਖ਼ਿਲਾਫ਼ ਅਸੀਂ ਲੜ ਕੇ ਲੜਾਈ ਲੜਨੀ ਹੈ। ਉਨ੍ਹਾਂ ਕਿਹਾ ਕਿ ਇਹ ਬੀਮਾਰੀ ਲਾ-ਇਲਾਜ ਨਹੀਂ ਹੈ, ਸਿਰਫ ਸਮੇਂ 'ਤੇ ਇਸ ਦਾ ਪਤਾ ਲੱਗਣਾ ਜ਼ਰੂਰੀ ਹੈ।
ਇਹ ਵੀ ਪੜ੍ਹੋ : ਖੰਨਾ ਪੁਲਸ ਨੂੰ ਵੱਡੀ ਸਫ਼ਲਤਾ, ਨਾਜਾਇਜ਼ ਅਸਲੇ ਸਣੇ 5 ਵਿਅਕਤੀ ਗ੍ਰਿਫ਼ਤਾਰ
ਮੁੱਖ ਮੰਤਰੀ ਨੇ ਕਿਹਾ ਅਸੀਂ ਪੂਰੇ ਪੰਜਾਬ 'ਚ 16 ਮੈਡੀਕਲ ਹਸਪਤਾਲ ਖੋਲ੍ਹਣ ਦੀ ਯੋਜਨਾ ਬਣਾਈ ਗਈ ਹੈ, ਜਿਨ੍ਹਾਂ 'ਚੋਂ 3 ਹਸਪਤਾਲਾਂ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਮੈਡੀਕਲ ਦੀ ਪੜ੍ਹਾਈ ਕਰਦੇ ਬੱਚੇ ਯੂਕ੍ਰੇਨ 'ਚ ਫਸ ਗਏ ਸਨ ਤਾਂ ਉਨ੍ਹਾਂ ਦੇ ਦਿਮਾਗ 'ਚ ਇਹ ਯੋਜਨਾ ਆਈ ਸੀ ਕਿ ਇੱਥੇ ਹੀ ਬੱਚੇ ਐੱਮ. ਬੀ. ਬੀ. ਐੱਸ. ਕਰਨ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ