CM ਭਗਵੰਤ ਮਾਨ ਨੂੰ ਕੱਲ੍ਹ ਮਿਲ ਸਕਦੀ ਹੈ ਹਸਪਤਾਲ ਤੋਂ ਛੁੱਟੀ
Wednesday, Sep 10, 2025 - 07:50 PM (IST)

ਚੰਡੀਗੜ੍ਹ- ਪਿਛਲੇ 6 ਦਿਨਾਂ ਤੋਂ ਪੰਜਾਬ ਦੇ ਮੁੱਖ ਮੰਤਰੀ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦੀ ਸਿਹਤ ਹੁਣ ਹੌਲੀ-ਹੌਲੀ ਸੁਧਰ ਰਹੀ ਹੈ ਅਤੇ ਉਨ੍ਹਾਂ ਦੀਆਂ ਰਿਪੋਰਟਾਂ ਵੀ ਆਮ ਆਈਆਂ ਹਨ। ਇਸ ਦੇ ਨਾਲ ਹੀ ਫੋਰਟਿਸ ਹਸਪਤਾਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੇ ਸਾਰੇ ਟੈਸਟ ਠੀਕ ਆਏ ਹਨ। ਉਨ੍ਹਾਂ ਨੂੰ ਕੱਲ੍ਹ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ।
ਇਸ ਤੋਂ ਪਹਿਲਾਂ ਰਾਜਪਾਲ ਗੁਲਾਬ ਚੰਦ ਕਟਾਰੀਆ ਉਨ੍ਹਾਂ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ ਸਨ, ਉਨ੍ਹਾਂ ਦੇ ਨਾਲ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।