ਵੱਡੀ ਖ਼ਬਰ : ਪੰਜਾਬ ਕੈਬਨਿਟ ਦੀ ਮੀਟਿੰਗ 'ਚ ਕਈ ਅਹਿਮ ਫ਼ੈਸਲਿਆਂ 'ਤੇ ਲੱਗੀ ਮੋਹਰ
Thursday, Jul 28, 2022 - 01:09 PM (IST)
ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ ਹੋ ਚੁੱਕੀ ਹੈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਬੈਠਕ 'ਚ ਪੰਜਾਬ ਦੇ ਲੋਕਾਂ ਦੇ ਪੱਖੀ ਫ਼ੈਸਲੇ ਲਏ ਗਏ ਹਨ। ਮਾਨ ਨੇ ਦੱਸਿਆ ਕਿ 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਨੂੰ ਰੁਲਣ ਨਹੀਂ ਦਿੱਤਾ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ 'ਚ ਖੱਜ਼ਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ 'ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ 100 ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ। ਜੋ ਬੀਬੀਆਂ 50 ਫ਼ੀਸਦੀ ਤੋਂ ਵਧੇਰੇ ਸਜ਼ਾ ਭੁਗਤ ਚੁੱਕੀਆਂ ਹਨ ਜਾਂ ਦਿਵਿਆਂਗ ਹਨ ਉਨ੍ਹਾਂ ਨੂੰ ਵੀ 15 ਅਗਸਤ ਨੂੰ ਰਿਹਾਅ ਕੀਤਾ ਜਾਵੇਗਾ।
ਇਹ ਵੀ ਪੜ੍ਹੋ- CM ਮਾਨ ਵੱਲੋਂ ਇਜ਼ਰਾਈਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਮੁਲਾਕਾਤ, ਨਵੇਂ ਪ੍ਰੋਜੈਕਟ ਸ਼ੁਰੂ ਕਰਨ ਦਾ ਦਾਅਵਾ
ਘੱਟ ਕੀਮਤ 'ਤੇ ਹੋਈ ਮੂੰਗੀ ਦੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਅਜਿਹੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਪਰਾਲੀ ਨੂੰ ਲੈ ਕੇ ਵੀ ਕੈਬਨਿਟ ਨੇ ਅਹਿਮ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਦਿੱਤੇ ਜਾਣਗੇ, ਜਿਸ ਦੀ ਤਜਵੀਜ਼ ਕੇਂਦਰ ਸਰਕਾਰ ਭੇਜੀ ਗਈ ਹੈ। ਜਿਸ ਵਿੱਚ 500-500 ਮਾਨ ਸਰਕਾਰ ਅਤੇ ਕੇਜਰੀਵਾਲ ਸਰਕਾਰ ਵੱਲੋਂ ਪਾਏ ਜਾਣਗੇ ਅਤੇ 1500 ਰੁਪਏ ਕੇਂਦਰ ਸਰਕਾਰ ਵੱਲੋਂ ਦਿੱਤਾ ਜਾਵੇਗੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਵੀ ਇਸ ਬੈਠਕ 'ਚ ਵਿਚਾਰ ਕੀਤਾ ਗਿਆ ਹੈ ਪਰ ਪਿਛਲੀਆਂ ਸਰਕਾਰਾਂ ਵੱਲੋਂ ਬਣਾਏ ਐਕਟਾਂ ਕਾਰਨ ਇਸ ਵਿੱਚ ਦੇਰੀ ਲੱਗ ਰਹੀ ਹੈ। ਜਿਸ ਵਿੱਚ ਫੇਰਬਦਲ ਕਰਨ ਦੀ ਅਪੀਲ ਕੀਤੀ ਜਾਵੇਗੀ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ- ਚੰਡੀਗੜ੍ਹ 'ਚ ਹੁਣ ਹਰ 'ਸਿੱਖ' ਬੀਬੀ ਨੂੰ ਨਹੀਂ ਹੋਵੇਗੀ ਹੈਲਮੈੱਟ ਤੋਂ ਛੂਟ, ਚਲਾਨ ਤੋਂ ਨਹੀਂ ਬਚਾ ਸਕੇਗਾ 'ਕੌਰ' ਸਰਨੇਮ
ਮੁੱਖ ਮੰਤਰੀ ਮਾਨ ਨੇ ਸੈਂਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਬਿਆਨਾਂ 'ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਸੰਵਿਧਾਨ ਦੀ ਸਹੁੰ ਚੁੱਕਣ ਤੋਂ ਬਾਅਦ ਸ਼ਹੀਦਾਂ ਨੂੰ ਨਿੰਦਣਾ ਗ਼ਲਤ ਹੈ। ਭਗਤ ਸਿੰਘ ਨੌਜਵਾਨਾਂ ਦੇ ਆਦਰਸ਼ ਹਨ ਅਤੇ ਹਮੇਸ਼ਾ ਰਹਿਣਗੇ। ਪਾਕਿਸਤਾਨ 'ਚ ਉਨ੍ਹਾਂ ਦੀ ਪੂਜਾ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਮਾਨ ਨੇ ਕਿਹਾ ਕਿ ਵਿਨੋਦ ਘਈ ਪੰਜਾਬ ਦੇ ਨਵੇਂ ਏ.ਜੀ. ਵਜੋਂ ਨਿਯੁਕਤ ਕੀਤੇ ਜਾਣਗੇ ਅਤੇ ਉਨ੍ਹਾਂ ਦੀ ਟੀਮ ਦਾ ਗਠਨ ਵੀ ਬਿਨ੍ਹਾ ਸਿਫ਼ਾਰਿਸ਼ ਤੋਂ ਕੀਤਾ ਜਾਵੇਗੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ 'ਚ ਹੜ੍ਹ ਕਾਰਨ ਖ਼ਰਾਬ ਹੋਈਆਂ ਫ਼ਸਲਾ ਦਾ ਜਾਇਜਾ ਲੈਣਗੇ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣਨਗੇ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।