ਜਲੰਧਰ ਪਹੁੰਚੇ CM ਮਾਨ ਤੇ ਕੇਜਰੀਵਾਲ, ਲੰਡਨ ਭੇਜੀ ਰਗਬੀ ਦੀ ਸ਼ਿਪਮੈਂਟ

Wednesday, Jun 11, 2025 - 05:25 PM (IST)

ਜਲੰਧਰ ਪਹੁੰਚੇ CM ਮਾਨ ਤੇ ਕੇਜਰੀਵਾਲ, ਲੰਡਨ ਭੇਜੀ ਰਗਬੀ ਦੀ ਸ਼ਿਪਮੈਂਟ

ਜਲੰਧਰ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਵਿਚ ਬਰਲਟਨ ਪਾਰਕ ਵਿਚ ਸਪੋਰਟਸ ਹੱਬ ਦਾ ਉਦਘਾਟਨ ਕਰਨ ਵਾਲੇ ਹਨ। ਇਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਜਲੰਧਰ ਪਹੁੰਚੇ ਚੁੱਕੇ ਹਨ। ਉਦਘਾਟਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਲੈਦਰ ਕੰਪਲੈਕਸ 'ਚ ਸਥਿਤ ਇੰਟਰਨੈਸ਼ਨਲ ਸਪੋਰਟਸ ਇੰਡਸਟਰੀ ਪਹੁੰਚੇ, ਜਿੱਥੇ ਉਨ੍ਹਾਂ ਰਗਬੀ ਵਰਲਡ ਕੱਪ ਗੇਂਦਾਂ ਦੀ ਸ਼ਿਪਮੈਂਟ ਰਵਾਨਾ ਕੀਤੀ।  

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਤੇਜ਼ ਰਫ਼ਤਾਰ ਬੋਲੈਰੋ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਦੀ ਦਰਦਨਾਕ ਮੌਤ

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਪੋਰਟਸ ਕੈਪੀਟਲ ਵਿਚ ਸ਼ਿਪਮੈਂਟ ਲਈ ਰਗਬੀ ਲੰਡਨ ਭੇਜੀ ਗਈ ਸੀ। ਜਲੰਧਰ ਵਿਚ ਬਣੇ ਰਗਬੀ ਨਾਲ ਵਿਸ਼ਵ ਕੱਪ ਟੂਰਨਾਮੈਂਟ ਖੇਡੇ ਜਾਂਦੇ ਹਨ। ਜਲੰਧਰ ਵਿਚ ਬਣੇ ਕ੍ਰਿਕਟ ਬੈਟਾਂ ਨਾਲ ਵਿਸ਼ਵ ਕੱਪ ਟੂਰਨਾਮੈਂਟ ਖੇਡੇ ਜਾਂਦੇ ਹਨ। ਇਸ ਕਾਰਨ ਫੀਫਾ ਵਰਲਡ ਕੱਪ ਮੈਚ ਜਲੰਧਰ ਵਿਚ ਬਣੇ ਫੁੱਟਬਾਲਾਂ ਨਾਲ ਖੇਡੇ ਜਾਂਦੇ ਹਨ, ਜੋਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ। 

 

ਇਹ ਵੀ ਪੜ੍ਹੋ: ਪੰਜਾਬੀਆਂ ਲਈ Good News: ਆਦਮਪੁਰ ਏਅਰਪੋਰਟ ਤੋਂ ਇਨ੍ਹਾਂ ਦੇਸ਼ਾਂ ਲਈ ਸ਼ੁਰੂ ਹੋਣ ਜਾ ਰਹੀ ਫਲਾਈਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News