CM ਮਾਨ ਤੇ ਅਰਵਿੰਦ ਕੇਜਰੀਵਾਲ ਨੇ ਸੰਜੈ ਵਰਮਾ ਦੇ ਪਰਿਵਾਰ ਨਾਲ ਕੀਤਾ ਦੁੱਖ਼ ਸਾਂਝਾ
Friday, Aug 01, 2025 - 06:01 PM (IST)

ਅਬੋਹਰ (ਵੈੱਬ ਡੈਸਕ,ਸੁਨੀਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਅਬੋਹਰ ਦੇ ਕਾਰੋਬਾਰੀ ਸੰਜੈ ਵਰਮਾ ਦੇ ਪਰਿਵਾਰ ਨਾਲ ਦੁੱਖ਼ ਸਾਂਝਾ ਕੀਤਾ ਗਿਆ। ਦੱਸ ਦੇਈਏ ਕਿ ਫਾਜ਼ਿਲਕਾ ਦੇ ਪਿੰਡ ਅਰਨੀਵਾਲਾ ਦੇ ਦੌਰੇ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਅਬੋਹਰ ਦਾ ਦੌਰਾ ਕੀਤਾ ਅਤੇ ਇਥੋਂ ਦੇ ਮਸ਼ਹੂਰ ਕਾਰੋਬਾਰੀ ਸੰਜੇ ਵਰਮਾ ਦਾ ਕਰੀਬ ਇਕ ਮਹੀਨੇ ਪਹਿਲਾਂ ਹੋਏ ਕਤਲ ’ਤੇ ਦੁੱਖ਼ ਪ੍ਰਗਟ ਕਰਨ ਲਈ ਨਿਊ ਵੇਅਰਵੈੱਲ ਦੇ ਡਾਇਰੈਕਟਰ ਜਗਤ ਵਰਮਾ ਦੇ ਘਰ ਪਹੁੰਚੇ। ਇਸ ਦੌਰਾਨ ਮਨੀਸ਼ ਸਿਸੋਦੀਆ, ਅਰੁਣ ਨਾਰੰਗ ਅਤੇ ਹੋਰ ਆਗੂ ਉਨ੍ਹਾਂ ਵੀ ਨਾਲ ਮੌਜੂਦ ਸਨ।
ਇਹ ਵੀ ਪੜ੍ਹੋ: ਜਲੰਧਰ ਤੋਂ ਬਾਅਦ ਇਕ ਹੋਰ ਸਿਵਲ ਹਸਪਤਾਲ ਦਾ ਆਕਸੀਜ਼ਨ ਪਲਾਂਟ ਬੰਦ
ਮੁੱਖ ਮੰਤਰੀ ਭਗਵੰਤ ਮਾਨ ਨੇ ਜਗਤ ਵਰਮਾ ਨਾਲ ਇਸ ਦੁੱਖ਼ਦਾਈ ਘਟਨਾ ’ਤੇ ਦੁੱਖ਼ ਪ੍ਰਗਟ ਕੀਤਾ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ ਤੇ ਕਿਹਾ ਕਿ ਪੰਜਾਬ ਪੁਲਸ ਨੇ ਇਸ ਹਮਲੇ ’ਚ ਸ਼ਾਮਲ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਹਾਲ ਹੀ ਵਿਚ ਦੋ ਗੈਂਗਸਟਰਾਂ ਨੂੰ ਮਾਰ ਦਿੱਤਾ ਹੈ ਅਤੇ ਬਾਕੀ ਮੁੱਖ ਦੋਸ਼ੀਆਂ ਦੀ ਭਾਲ ਜਾਰੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਪੰਜਾਬ 'ਚ ਮਾਂ ਨੇ ਪੁੱਤ ਸਮੇਤ ਚੁੱਕਿਆ ਖ਼ੌਫ਼ਨਾਕ ਕਦਮ, ਤੜਫ਼-ਤੜਫ਼ ਕੇ ਦੋਹਾਂ ਦੀ ਹੋਈ ਮੌਤ
ਜਲਦੀ ਹੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਸਲਾਖਾਂ ਪਿੱਛੇ ਹੋਣਗੇ, ਕਿਸੇ ਵੀ ਕਾਤਲ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ’ਚ ਸ਼ਾਂਤੀ ਅਤੇ ਸਦਭਾਵਨਾ ਪੂਰੀ ਤਰ੍ਹਾਂ ਸਥਾਪਿਤ ਹੈ ਅਤੇ ਵਪਾਰੀ ਬਿਨਾਂ ਕਿਸੇ ਡਰ ਦੇ ਆਪਣਾ ਕਾਰੋਬਾਰ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਲਗਭਗ 23 ਦਿਨ ਪਹਿਲਾਂ ਨਿਊ ਵੇਅਰਵੈੱਲ ਦੇ ਮਾਲਕ ਜਗਤ ਵਰਮਾ ਦੇ ਭਰਾ ਸੰਜੇ ਵਰਮਾ ਦੀ ਉਸ ਦੇ ਸ਼ੋਅਰੂਮ ਦੇ ਬਾਹਰ ਦੋ ਨੌਜਵਾਨਾਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਪਾਣੀ 'ਚ ਡੁੱਬਿਆ ਇਹ ਪੁਲ, ਖੜ੍ਹੀ ਹੋਈ ਵੱਡੀ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e