ਹੁਸ਼ਿਆਰਪੁਰ 'ਚ ਵਾਪਰੇ LPG ਟੈਂਕਰ ਬਲਾਸਟ ਮਾਮਲੇ ਨੂੰ ਲੈ ਕੇ CM ਮਾਨ ਵੱਲੋਂ ਆਰਥਿਕ ਸਹਾਇਤਾ ਦਾ ਐਲਾਨ
Saturday, Aug 23, 2025 - 01:09 PM (IST)

ਜਲੰਧਰ/ਹੁਸ਼ਿਆਰਪੁਰ (ਵੈੱਬ ਡੈਸਕ)- ਹੁਸ਼ਿਆਰਪੁਰ ਵਿੱਚ ਵਾਪਰੀ ਐੱਲ. ਪੀ. ਜੀ. ਟੈਂਕਰ ਬਲਾਸਟ ਦੀ ਘਟਨਾ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੁੱਖ਼ ਜਤਾਇਆ ਹੈ। ਇਸ ਦੇ ਨਾਲ ਹੀ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਆਰਥਿਕ ਸਹਾਇਤਾ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਪੋਸਟ ਕਰ ਲਿਖਿਆ ਹੈ ਕਿ LPG ਗੈਸ ਨਾਲ ਭਰੇ ਇਕ ਟੈਂਕਰ ਵਿਚ ਧਮਾਕਾ ਹੋਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਜਿਸ ਵਿਚ ਕੁਝ ਲੋਕਾਂ ਦੀ ਦੁਖ਼ਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਦਸੇ ‘ਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਵਜੋਂ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ: ਟੈਂਕਰ ਬਲਾਸਟ ਮਾਮਲੇ 'ਚ ਵੱਡੀ ਅਪਡੇਟ! ਲੋਕਾਂ ਨੇ ਹਾਈਵੇਅ ਕੀਤਾ ਜਾਮ, ਹਾਦਸੇ ਦੀਆਂ ਰੂਹ ਕੰਬਾਊ ਵੇਖੋ ਤਸਵੀਰਾਂ
ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ-ਜਲੰਧਰ ਮਾਰਗ ’ਤੇ ਪਿੰਡ ਮੰਡਿਆਲਾ ਵਿਖੇ ਗੈਸ ਟੈਂਕਰ ਅਤੇ ਪਿਕਅੱਪ ਵੈਨ ਵਿਚਾਲੇ ਟੱਕਰ ਹੋਣ ਨਾਲ ਗੈਸ ਟੈਂਕਰ ਵਿਚੋਂ ਗੈਸ ਲੀਕ ਹੋਣ ਤੋਂ ਬਾਅਦ ਭਿਆਨਕ ਅੱਗ ਲੱਗ ਗਈ ਸੀ, ਜਿਸ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ ਸੀ। ਕੁਝ ਹੀ ਸਮੇਂ ਵਿਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ। ਅੱਗ ਦੀਆਂ ਲਪਟਾਂ ਨੇ ਸੜਕ ਦੇ ਆਲੇ-ਦੁਆਲੇ ਦੀਆਂ ਦੁਕਾਨਾਂ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ।
ਇਹ ਵੀ ਪੜ੍ਹੋ: ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ! 24 ਅਗਸਤ ਨੂੰ ਹੋਣ ਜਾ ਰਿਹੈ...
ਸੂਚਨਾ ਮਿਲਦੇ ਹੀ ਹੁਸ਼ਿਆਰਪੁਰ, ਆਦਮਪੁਰ ਏਅਰ ਫੋਰਸ, ਜਲੰਧਰ, ਕਰਤਾਰਪੁਰ ਆਦਿ ਇਲਾਕਿਆਂ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਵਿਚ ਲੱਗ ਗਈਆਂ ਸਨ। ਅੱਗ ਦੀਆਂ ਲਪਟਾਂ ਕਈ ਕਿਲੋਮੀਟਰ ਤੱਕ ਵਿਖਾਈ ਦੇ ਰਹੀਆਂ ਸਨ। ਅੱਗ ਲੱਗਦੇ ਹੀ ਪੂਰੇ ਇਲਾਕੇ ਵਿਚ ਭਾਝੜ ਮਚ ਗਈ। ਸੜਕ ਕਿਨਾਰੇ ਦੁਕਾਨਾਂ 'ਚ ਸੁੱਤੇ ਕਈ ਲੋਕ ਝੁਲਸੇ। ਭਿਆਨਕ ਅੱਗ ਲੱਗਣ ਨਾਲ ਇਲਾਕੇ ਵਿਚ ਬਿਜਲੀ ਸਪਲਾਈ ਵੀ ਠੱਪ ਰਹੀ, ਜਿਸ ਕਾਰਨ ਬਚਾਅ ਕਾਰਜਾਂ ਵਿਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ: ਰੂਪਨਗਰ 'ਚ ਵੱਡੀ ਵਾਰਦਾਤ! ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e