ਆਮ ਹਾਲਾਤ ’ਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ CM ਭਗਵੰਤ ਮਾਨ ਵੱਲੋਂ ਵੱਡਾ ਐਲਾਨ

Thursday, Dec 05, 2024 - 10:48 AM (IST)

ਚੰਡੀਗੜ੍ਹ (ਅੰਕੁਰ)-ਦੇਸ਼ ਦੀ ਸੇਵਾ ਕਰ ਰਹੇ ਬਹਾਦਰ ਸੈਨਿਕਾਂ ਦੇ ਸਨਮਾਨ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਹਾਲਾਤ ’ਚ ਜਾਨ ਗੁਆਉਣ ਵਾਲੇ ਹਥਿਆਰਬੰਦ ਬਲਾਂ ਦੇ 86 ਜਵਾਨਾਂ ਲਈ 21.50 ਕਰੋੜ ਰੁਪਏ (ਪ੍ਰਤੀ ਸੈਨਿਕ 25 ਲੱਖ ਰੁਪਏ) ਦੇ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ ਦਿੱਤੀ।  ਆਪਣੀ ਸਰਕਾਰੀ ਰਿਹਾਇਸ਼ ’ਤੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਨ੍ਹਾਂ ਬਹਾਦਰ ਸੈਨਿਕਾਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ’ਚ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਐਕਸ-ਗ੍ਰੇਸ਼ੀਆ ਰਾਸ਼ੀ ਨੂੰ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਜਿਹੀ ਕੋਈ ਵਿਵਸਥਾ ਨਹੀਂ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਇਹ ਪਹਿਲਕਦਮੀ ਕੀਤੀ ਹੈ ਕਿਉਂਕਿ ਇਹ ਬਹਾਦਰ ਯੋਧੇ ਡਿਊਟੀ ਦੌਰਾਨ ਜਾਨੀ ਨੁਕਸਾਨ ਦਾ ਸਾਹਮਣਾ ਕਰਦੇ ਹਨ। 

ਇਹ ਵੀ ਪੜ੍ਹੋ- ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਬਦਲਿਆ ਸਤਿਸੰਗ ਦਾ ਸਮਾਂ, ਜਾਣੋ ਨਵੀਂ Timing

ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਅਜਿਹਾ ਇਕਲੌਤਾ ਸੂਬਾ ਹੈ, ਜਿਸ ਨੇ ਆਮ ਹਾਲਾਤਾਂ ’ਚ ਜਾਨ ਗੁਆਉਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਦੇਸ਼ ਦੇ 70 ਫ਼ੀਸਦੀ ਹੋਰ ਸੂਬਿਆਂ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਂਦੀ ਐਕਸ-ਗ੍ਰੇਸ਼ੀਆ ਤੋਂ ਵੀ ਵੱਧ ਹੈ। ਇਸ ਮੌਕੇ ਉਨ੍ਹਾਂ ਨੇ ਸੈਨਿਕ ਸਕੂਲ ਕਪੂਰਥਲਾ ਦੀ ਕਾਇਆ ਕਲਪ ਕਰਨ ਅਤੇ ਇਸ ਦੀ ਢੁੱਕਵੀਂ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ 190 ਏਕੜ ਰਕਬੇ ’ਚ ਫੈਲਿਆ ਇਹ ਸਕੂਲ ਬਹੁਤ ਹੀ ਖ਼ੂਬਸੂਰਤੀ ਨਾਲ ਤਿਆਰ ਕੀਤੀ ਵਿਰਾਸਤੀ ਇਮਾਰਤ ’ਚ ਸਥਾਪਿਤ ਹੈ ਤੇ ਸਰਕਾਰ ਇਸ ਦੀ ਸਾਂਭ-ਸੰਭਾਲ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ- ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਚੌੜਾ ਦੀ ਪਤਨੀ ਆਈ ਮੀਡੀਆ ਸਾਹਮਣੇ, ਕਰ 'ਤੇ ਵੱਡੇ ਖ਼ੁਲਾਸੇ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


shivani attri

Content Editor

Related News