ਕੇਜਰੀਵਾਲ ਦੀ ਰਿਹਾਇਸ਼ 'ਤੇ ਪੁੱਜੇ CM ਭਗਵੰਤ ਮਾਨ, ਕਰਨਗੇ ਪਰਿਵਾਰ ਨਾਲ ਮੁਲਾਕਾਤ
Friday, Mar 22, 2024 - 02:16 PM (IST)
ਨਵੀਂ ਦਿੱਲੀ/ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਮਗਰੋਂ ਪਾਰਟੀ ਆਗੂਆਂ ਵਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੇਜਰੀਵਾਲ ਦੀ ਦਿੱਲੀ ਸਥਿਤ ਰਿਹਾਇਸ਼ ਵਿਖੇ ਪਹੁੰਚ ਚੁੱਕੇ ਹਨ। ਇੱਥੇ ਉਹ ਪਰਿਵਾਰ ਨਾਲ ਮੁਲਾਕਾਤ ਕਰਨਗੇ। ਦੱਸਣਯੋਗ ਹੈ ਕਿ ਈ. ਡੀ. ਨੇ ਬੀਤੀ ਰਾਤ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਦਾ ਸਮਾਂ 1 ਅਪ੍ਰੈਲ ਤੋਂ ਬਦਲਿਆ, ਜਾਣੋ ਕੀ ਹੈ ਨਵੀਂ Timing
ਜਾਣੋ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਬੀਤੀ ਦੇਰ ਰਾਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਈ. ਡੀ. ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਉਸ ਸਮੇਂ ਉਨ੍ਹਾਂ ਦੇ ਘਰ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ ਸੀ ਅਤੇ ਉਨ੍ਹਾਂ ਦੇ ਫ਼ੋਨ ਤੱਕ ਜ਼ਬਤ ਕਰ ਲਏ ਗਏ ਸਨ। ਇਸ ਤੋਂ ਬਾਅਦ ਕਰੀਬ 2 ਘੰਟੇ ਜਾਂਚ-ਪੜਤਾਲ ਕਰਨ ਤੋਂ ਬਾਅਦ ਈ. ਡੀ. ਨੇ ਸ਼ਰਾਬ ਘਪਲੇ ਅਤੇ ਮਨੀ ਲਾਂਡਰਿੰਗ ਦੇ ਮਾਮਲੇ 'ਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8