CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਗੁ. ਰਕਾਬਗੰਜ ਸਾਹਿਬ ਵਿਖੇ ਹੋਏ ਨਤਮਸਤਕ
Sunday, Oct 26, 2025 - 08:45 AM (IST)
ਨਵੀਂ ਦਿੱਲੀ/ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸਬੰਧ ’ਚ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸਜਾਏ ਗਏ ਕੀਰਤਨ ਦਰਬਾਰ ’ਚ ਸ਼ਾਮਲ ਹੋ ਕੇ ਰੂਹਾਨੀ ਕੀਰਤਨ ਸਰਵਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਮਨੁੱਖਤਾ ਦੀ ਭਲਾਈ ਅਤੇ ਸੱਚ ਤੇ ਨਿਆਂ ਲਈ ਸਨ।
ਪੜ੍ਹੋ ਇਹ ਵੀ : ਚੋਣਾਂ ਤੋਂ ਪਹਿਲਾਂ ਵੱਡੀ ਵਾਰਦਾਤ: ਘਰ ਦੇ ਬਾਹਰ ਭਾਜਪਾ ਆਗੂ ਨੂੰ ਮਾਰੀਆਂ ਠਾਹ-ਠਾਹ ਗੋਲੀਆਂ

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ 24 ਸਾਲ ਬਾਅਦ 1699 ਵਿਚ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਖਾਲਸਾ ਪੰਥ ਦੀ ਸਾਜਨਾ ਹੋਈ ਸੀ। ਮਾਨ ਨੇ ਕਿਹਾ ਕਿ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਪੂਰੇ ਪਰਿਵਾਰ ਨੂੰ ਧਰਮ ਲਈ ਕੁਰਬਾਨ ਕਰ ਦਿੱਤਾ, ਜੋ ਪੂਰੀ ਦੁਨੀਆ ਦੇ ਇਤਿਹਾਸ ’ਚ ਇਕ ਲਾਸਾਨੀ ਮਿਸਾਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਜ਼ੁਲਮ ਨਾਲ ਆਢਾ ਲੈਣ ਅਤੇ ਬੇਇਨਸਾਫ਼ੀ ਵਿਰੁੱਧ ਡਟ ਕੇ ਖੜ੍ਹਨ ਦੀ ਭਾਵਨਾ ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਵਿਰਾਸਤ ’ਚ ਮਿਲੀ ਹੈ। ਕੁਰਬਾਨੀ ਦੀ ਭਾਵਨਾ ਸਾਡੇ ਖੂਨ ’ਚ ਹੈ ਤੇ ਪੰਜਾਬੀਆਂ ਨੂੰ ਆਪਣੀ ਸ਼ਾਨਦਾਰ ਵਿਰਾਸਤ ’ਤੇ ਮਾਣ ਹੈ।
ਪੜ੍ਹੋ ਇਹ ਵੀ : ਖੇਡ ਜਗਤ ਤੋਂ ਬੁਰੀ ਖ਼ਬਰ : 3 ਕ੍ਰਿਕਟਰਾਂ ਦੀ ਮੌਤ, ਸੀਰੀਜ਼ ਹੋਈ ਰੱਦ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਮਹਾਨ ਤੇ ਪਵਿੱਤਰ ਦਿਹਾੜੇ ਨੂੰ ਮਨਾਉਣ ਦਾ ਮਕਸਦ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਫ਼ਲਸਫ਼ੇ ਨੂੰ ਪੂਰੀ ਦੁਨੀਆ ਵਿਚ ਪਹੁੰਚਾਉਣਾ ਹੈ ਤਾਂ ਜੋ ਸ਼ਾਂਤੀ, ਸਦਭਾਵਨਾ ਅਤੇ ਧਰਮਨਿਰਪੱਖਤਾ ਦੇ ਆਦਰਸ਼, ਜਿਨ੍ਹਾਂ ਲਈ ਉਨ੍ਹਾਂ ਨੇ ਸ਼ਹਾਦਤ ਦਿੱਤੀ ਸੀ, ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਇਸ ਮੌਕੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਖੁਸ਼ਕਿਸਮਤ ਹੈ ਕਿ ਉਸ ਨੂੰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਯਾਦਗਾਰੀ ਸਮਾਗਮਾਂ ਦੀ ਲੜੀ ਕਰਵਾਉਣ ਦਾ ਮੌਕਾ ਮਿਲਿਆ ਹੈ। ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਹ ਸਮਾਗਮ ਰਾਜਧਾਨੀ ਤੋਂ ਸ਼ੁਰੂ ਹੋਏ ਹਨ।
ਪੜ੍ਹੋ ਇਹ ਵੀ : ਓ ਤੇਰੀ! ਔਰਤ ਨੇ ਅੰਡਰਗਾਰਮੈਂਟਸ 'ਚ ਲੁਕਾ ਕੇ ਲਿਆਂਦਾ 1 ਕਰੋੜ ਦਾ ਸੋਨਾ, ਏਅਰਪੋਰਟ 'ਤੇ ਇੰਝ ਹੋਈ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਮੁਗਲਾਂ ਨੇ ਹਿੰਦੂਆਂ ਦਾ ਜਬਰੀ ਧਰਮ ਤਬਦੀਲ ਕਰਵਾਉਣ ਦੀ ਯੋਜਨਾ ਬਣਾਈ ਸੀ, ਜਿਸ ਤੋਂ ਬਾਅਦ ਕਸ਼ਮੀਰ ਦੇ ਪੰਡਿਤ ਆਪਣੇ ਧਰਮ ਦੀ ਰੱਖਿਆ ਲਈ ਮਦਦ ਵਾਸਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਆਏ ਸਨ। ਉਨ੍ਹਾਂ ਕਿਹਾ ਕਿ ਮੁਗਲ ਬਾਦਸ਼ਾਹ ਵੱਲੋਂ ਕਈ ਪੇਸ਼ਕਸ਼ਾਂ ਦੇ ਬਾਵਜੂਦ ਗੁਰੂ ਸਾਹਿਬ ਨੇ ਜ਼ੁਲਮ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਤੇ ਧਰਮ ਦੀ ਰਾਖੀ ਲਈ ਸ਼ਹਾਦਤ ਦਾ ਰਾਹ ਚੁਣਿਆ। ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ 1675 ’ਚ ਦਿੱਲੀ ’ਚ ਸ਼ਹੀਦ ਕੀਤਾ ਗਿਆ ਸੀ ਤੇ ਦੁਨੀਆ ਭਰ ’ਚ ਉਨ੍ਹਾਂ ਨੂੰ ਅਜਿਹੇ ਪਹਿਲੇ ਸ਼ਹੀਦ ਵਜੋਂ ਯਾਦ ਕੀਤਾ ਜਾਂਦਾ ਹੈ, ਜਿਨ੍ਹਾਂ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਕੇਜਰੀਵਾਲ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਸੱਚਾਈ ਤੇ ਧਰਮ ਦੀ ਰਾਖੀ ਲਈ ਦਿੱਤੀ ਲਾਸਾਨੀ ਕੁਰਬਾਨੀ ਨੇ ਭਾਰਤ ਦੇ ਇਤਿਹਾਸ ਦਾ ਰੁਖ਼ ਬਦਲ ਦਿੱਤਾ।
ਪੜ੍ਹੋ ਇਹ ਵੀ : ਖੇਡ ਜਗਤ ਤੋਂ ਬੁਰੀ ਖ਼ਬਰ : 3 ਕ੍ਰਿਕਟਰਾਂ ਦੀ ਮੌਤ, ਸੀਰੀਜ਼ ਹੋਈ ਰੱਦ
