ਪੰਜਾਬ ਦੇ CM ਭਗਵੰਤ ਮਾਨ ਦਾ ਅੱਜ ਜਨਮਦਿਨ, ਸੋਸ਼ਲ ਮੀਡੀਆ 'ਤੇ ਬਚਪਨ ਦੀ ਤਸਵੀਰ ਕੀਤੀ ਸਾਂਝੀ

Monday, Oct 17, 2022 - 10:38 AM (IST)

ਪੰਜਾਬ ਦੇ CM ਭਗਵੰਤ ਮਾਨ ਦਾ ਅੱਜ ਜਨਮਦਿਨ, ਸੋਸ਼ਲ ਮੀਡੀਆ 'ਤੇ ਬਚਪਨ ਦੀ ਤਸਵੀਰ ਕੀਤੀ ਸਾਂਝੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅੱਜ ਜਨਮਦਿਨ ਹੈ। ਉਨ੍ਹਾਂ ਨੂੰ ਸਵੇਰ ਤੋਂ ਹੀ ਸਿਆਸੀ ਆਗੂਆਂ ਅਤੇ ਲੋਕਾਂ ਵੱਲੋਂ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਆਪਣੇ ਜਨਮਦਿਨ ਵਾਲੇ ਦਿਨ ਮੁੱਖ ਮੰਤਰੀ ਮਾਨ ਨੇ ਟਵਿੱਟਰ 'ਤੇ ਆਪਣੇ ਬਚਪਨ ਦੀ ਇਕ ਤਸਵੀਰ ਵੀ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ : ਫਿਰ ਖੁੱਲ੍ਹਣਗੀਆਂ ਸੈਂਕੜੇ ਕਰੋੜਾਂ ਦੇ ਸਿੰਚਾਈ ਘਪਲੇ ਦੀਆਂ ਪਰਤਾਂ, CM ਮਾਨ ਨੇ ਦਿੱਤੀ ਜਾਂਚ ਨੂੰ ਮਨਜ਼ੂਰੀ

PunjabKesari

ਉਨ੍ਹਾਂ ਨੇ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦੇਣ ਵਾਲਿਆਂ ਦਾ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਆਪਣੇ ਟਵੀਟ 'ਚ ਲਿਖਿਆ ਹੈ ਕਿ ਮੈਂ ਜਦੋਂ ਵੀ ਇਸ ਦੁਨੀਆ 'ਤੇ ਆਵਾਂ, ਮੇਰਾ ਦੇਸ਼ ਹੋਵੇ ਪੰਜਾਬ।

ਇਹ ਵੀ ਪੜ੍ਹੋ : ਪੰਜਾਬ ਲਈ ਚਿੰਤਾ ਭਰੀ ਖ਼ਬਰ, ਐਤਵਾਰ ਦੇ ਦਿਨ ਸਭ ਤੋਂ ਜ਼ਿਆਦਾ ਪਰਾਲੀ ਸਾੜਨ ਦੀਆਂ ਘਟਨਾਵਾਂ ਦਰਜ

PunjabKesari

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਮੁੱਖ ਮੰਤਰੀ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕੀਤਾ ਹੈ।
PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News