ਰਾਜਾ ਵੜਿੰਗ ਨੇ CM ਭਗਵੰਤ ਮਾਨ ਦੇ ਚੈਲੰਜ ਨੂੰ ਸ਼ਰਤਾਂ ਨਾਲ ਕੀਤਾ ਕਬੂਲ

Sunday, Oct 08, 2023 - 07:02 PM (IST)

ਰਾਜਾ ਵੜਿੰਗ ਨੇ CM ਭਗਵੰਤ ਮਾਨ ਦੇ ਚੈਲੰਜ ਨੂੰ ਸ਼ਰਤਾਂ ਨਾਲ ਕੀਤਾ ਕਬੂਲ

ਜਲੰਧਰ (ਵੈਬ ਡੈਸਕ)- ਪੰਜਾਬ ਦੇ ਮੁੱਦਿਆਂ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀਆਂ ਨੂੰ ਦਿੱਤੇ ਗਏ ਖੁੱਲ੍ਹੀ ਬਹਿਸ ਦੇ ਸੱਦੇ ਦੇ ਚੈਲੰਜ ਨੂੰ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਰਤਾਂ ਨਾਲ ਕਬੂਲ ਕਰ ਲਿਆ ਹੈ। ਉਨ੍ਹਾਂ ਵੱਲੋਂ ਰੱਖੀਆਂ ਗਈਆਂ ਸ਼ਰਤਾਂ ਵਿਚ 7 ਸਵਾਲਾਂ ਦੇ ਜਵਾਬ ਭਗਵੰਤ ਮਾਨ ਨੂੰ ਜਨਤਾ ਸਾਹਮਣੇ ਰੱਖਣ ਲਈ ਕਿਹਾ ਹੈ। ਰਾਜਾ ਵੜਿੰਗ ਨੇ ਟਵੀਟ ਕਰਦਿਆਂ ਲਿਖਿਆ ਕਿ ਮਾਨਯੋਗ ਮੁੱਖ ਮੰਤਰੀ ਸਾਹਿਬ, ਪਿਛਲੇ ਡੇਢ ਸਾਲ ਵਿੱਚ ਜਦੋਂ-ਜਦੋਂ ਵੀ ਤੁਹਾਡੇ ਤੋਂ ਕੋਈ ਸਵਾਲ ਪੁੱਛਿਆ ਗਿਆ ਹੈ ਜਾਂ ਕੋਈ ਸਲਾਹ ਦਿੱਤੀ ਗਈ ਹੈ, ਤੁਸੀਂ ਅਕਸਰ ਮੁੱਦੇ ਤੋਂ ਧਿਆਨ ਭਟਕਾਉਣ ਵਾਸਤੇ ਇਸ ਤਰ੍ਹਾਂ ਦੀ ਚਰਚਾ ਛੇੜ ਦਿੰਦੇ ਹੋ। ਚੰਗਾ ਹੁੰਦਾ ਜੇਕਰ ਤੁਸੀਂ ਐੱਸ. ਵਾਈ. ਐੱਲ. ਦੇ ਮੁੱਦੇ 'ਤੇ ਚਰਚਾ ਕਰਨ ਲਈ ਸਾਰੀਆਂ ਪਾਰਟੀਆਂ ਦੇ ਲੀਡਰ ਸਾਹਿਬਾਨਾਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਸਾਹਿਬਾਨਾਂ ਨਾਲ ਇਕ ਸਾਰਥਕ ਚਰਚਾ ਕਰਦੇ। ਲੋਕਤੰਤਰ ਵਿੱਚ ਵੈਸੇ ਤਾਂ ਵਿਰੋਧੀ ਧਿਰ ਅਤੇ ਜਨਤਾ ਸੱਤਾਧਾਰੀ ਸਰਕਾਰ ਤੋਂ ਸਵਾਲ ਪੁੱਛਦੀ ਹੈ ਪਰ ਤੁਹਾਡੀ ਸਰਕਾਰ ‘ਬਦਲਾਅ’ ਦੀ ਸਰਕਾਰ ਹੈ, ਇਸ ਕਰਕੇ ਤੁਸੀਂ ਸਵਾਲ ਵਿਰੋਧੀਆਂ ਨੂੰ ਪੁੱਛਦੇ ਹੋ।

ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਗਠਜੋੜਾਂ ਨੂੰ ਲੈ ਕੇ ਭੰਬਲਭੂਸੇ ਵਾਲੀ ਸਥਿਤੀ

ਮਾਨ ਸਾਹਿਬ! ਬਹਿਸ ਨੂੰ ਸਾਰਥਕ ਬਣਾਉਣ ਲਈ ਅਤੇ ਸੂਬੇ ਦੀ ਸਹੀ ਸਥਿਤੀ ਲੋਕਾਂ ਸਾਹਮਣੇ ਜਨਤਕ ਕਰਨ ਲਈ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਹੇਠ ਲਿਖੇ ਸਵਾਲਾਂ ਦੇ ਜਵਾਬ ਪੰਜਾਬ ਦੇ ਲੋਕਾਂ ਨੂੰ ਉਪਲੱਬਧ ਕਰਾਓ। 
1. ਪੰਜਾਬ ਵਿੱਚ ਅਪਰਾਧਿਕ ਮਾਮਲੇ ਡੇਢ ਸਾਲ ਵਿੱਚ ਕਿਸ ਦਰ ਨਾਲ ਵਧੇ ਹਨ?
2. ਪੰਜਾਬ ਵਿੱਚ ਨਸ਼ਿਆਂ ਵਿੱਚ ਕਿੰਨਾ ਵਾਧਾ ਹੋਇਆ ਹੈ ਅਤੇ ਸਾਡੇ ਕਿੰਨੇ ਨੌਜਵਾਨਾਂ ਦੀਆਂ ਮੌਤਾਂ ਨਸ਼ਿਆਂ ਨਾਲ ਹੋਈਆਂ ਹਨ।
3. ਪੰਜਾਬ ਦੇ ਕਰਜ਼ੇ ਵਿਚ ਕਿੰਨਾ ਵਾਧਾ ਹੋਇਆ ਹੈ?
4. ਪੰਜਾਬ ਵਿੱਚ ਪਿਛਲੇ ਡੇਢ ਸਾਲ ਦੌਰਾਨ ਕਿੰਨੇ ਕਿਸਾਨਾਂ ਨੇ ਖ਼ੁਦਕਸ਼ੀਆਂ ਕੀਤੀਆਂ ਹਨ?
5. ਤੁਹਾਡੇ ਕਾਰਜਕਾਲ ਦੌਰਾਨ ਤੁਸੀਂ ਕਿਹੜੇ-ਕਿਹੜੇ ਵਿਭਾਗਾਂ ਵਿਚ ਇਸ਼ਤਿਹਾਰ ਦੇ ਕੇ ਨਵੀਂ ਭਰਤੀ ਕੀਤੀ ਹੈ।  
6. ਪੰਜਾਬ ਦੇ ਖਜ਼ਾਨੇ ਵਿੱਚੋਂ ਕਿੰਨਾ ਪੈਸਾ ਤੁਸੀਂ ਮਸ਼ਹੂਰੀਆਂ ‘ਤੇ ਲਗਾਇਆ ਹੈ?
7. ਤੁਸੀਂ ਹੜ੍ਹ ਪੀੜਤਾਂ ਨੂੰ ਕੁੱਲ ਕਿੰਨੇ ਪੈਸੇ ਦਿੱਤੇ ਹਨ? ਪ੍ਰਤੀ ਏਕੜ ਕਿਸਾਨਾਂ ਨੂੰ ਕਿੰਨਾ ਮੁਆਵਜ਼ਾ ਦਿੱਤਾ ਹੈ?
ਇਨ੍ਹਾਂ ਤੱਥਾਂ ਨੂੰ ਜਨਤਕ ਕਰਨ ਤੋਂ ਬਾਅਦ ਅਸੀਂ ਤੁਹਾਡੇ ਇਹ ਪ੍ਰਸਤਾਵ ਸਵੀਕਾਰ ਕਰਦੇ ਹਾਂ।

PunjabKesari

ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧੀਆਂ ਨੂੰ ਖੁੱਲ੍ਹਾ ਸੱਦਾ
ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਆਖਿਆ ਹੈ ਕਿ ਭਾਜਪਾ ਪ੍ਰਧਾਨ ਜਾਖੜ ਜੀ, ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲ੍ਹਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ-ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕਿਸ ਨੇ ਕਿਵੇਂ ਲੁੱਟਿਆ, ਭਾਈ-ਭਤੀਜੇ, ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜ਼ੇ, ਜਵਾਨੀ ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ ਵਰਗੇ ਸਾਰੇ ਮੁੱਦਿਆਂ ’ਤੇ ਲਾਈਵ ਬਹਿਸ ਕਰੀਏ। ਇਥੇ ਹੀ ਬਸ ਨਹੀਂ ਮੁੱਖ ਮੰਤਰੀ ਨੇ ਵਿਰੋਧੀਆਂ ਨੂੰ ਆਖਿਆ ਹੈ ਕਿ ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ। 1 ਨਵੰਬਰ ‘ਪੰਜਾਬ ਦਿਵਸ’ ਵਾਲਾ ਦਿਨ ਠੀਕ ਰਹੇਗਾ। ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ। ਮੇਰੀ ਤਾਂ ਪੂਰੀ ਤਿਆਰੀ ਹੈ ਕਿਉਂਕਿ ਸੱਚ ਬੋਲਣ ਲਈ ਰੱਟੇ ਨਹੀਂ ਲਾਉਣੇ ਪੈਂਦੇ। 

ਇਹ ਵੀ ਪੜ੍ਹੋ: ਨਕੋਦਰ ਬੇਅਦਬੀ ਮਾਮਲੇ ’ਚ ਨਵਾਂ ਮੋੜ, ਪੰਜਾਬ ਸਰਕਾਰ ਵੱਲੋਂ ਨਵੀਂ SIT ਗਠਿਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 


https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News