ਫਗਵਾੜਾ ''ਚ CM ਭਗਵੰਤ ਮਾਨ ਨੇ ਕੀਤਾ ਰੋਡ ਸ਼ੋਅ, ਕਿਹਾ-ਪੰਜਾਬ ਨੂੰ ਫਿਰ ਬਣਾਵਾਂਗੇ ''ਸੋਨੇ ਦੀ ਚਿੜੀਆ''

05/03/2024 11:17:18 AM

ਹੁਸ਼ਿਆਰਪੁਰ/ਫਗਵਾੜਾ (ਰਾਕੇਸ਼)- ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ ‘ਆਪ’ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਦੇ ਲਈ ਪ੍ਰਚਾਰ ਕੀਤਾ। ਉਨ੍ਹਾਂ ਨੇ ਫਗਵਾੜਾ ’ਚ ਇਕ ਵੱਡਾ ਸ਼ੋਅ ਕੀਤਾ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡਾ. ਰਾਜ ਕੁਮਾਰ ਚੱਬੇਵਾਲ ਨੂੰ ਸੰਸਦ ’ਚ ਆਪਣਾ ਪ੍ਰਤੀਨਿਧੀ ਚੁਣਨ ਕਿਉਂਕਿ ਉਹ ਇਕ ਆਮ ਪਿਛੋਕੜ ਤੋਂ ਆਉਂਦੇ ਹਨ ਅਤੇ ਉਹ ਜ਼ਮੀਨ ਨਾਲ ਜੁੜੇ ਨੇਤਾ ਹਨ। ਉਹ ਜਿੱਤ ਕੇ ਆਮ ਲੋਕਾਂ ਦੇ ਮੁੱਦਿਆਂ ਨੂੰ ਸੰਸਦ ’ਚ ਚੁੱਕਣਗੇ। ਇਸ ਮੌਕੇ ’ਤੇ ਫਗਵਾੜਾ ਦੇ ਲੋਕਾਂ ਨੇ ਕਿਹਾ ਕਿ ਬਿਜਲੀ ਦੇ ਬਿੱਲ ਜ਼ੀਰੋ ਆ ਗਏ, ਭਗਵੰਤ ਮਾਨ ਛਾ ਗਏ।

PunjabKesari

ਰੋਡ ਸ਼ੋਅ ਦੌਰਾਨ ਮਾਨ ਨੇ ਇਕੱਠੀ ਹੋਈ ਭੀੜ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਦੇ ਪਿਆਰ, ਭਰੋਸਾ ਅਤੇ ਸਮਰਥਨ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਇਸ ਪਿਆਰ ਦਾ ਕਰਜ਼ ਕਦੇ ਨਹੀਂ ਚੁਕਾ ਸਕਦੇ। ਉਹ ਧੰਨਵਾਦੀ ਹਨ ਕਿ ਲੋਕਾਂ ਨੇ ਉਨ੍ਹਾਂ ਨੂੰ ਇੰਨੀ ਵੱਡੀ ਜ਼ਿੰਮੇਵਾਰੀ ਲਈ ਚੁਣਿਆ। ਉਨ੍ਹਾਂ ਨੇ ਕਿਹਾ ਕਿ ਉਹ ਅਕਸਰ ਭਗਵਾਨ ਨੂੰ ਪ੍ਰਾਰਥਨਾ ਕਰਦੇ ਹਨ ਕਿ ਉਨ੍ਹਾਂ ਨੂੰ ਲੋਕਾਂ ਦੇ ਲਈ ਕੰਮ ਕਰਨ ਲਈ ਬੁੱਧੀ ਅਤੇ ਸ਼ਕਤੀ ਪ੍ਰਦਾਨ ਕਰੇ। ਉਨ੍ਹਾਂ ਨੇ ਕਿਹਾ ਕਿ 1 ਜੂਨ ਨੂੰ ‘ਝਾੜੂ’ਦਾ ਬਟਨ ਦਬਾ ਕੇ ਆਪਣੀ ਜ਼ਿੰਮੇਵਾਰੀ ਨਿਭਾਓ, 4 ਜੂਨ ਤੋਂ ਬਾਅਦ ਹਰ ਜ਼ਿੰਮੇਵਾਰੀ ਮੇਰੀ ਹੋਵੇਗੀ।

PunjabKesari

ਇਹ ਵੀ ਪੜ੍ਹੋ- ਹਾਦਸੇ ਨੇ ਉਜਾੜੀਆਂ ਹੱਸਦੇ-ਖੇਡਦੇ ਪਰਿਵਾਰ ਦੀਆਂ ਖ਼ੁਸ਼ੀਆਂ, 7 ਮਹੀਨੇ ਦੀ ਬੱਚੀ ਦੀ ਹੋਈ ਦਰਦਨਾਕ ਮੌਤ

ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਨੂੰ ਇਕ ਵਾਰ ਫਿਰ ‘ਸੋਨੇ ਕੀ ਚਿੜੀਆ’ਬਣਾਉਣਗੇ। ਉਨ੍ਹਾਂ ਨੇ ਕਿਹਾ ਕਿ ਪਰੰਪਰਾਗਤ ਅਤੇ ਵੰਸ਼ਵਾਦੀ ਨੇਤਾ ਇਸ ਲਈ ਦੁਖੀ ਹਨ ਕਿਉਂਕਿ ਆਮ ਪਰਿਵਾਰ ਦੇ ਬੇਟੇ-ਬੇਟੀਆ ਵਿਧਾਨ ਸਭਾ ਪਹੁੰਚੇ, ਸੀ. ਐੱਮ. ਬਣੇ, ਮੰਤਰੀ ਬਣੇ, ਵਿਧਾਇਕ ਬਣੇ। ਉਹ ਸੋਚਦੇ ਸਨ ਕਿ ਸੱਤਾ ਅਤੇ ਸਿਆਸਤ ਉਨ੍ਹਾਂ ਦਾ ਜਨਮ ਸਿੱਧ ਅਧਿਕਾਰ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਆਈ ਸਾਹਮਣੇ, ਅਪ੍ਰੈਲ ’ਚ ਘੱਟ ਪਈ ਗਰਮੀ, ਜਾਣੋ ਅਗਲੇ ਦਿਨਾਂ ਦਾ ਹਾਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News