CM ਭਗਵੰਤ ਮਾਨ ਨੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਦੀਆਂ ਦਿੱਤੀਆਂ ਵਧਾਈਆਂ
Sunday, Nov 12, 2023 - 12:55 PM (IST)
ਜਲੰਧਰ/ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਹਨ। ਟਵੀਟ ਜ਼ਰੀਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰੌਸ਼ਨੀਆਂ ਦੇ ਤਿਓਹਾਰ ਦੀਵਾਲੀ ਦੀਆਂ ਸਭ ਨੂੰ ਬਹੁਤ-ਬਹੁਤ ਵਧਾਈਆਂ। ਪਰਮਾਤਮਾ ਕਰੇ ਇਹ ਦੀਵਾਲੀ ਸਭ ਲਈ ਤੰਦਰੁਸਤੀਆਂ ਤਰੱਕੀਆਂ ਲੈ ਕੇ ਆਵੇ…ਖ਼ੁਸ਼ੀਆਂ ਖੇੜੇ ਬਣੇ ਰਹਿਣ। ਉਥੇ ਹੀ ਭਗਵੰਤ ਮਾਨ ਨੇ ਬੰਦੀ ਛੋੜ ਦਿਵਸ ਦੀਆਂ ਵੀ ਸ਼ੁੱਭਕਾਮਨਾਵਾਂ ਦਿੱਤੀਆਂ ਹਨ।
ਇਥੇ ਦੱਸ ਦਈਏ ਕਿ ਦੀਵਾਲੀ ਦਾ ਤਿਉਹਾਰ ਅਤੇ ਬੰਦੀ ਛੋੜ ਦਿਵਸ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਦੇਸ਼ ਭਰ ਵਿਚ ਮਨਾਇਆ ਜਾ ਰਿਹਾ ਹੈ। ਦੀਵਾਲੀ ਦੇ ਤਿਉਹਾਰ ਸਬੰਧੀ ਬਾਜ਼ਾਰਾਂ ਵਿਚ ਰੌਣਕਾਂ ਵੇਖਣ ਨੂੰ ਮਿਲ ਰਹੀ ਹੈ।ਇਥੇ ਇਹ ਵੀ ਦੱਸਣਯੋਗ ਹੈ ਕਿ ਮਰਿਯਾਦਾ ਪੁਰਸ਼ੋਤਮ ਸ਼੍ਰੀ ਰਾਮ ਦੀ ਨਗਰੀ ਅਯੁੱਧਿਆ ਨੇ ਦੀਪ ਉਤਸਵ 2023 ਵਿਚ 22.23 ਲੱਖ ਦੀਵੇ ਜਗਾ ਕੇ ਨਵਾਂ ਰਿਕਾਰਡ ਬਣਾਇਆ ਹੈ। ਇਸ ਵਾਰ ਇਹ ਗਿਣਤੀ ਪਿਛਲੇ ਸਾਲ 2022 ਵਿਚ ਜਗਾਏ ਗਏ 15.76 ਲੱਖ ਦੀਵਿਆਂ ਨਾਲੋਂ ਲਗਭਗ 6 ਲੱਖ 47 ਹਜ਼ਾਰ ਵੱਧ ਸੀ। ਡ੍ਰੋਨ ਦੁਆਰਾ ਕੀਤੀ ਗਈ ਦੀਵਿਆਂ ਦੀ ਗਿਣਤੀ ਤੋਂ ਬਾਅਦ ਦੀਪ ਉਤਸਵ ਨੇ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿਚ ਨਵਾਂ ਰਿਕਾਰਡ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਜਲੰਧਰ ਅਤੇ ਅੰਮ੍ਰਿਤਸਰ ਬਣੇ ਨਕਲੀ ਦਵਾਈ ਮੈਨੂਫੈਕਚਰਿੰਗ ਦੇ ਹੱਬ, ਇੰਝ ਹੋ ਰਹੀ ਸਪਲਾਈ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711