CM ਭਗਵੰਤ ਮਾਨ ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ

Sunday, May 15, 2022 - 10:15 AM (IST)

CM ਭਗਵੰਤ ਮਾਨ ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤੀਸਰੀ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੁੱਚੀਆਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਦਿੰਦੇ ਹੋਏ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ, ਸੰਤਾਂ, ਫ਼ਕੀਰਾਂ , ਸੂਫ਼ੀਆ ਦੀ ਧਰਤੀ ਹੈ । ਉਨ੍ਹਾਂ ਸੋਸ਼ਲ ਮੀਡੀਆ ’ਤੇ ਟਵੀਟ ਕਰਦਿਆਂ ਲਿਖਿਆ ਹੈ ਕਿ ਸੇਵਾ, ਸ਼ਾਂਤੀ, ਸਹਿਣਸ਼ੀਲਤਾ ਅਤੇ ਭਗਤੀ ਦੇ ਪੁੰਜ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਭਨਾਂ ਨੂੰ ਲੱਖ-ਲੱਖ ਵਧਾਈਆਂ। ਗੁਰੂ ਸਾਹਿਬ ਨੇ ਸਮਾਜ ‘ਚੋਂ ਵਹਿਮ ਭਰਮ, ਜਾਤ-ਪਾਤ ਦਾ ਖ਼ਾਤਮਾ ਕਰਨ ਲਈ ਉਪਰਾਲੇ ਕੀਤੇ। ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਸਾਨੂੰ ਅਜੋਕੇ ਸਮੇਂ ਤੋਂ ਇਲਾਵਾ ਭਵਿੱਖ ‘ਚ ਵੀ ਹਮੇਸ਼ਾ ਪ੍ਰੇਰਦੀਆਂ ਰਹਿਣਗੀਆਂ।

PunjabKesari

 

 

 

 

 


author

Meenakshi

News Editor

Related News