ਜਲੰਧਰ ਪਹੁੰਚੇ CM ਮਾਨ, ਪੰਜਾਬ ਪੁਲਸ 'ਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ
Sunday, Jan 11, 2026 - 02:12 PM (IST)
ਜਲੰਧਰ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਜਲੰਧਰ ਦਾ ਦੌਰਾ ਕੀਤਾ ਗਿਆ, ਜਿੱਥੇ ਉਨ੍ਹਾਂ ਪੰਜਾਬ ਸਰਕਾਰ ਮਿਸ਼ਨ ਰੋਜ਼ਗਾਰ ਤਹਿਤ ਪੰਜਾਬ ਪੁਲਸ ਵਿਚ ਨਵੀਂ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਯੁਕਤੀ ਪੱਤਰ ਵੰਡੇ। ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਨਸ਼ਿਆਂ ਤੋਂ ਦੂਰ ਰਹਿ ਕੇ ਇਸ ਲਾਈਨ ਵਿਚ ਆਉਣ ਦੀ ਸ਼ਲਾਘਾ ਕੀਤੀ।

ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਅੱਜ ਕੁੱਲ੍ਹ 1746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ 10,264 ਮੁੰਡੇ-ਕੁੜੀਆਂ ਦੀ ਭਰਤੀ ਕੀਤੀ ਗਈ ਹੈ ਅਤੇ ਬਿਨਾਂ ਸਿਫ਼ਾਰਿਸ਼ ਦੇ ਪੰਜਾਬ ਵਿਚ ਹੁਣ ਤੱਕ ਕੁੱਲ੍ਹ 63 ਹਜ਼ਾਰ ਤੋਂ ਵਧੇਰੇ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿਚ ਨੌਕਰੀਆਂ ਦੇ ਚੁੱਕੇ ਹਾਂ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿਚ ਪੰਜਾਬ ਪੁਲਸ ਆਪਣਾ ਯੋਗਦਾਨ ਨਿਭਾਅ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਵੱਡਾ ਡਾਕਾ! ਰਾਤੋਂ-ਰਾਤ ਖਾਲੀ ਕਰ ਦਿੱਤੀ ਸੁਨਿਆਰੇ ਦੀ ਪੂਰੀ ਦੁਕਾਨ

ਸੜਕ ਸੁਰੱਖਿਆ ਫੋਰਸ ਬਾਰੇ ਬੋਲਦੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਕਾਰਨ ਪੰਜਾਬ ਵਿਚ 48 ਫ਼ੀਸਦੀ ਮੌਤਾਂ ਵਿਚ ਕਮੀ ਆਈ ਹੈ। 6 ਮਿੰਟਾਂ ਦੇ ਅੰਦਰ-ਅੰਦਰ ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀ ਪਹੁੰਚ ਜਾਂਦੇ ਹਨ। ਇਸ ਦੇ ਨਾਲ-ਨਾਲ ਪੰਜਾਬ ਪੁਲਸ ਲਗਭਗ 16 ਤੋਂ 17 ਕਰੋੜ ਰੁਪਏ ਕੈਸ਼ ਅਤੇ ਵੱਡੀ ਮਾਤਰਾ ਵਿਚ ਸੋਨੇ-ਚਾਂਦੀ ਦੇ ਗਹਿਣੇ ਵੀ ਸੜਕ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਪੀੜਤਾਂ ਦੇ ਪਰਿਵਾਰਾਂ ਨੂੰ ਸੌਂਪ ਚੁੱਕੀ ਹੈ। ਪੰਜਾਬ ਵਿਚ ਹਾਈਟੈੱਕ ਸੁਰੱਖਿਆ ਸਬੰਧੀ ਬੋਲਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਰੇ ਪੰਜਾਬ ਨੂੰ ਸੀ. ਸੀ. ਟੀ. ਵੀ. ਕੈਮਰਿਆਂ ਨਾਲ ਲੈਸ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਬਠਿੰਡਾ 'ਚ CM ਮਾਨ ਵੱਲੋਂ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, BJP,ਵੜਿੰਗ ਤੇ SGPC 'ਤੇ ਸਾਧੇ ਨਿਸ਼ਾਨੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
