CM ਭਗਵੰਤ ਮਾਨ ਵੱਲੋਂ ਪੁਲਸ ਦੇ ਆਧੁਨਿਕੀਕਰਨ 'ਤੇ ਦਿੱਤਾ ਜਾ ਰਿਹੈ ਜ਼ੋਰ, SSF ਤਹਿਤ ਬਚੀਆਂ ਕਈ ਜਾਨਾਂ

Thursday, Sep 05, 2024 - 06:35 PM (IST)

ਜਲੰਧਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਕਾਨੂੰਨ ਵਿਵਸਥਾ ਦੀ ਮਜ਼ਬੂਤੀ ਲਈ ਲਗਾਤਾਰ ਪੁਲਸ ਦੇ ਆਧੁਨਿਕੀਕਰਨ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਹਰ ਪੰਜਾਬੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕੇ ਅਤੇ ਸਭ ਦੇ ਜਾਨ-ਮਾਲ ਦੀ ਰਾਖੀ ਦੇ ਸਕੇ। ਸੜਕਾਂ 'ਤੇ ਸੁਰੱਖਿਆ ਦੇ ਆਲਮ ਨੂੰ ਕਾਇਮ ਰੱਖਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ 'ਚ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਗਿਆ। ਇਸ ਫੋਰਸ ਦਾ ਮੁੱਖ ਕਾਰਜ ਮੁੱਢਲੀ ਸਿਹਤ ਸਹਾਇਤਾ ਪ੍ਰਦਾਨ ਕਰਨਾ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਤੱਕ ਪਹੁੰਚਾਉਣਾ ਹੈ। ਇਸ ਦੇ ਨਾਲ ਹੀ ਇਸ ਫੋਰਸ ਵੱਲੋਂ ਸੜਕਾਂ 'ਤੇ ਨਾਗਰਿਕਾਂ ਨੂੰ ਹਰ ਕਿਸਮ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਭੈਣ ਨੂੰ ਮਿਲਣ ਜਾ ਰਿਹਾ ਭਰਾ ਕਾਰ ਸਣੇ ਨਦੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਮਿਲੀ ਦਰਦਨਾਕ ਮੌਤ

PunjabKesari

ਪੰਜਾਬ ਸਰਕਾਰ ਵੱਲੋਂ ਫਰਿਆਦੀਆਂ ਨੂੰ ਫ਼ੌਰੀ ਮਦਦ ਮੁਹੱਈਆ ਕਰਵਾਉਣ ਲਈ 'ਐਮਰਜੈਂਸੀ ਰਿਸਪਾਂਸ ਵ੍ਹੀਕਲਜ਼' (ਈ. ਆਰ. ਵੀ) ਦੀ ਸ਼ੁਰੂਆਤ ਹੋਈ। ਪੰਜਾਬ ਸਰਕਾਰ ਵੱਲੋਂ ਲਾਅ ਅਤੇ ਆਰਡਰ ਵਿੰਗ ਨੂੰ ਮਜ਼ਬੂਤ ਕਰਨ ਲਈ ਲਗਭਗ 21 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ, ਜਿਨ੍ਹਾਂ 'ਚ ਪੁਲਸ ਕਰਮਚਾਰੀਆਂ ਨੂੰ ਬੁਲੇਟ ਪਰੂਫ਼ ਜੈਕੇਟਾਂ, ਕੈਮਰਿਆਂ, ਆਧੁਨਿਕ ਹੈਲਮਟ, ਬਾਡੀ ਪ੍ਰੋਟੈਕਟਰ ਸੂਟ, ਆਧੁਨਿਕ ਸ਼ੀਲਡ ਨਾਲ ਲੈਸ ਕੀਤਾ ਗਿਆ, ਜਿਸ ਨਾਲ ਪੁਲਸ ਜਵਾਨ ਹਰ ਵੇਲੇ 5 ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਾਲ ਚੁਸਤੀ ਅਤੇ ਦਰੁਸਤੀ ਨਾਲ ਨਜਿੱਠਣ ਦੇ ਯੋਗ ਬਣ ਸਕਣਗੇ। 

ਇਹ ਵੀ ਪੜ੍ਹੋ- ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਨੇ ਚੁੱਕਿਆ ਅਹਿਮ ਕਦਮ

PunjabKesari

ਪੰਜਾਬ ਅਜਿਹਾ ਪਹਿਲਾ ਸੂਬਾ ਬਣਿਆ ਹੈ, ਜਿਸ ਕੋਲ ਸੜਕਾਂ ਵਾਲੀ ਆਪਣੀ ਪੁਲਸ ਹੈ। ਸੜਕ ਸੁਰੱਖਿਆ ਫੋਰਸ ਲਈ 116 ਟੋਇਟਾ ਹੀਲੈਕਸ ਅਜਿਹੀਆਂ ਗੱਡੀਆਂ ਦਿੱਤੀਆਂ ਗਈਆਂ ਹਨ, ਜੋ ਦੇਸ਼ ਵਿਚ ਕਿਸੇ ਕੋਲ ਵੀ ਨਹੀਂ ਹਨ। ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਫਰਵਰੀ ਵਿਚ ਸੜਕ ਸੁਰੱਖਿਆ ਫੋਰਸ ਮੁਹੱਈਆ ਹੋਣ ਮਗਰੋਂ ਕਰਮਚਾਰੀਆਂ ਵੱਲੋਂ 1300-1400 ਦੇ ਕਰੀਬ ਲੋਕਾਂ ਦੀਆਂ ਬਚਾਈਆਂ ਗਈਆਂ ਹਨ। ਇਸ ਦੇ ਇਲਾਵਾ ਸੜਕ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੀਆਂ ਗੱਡੀਆਂ ਵਿਚ ਰਹਿ ਚੁੱਕੇ 80 ਤੋਂ 90 ਲੱਖ ਦੇ ਕਰੀਬ ਨਕਦੀ ਅਤੇ ਗਹਿਣੇ ਵੀ ਕਰਮਚਾਰੀਆਂ ਵੱਲੋਂ ਉਨ੍ਹਾਂ ਲੋਕਾਂ ਦੇ ਘਰਾਂ ਵਿਚ ਪਹੁੰਚਾਏ ਗਏ ਹਨ। 

 

ਇਹ ਵੀ ਪੜ੍ਹੋ- ਪੰਜਾਬ 'ਚ ਛਿੰਞ ਮੇਲੇ ਦੌਰਾਨ ਵੱਡਾ ਹਾਦਸਾ, ਉੱਡੇ ਵਾਹਨ ਦੇ ਪਰੱਖਚੇ, ਇਕ ਦੀ ਦਰਦਨਾਕ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News