CM ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਚੇਤ ਦੇ ਨਵਰਾਤਿਆਂ ’ਤੇ ਦਿੱਤੀਆਂ ਸ਼ੁੱਭਕਾਮਨਾਵਾਂ

04/02/2022 11:42:52 AM

ਸੰਗਰੂਰ (ਵਿਜੈ ਕੁਮਾਰ ਸਿੰਗਲਾ ) : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਚੇਤ ਦੇ ਨਰਾਤਿਆਂ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਭਗਵੰਤ ਮਾਨ ਨੇ ਵਧਾਈ ਦਿੰਦਿਆਂ ਅਰਦਾਸ ਕੀਤੀ ਹੈ ਕਿ ਪਰਮਾਤਮਾ ਸਭ ਦਾ ਭਲਾ ਕਰੇ। ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ  "ਚੇਤ ਦੇ ਨਰਾਤਿਆਂ ਦੇ ਸ਼ੁਭ ਮੌਕੇ 'ਤੇ ਆਪ ਸਭ ਨੂੰ ਹਾਰਦਿਕ ਸ਼ੁਭਕਾਮਨਾਵਾਂ"।
"ਮੈਂ ਕਾਮਨਾ ਕਰਦਾ ਹਾਂ ਕਿ ਮਾਂ ਸ਼ਕਤੀ ਦੀ ਪੂਜਾ ਦਾ ਇਹ ਤਿਉਹਾਰ ਤੁਹਾਡੇ ਜੀਵਨ ਵਿੱਚ ਖ਼ੁਸ਼ਹਾਲੀ, ਤਰੱਕੀ ਅਤੇ ਸ਼ਾਂਤੀ ਲੈ ਕੇ ਆਵੇ"।

ਦੱਸ ਦੇਈਏ ਕਿ ਚੇਤ ਦੇ ਨਰਾਤੇ 02 ਅਪ੍ਰੈਲ, 2022 ਦਿਨ ਸ਼ਨੀਵਾਰ ਮਤਲਬ ਕਿ ਅੱਜ ਤੋਂ ਸ਼ੁਰੂ ਹੋ ਗਏ ਹਨ। ਇਹ ਨਰਾਤੇ 11 ਅਪ੍ਰੈਲ 2022 ਦਿਨ ਸੋਮਵਾਰ ਨੂੰ ਖ਼ਤਮ ਹੋਣਗੇ। ਚੇਤ ਦੇ ਨਰਾਤਿਆਂ 'ਚ ਮਾਂ ਦੁਰਗਾ ਦੇ ਨੌਂ ਸਰੂਪਾਂ ਦੀ ਵਿਧੀ ਵਿਧਾਨ ਨਾਲ ਪੂਜਾ ਕੀਤੀ ਜਾਂਦੀ ਹੈ। ਚੇਤ ਦੇ ਨਰਾਤੇ ਸਮੇਂ ਰਾਮ ਨੌਮੀ ਦਾ ਤਿਓਹਾਰ ਵੀ ਆਉਂਦਾ ਹੈ। ਚੇਤ ਨਰਾਤੇ ਦੇ ਦਿਨ ਭਗਵਾਨ ਰਾਮ ਦਾ ਜਨਮ ਹੋਇਆ ਸੀ, ਇਸ ਲਈ ਇਸ ਨੂੰ ਰਾਮ ਨੌਮੀ ਕਿਹਾ ਜਾਂਦਾ ਹੈ। ਇਨ੍ਹਾਂ ਨਰਾਤਿਆਂ ਦਾ ਭਾਰਤ ’ਚ ਬਹੁਤ ਹੀ ਮਹੱਤਵ ਮੰਨਿਆ ਜਾਂਦਾ ਹੈ ਅਤੇ ਭਗਤ ’ਚ ਨਰਾਤਿਆਂ ਲਈ ਬਹੁਤ ਸ਼ਰਧਾ ਦੇਖਣ ਨੂੰ ਮਿਲਦੀ ਹੈ। 

Anuradha

This news is Content Editor Anuradha