ਵੱਡੀ ਖ਼ਬਰ: 1 ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ

04/16/2022 1:45:12 PM

ਚੰਡੀਗੜ੍ਹ (ਬਿਊਰੋ) - ਪੰਜਾਬ ਵਾਸੀਆਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦਾ ਤੋਹਫ਼ਾ ਜਲਦ ਮਿਲਣ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਇਸ਼ਤਿਹਾਰਾਂ 'ਚ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ। ਦਰਅਸਲ ਅੱਜ ਭਗਵੰਤ ਮਾਨ ਸਰਕਾਰ ਦਾ ਇਕ ਮਹੀਨੇ ਦਾ ਕਾਰਜਕਾਲ ਪੂਰਾ ਹੋ ਚੁੱਕਿਆ ਹੈ ਅਤੇ ਮਾਨ ਸਰਕਾਰ ਨੇ ਇਕ ਮਹੀਨੇ ਦੀਆਂ ਪ੍ਰਾਪਤੀਆਂ ਦਾ ਵੇਰਵਾ ਦਿੱਤਾ ਗਿਆ ਹੈ। ਇਸੇ ਇਸ਼ਤਿਹਾਰ ਵਿੱਚ ਜਾਣਕਾਰੀ ਦਿੱਤੀ ਗਈ ਹੈ ਕਿ 1 ਜੁਲਾਈ 2022 ਤੋਂ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ। ਇਸਦਾ ਰਸਮੀ ਐਲਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਕਰ ਸਕਦੇ ਹਨ।

ਪੜ੍ਹੋ ਇਹ ਵੀ ਖ਼ਬਰ - ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ

Koo App
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ 30 ਦਿਨਾਂ ਦਾ ਰਿਪੋਰਟ ਕਾਰਡ। ਹੁਣ ਪੰਜਾਬ ਵਾਸੀਆਂ ਨੂੰ 1 ਜੁਲਾਈ ਤੋਂ 300 ਯੂਨਿਟ ਮੁਫਤ ਬਿਜਲੀ ਮਿਲੇਗੀ। ... 30 days Report Card of Punjab Government under the leadership of Chief Minister @BhagwantMann. Now the people of Punjab will get 300 units of free electricity from July 1.
View attached media content
- CMO Punjab (@CMOPb) 16 Apr 2022

ਦੱਸ ਦੇਈਏ ਕਿ ਅੱਜ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਇਕ ਮਹੀਨਾ ਪੂਰਾ ਹੋ ਗਿਆ ਹੈ। ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤੇ ਬਹੁਤ ਸਾਰੇ ਵਾਅਦੇ ਇਕ ਮਹੀਨੇ ’ਚ ਹੀ ਪੂਰੇ ਕਰ ਦਿੱਤੇ ਹਨ। ਬੀਤੇ ਦਿਨੀਂ ਮੁੱਖ ਮੰਤਰੀ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਦੌਰਾਨ ਸੂਤਰਾਂ ਤੋਂ ਜਾਣਕਾਰੀ ਮਿਲੀ ਸੀ ਕਿ ਪੰਜਾਬ ਵਿੱਚ 300 ਯੂਨਿਟ ਤੱਕ ਮੁਫ਼ਤ ਬਿਜਲੀ ਦੇਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਨੋਟ- ਮੁਫ਼ਤ ਬਿਜਲੀ ਦੇ ਐਲਾਨ ’ਤੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਆਪਣਾ ਜਵਾਬ

rajwinder kaur

This news is Content Editor rajwinder kaur