ਜਦੋਂ CM ਮਾਨ ਦੇ ਸਮਾਗਮ 'ਚ ਪੁੱਜੀ ਬੈਂਸ 'ਤੇ ਜਬਰ-ਜ਼ਿਨਾਹ ਦੇ ਦੋਸ਼ ਲਾਉਣ ਵਾਲੀ ਪੀੜਤਾ...

05/05/2022 2:49:35 PM

ਲੁਧਿਆਣਾ (ਨਰਿੰਦਰ) : ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ 'ਤੇ ਜਬਰ-ਜ਼ਿਨਾਹ ਦੇ ਦੋਸ਼ ਲਾਉਣ ਵਾਲੀ ਪੀੜਤ ਜਨਾਨੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਮਾਰੋਹ 'ਚ ਪਹੁੰਚ ਗਈ। ਪੀੜਤ ਜਨਾਨੀ ਨੇ ਕਿਹਾ ਕਿ ਉਸ ਨੂੰ ਇਨਸਾਫ਼ ਦੁਆਇਆ ਜਾਵੇ ਅਤੇ ਸਿਮਰਜੀਤ ਬੈਂਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਸੁਰੱਖਿਆ ਮੁਲਾਜ਼ਮਾਂ ਨੂੰ ਉਕਤ ਜਨਾਨੀ ਨੂੰ ਬਾਹਰ ਕੱਢ ਦਿੱਤਾ ਗਿਆ।

ਇਹ ਵੀ ਪੜ੍ਹੋ : ਸਿਆਸੀ ਦਬਾਅ ਕਾਰਨ 'ਆਪ' ਆਗੂਆਂ ਤੇ ਵਾਲੰਟੀਅਰਾਂ 'ਤੇ ਦਰਜ ਮਾਮਲਿਆਂ ਦੀ ਦੁਬਾਰਾ ਹੋਵੇਗੀ ਜਾਂਚ

ਜ਼ਿਕਰਯੋਗ ਹੈ ਕਿ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸੂਬਾ ਪੱਧਰੀ ਸਮਾਰੋਹ ਕਰਵਾਇਆ ਗਿਆ ਸੀ, ਜਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਮਹਿਮਾਨ ਵੱਜੋਂ ਸ਼ਿਰੱਕਤ ਕੀਤੀ। ਇਸ ਸਮਾਰੋਹ 'ਚ ਹੀ ਉਕਤ ਪੀੜਤਾ ਮੁੱਖ ਮੰਤਰੀ ਕੋਲ ਇਨਸਾਫ਼ ਲੈਣ ਲਈ ਪਹੁੰਚੀ ਸੀ ਪਰ ਸੁਰੱਖਿਆ ਮੁਲਾਜ਼ਮਾਂ ਨੇ ਉਸ ਨੂੰ ਬਾਹਰ ਕੱਢ ਦਿੱਤਾ।
ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ 20 'ਆਪ' ਮੰਤਰੀਆਂ-ਵਿਧਾਇਕਾਂ ਨਾਲ ਕੀਤੀ ਬੈਠਕ, ਕਾਰਪੋਰੇਸ਼ਨ ਚੋਣਾਂ ਸਬੰਧੀ ਤਿਆਰ ਹੋਣ ਲਈ ਕਿਹਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 

Babita

This news is Content Editor Babita