CM ਭਗਵੰਤ ਮਾਨ ਨੇ ਬੰਦੀ ਛੋੜ ਦਿਵਸ ਤੇ ਦੀਵਾਲੀ ਮੌਕੇ ਪੰਜਾਬੀਆਂ ਨੂੰ ਦਿੱਤਾ ਖ਼ਾਸ ਸੁਨੇਹਾ

11/12/2023 4:29:07 PM

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਸਬੰਧੀ ਸਮੂਹ ਪੰਜਾਬੀਆਂ ਨੂੰ ਖ਼ਾਸ ਸੁਨੇਹਾ ਦਿੱਤਾ ਹੈ। ਉਨ੍ਹਾਂ ਟਵਿੱਟਰ ਜ਼ਰੀਏ ਕਿਹਾ ਕਿ ਆਓ ਸਾਰੇ ਰਲ਼ ਮਿਲ ਕੇ ਰੌਸ਼ਨੀਆਂ ਅਤੇ ਖ਼ੁਸ਼ੀਆਂ ਦੇ ਤਿਉਹਾਰਾਂ ਨੂੰ ਪਰਿਵਾਰਾਂ ਨਾਲ ਸੁਰੱਖਿਅਤ ਅਤੇ ਉਤਸ਼ਾਹ ਨਾਲ ਮਨਾਈਏ ਅਤੇ ਗ੍ਰੀਨ ਦੀਵਾਲੀ ਵੱਲ੍ਹ ਵਧੀਏ।

ਉਨ੍ਹਾਂ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਸਾਡਾ ਦੇਸ਼ ਤਿਉਹਾਰਾਂ ਦਾ ਦੇਸ਼ ਹੈ ਅਤੇ ਹਰ ਤਿਉਹਾਰ ਦਾ ਕੋਈ ਨਾ ਕੋਈ ਮਹੱਤਵ ਹੁੰਦਾ ਹੈ। ਦੀਵਾਲੀ ਰੌਸ਼ਨੀਆਂ ਦਾ ਤਿਉਹਾਰ ਹੈ। ਦੀਵਾਲੀ ਮੌਕੇ ਘਰਾਂ ਵਿਚ ਦੀਵੇ ਜਲਾਏ ਜਾਂਦੇ ਹਨ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ 'ਤੇ ਜਿਹਰੇ ਦੀਵੇ ਹਨ, ਉਹ ਤੰਦਰੁਸਤੀ, ਤਰੱਕੀ, ਮਿਹਨਤ ਅਤੇ ਬੁਲੰਦੀਆਂ ਦਾ ਚਾਣਨ ਹਰ ਘਰ ਵਿਚ ਲੈ ਕੇ ਆਉਣ।

ਇਹ ਵੀ ਪੜ੍ਹੋ: ਲੁਧਿਆਣਾ 'ਚ ਰੂਹ ਕੰਬਾਊ ਹਾਦਸਾ, 4 ਨੌਜਵਾਨਾਂ ਨੂੰ ਥਾਰ ਨੇ ਕੁਚਲਿਆ, ਬਾਈਕ ਥਾਰ ਹੇਠਾਂ ਫਸੀ 

ਉਨ੍ਹਾਂ ਕਿਹਾ ਕਿ ਹੈੱਪੀ ਦੀਵਾਲੀ ਦੇ ਨਾਲ-ਨਾਲ ਮੈਂ ਸੇਫ ਦੀਵਾਲੀ ਵੀ ਕਹਾਂਗਾ ਕਿਉਂਕਿ ਅਸੀਂ ਵੇਖਦੇ ਹਾਂ ਕਿ ਚੌਗਿਰਦੇ ਵਿਚ ਵਾਤਾਵਰਣ ਬਹੁਤ ਪ੍ਰਦੂਸ਼ਿਤ ਹੋ ਚੁੱਕਾ ਹੈ। ਬੌਤਰ ਮੁੱਖ ਮੰਤਰੀ ਹੋਣ ਦੇ ਨਾਤੇ ਮੈਂ ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਬੇਨਤੀ ਕਰਦਾ ਹਾਂ ਕਿ ਇਕ ਜ਼ਿੰਮੇਵਾਰ ਨਾਗਰਿਕ ਬਣ ਕੇ ਘੱਟ ਤੋਂ ਘੱਟ ਪ੍ਰਦੂਸ਼ਣ ਕਰੀਏ ਅਤੇ ਘੱਟ ਤੋਂ ਘੱਟ ਪਟਾਕੇ ਚਲਾ ਕੇ ਸਗੋਂ ਗ੍ਰੀਨ ਦੀਵਾਲੀ ਵੱਲ ਚਲੀਏ। ਭਗਵੰਤ ਮਾਨ ਨੇ ਕਿਹਾ ਕਿ ਦੀਵਾਲੀ ਰੌਸ਼ਨੀਆਂ ਦਾ ਤਿਉਹਾਰ ਹੈ ਪਰ ਇਸ ਦਿਨ ਸਾਡੇ ਦੇਸ਼ ਵਿਚ ਹਜ਼ਾਰਾਂ ਬੱਚਿਆਂ, ਲੋਕਾਂ ਦੀਆਂ ਅੱਖਾਂ ਦੀ ਰੌਸ਼ਨੀ ਵੀ ਚਲੀ ਜਾਂਦੀ ਹੈ ਤਾਂ ਉਨ੍ਹਾਂ ਲਈ ਇਹ ਤਿਉਹਾਰ ਹਨੇਰਿਆਂ ਦਾ ਤਿਉਹਾਰ ਬਣ ਜਾਂਦਾ ਹੈ। ਸਾਨੂੰ ਸਾਵਧਾਨੀ ਵੀ ਵਰਤਣੀ ਚਾਹੀਦੀ ਹੈ। ਮੈਨੂੰ ਉਮੀਦ ਹੈ ਕਿ ਪੰਜਾਬੀ ਗ੍ਰੀਨ ਦੀਵਾਲੀ ਮਨਾ ਕੇ ਦੇਸ਼ ਵਿਚ ਇਕ ਵਾਰ ਫਿਰ ਮੋਹਰੀ ਸੂਬੇ ਦੇ ਤੌਰ 'ਤੇ ਉੱਭਰ ਕੇ ਆਉਣਗੇ। 

ਇਹ ਵੀ ਪੜ੍ਹੋ: ਲੁਧਿਆਣਾ 'ਚ ਸ਼ਰਮਨਾਕ ਘਟਨਾ, ਫੈਕਟਰੀ ਠੇਕੇਦਾਰ ਨੇ ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

shivani attri

This news is Content Editor shivani attri