ਜਲੰਧਰ ਨਗਰ ਨਿਗਮ ਦੇ ATP ਦੀ ਗ੍ਰਿਫ਼ਤਾਰੀ ਨੂੰ ਲੈ ਕੇ CM ਮਾਨ ਸਖ਼ਤ, ਭ੍ਰਿਸ਼ਟਾਚਾਰਾਂ ਨੂੰ ਦਿੱਤਾ ਸਖ਼ਤ ਸੰਦੇਸ਼
Saturday, May 17, 2025 - 11:39 AM (IST)

ਜਲੰਧਰ (ਧਵਨ)–ਜਲੰਧਰ ਨਗਰ ਨਿਗਮ ਦੇ ਏ. ਟੀ. ਪੀ. (ਸਹਾਇਕ ਨਗਰ ਯੋਜਨਾਕਾਰ) ਸੁਖਦੇਵ ਵਸ਼ਿਸ਼ਟ ਦੀ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਨੂੰ ਲੈ ਕੇ ਕੀਤੀ ਗਈ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਸਪੱਸ਼ਟ ਸੰਦੇਸ਼ ਸਾਰੇ ਅਧਿਕਾਰੀਆਂ ਵਿਚ ਚਲਾ ਗਿਆ ਹੈ ਕਿ ਭ੍ਰਿਸ਼ਟਾਚਾਰ ਨੂੰ ਲੈ ਕੇ ਸਰਕਾਰ ਕੋਈ ਸਮਝੌਤਾ ਕਰਨ ਵਾਲੀ ਨਹੀਂ ਹੈ।
ਵਿਜੀਲੈਂਸ ਬਿਊਰੋ ਨੇ ਏ. ਟੀ. ਪੀ. ਸੁਖਦੇਵ ਵਸ਼ਿਸ਼ਟ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਸਮੇਂ ਉਹ ਵਿਜੀਲੈਂਸ ਦੀ ਹਿਰਾਸਤ ਵਿਚ ਹੈ। ਮੁੱਖ ਮੰਤਰੀ ਭਗਵੰਤ ਮਾਨ ਕੋਲ ਲਗਾਤਾਰ ਸ਼ਿਕਾਇਤਾਂ ਪਹੁੰਚ ਰਹੀਆਂ ਸਨ ਕਿ ਜਲੰਧਰ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਵਿਚ ਇਕ ਵੱਡਾ ਘਪਲਾ ਪੈਦਾ ਹੋ ਰਿਹਾ ਹੈ। ਬਿਲਡਿੰਗ ਬ੍ਰਾਂਚ ਵੱਲੋਂ ਨਕਸ਼ੇ ਪਾਸ ਕਰਵਾਉਣ ਲਈ ਰਿਸ਼ਵਤ ਲਈ ਜਾ ਰਹੀ ਹੈ ਅਤੇ ਕਈ ਕਾਲੋਨਾਈਜ਼ਰਾਂ ’ਤੇ ਇਕ 'ਆਪ' ਆਗੂ ਦੀ ਸਵੱਲੀ ਨਜ਼ਰ ਕਾਰਨ ਕਾਫ਼ੀ ਮਿਹਰਬਾਨੀਆਂ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ: ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਾਂਗੇ : ਅਰਵਿੰਦ ਕੇਜਰੀਵਾਲ
ਮੁੱਖ ਮੰਤਰੀ ਕੋਲ ਜਦੋਂ ਸ਼ਿਕਾਇਤਾਂ ਪਹੁੰਚੀਆਂ ਤਾਂ ਉਨ੍ਹਾਂ ਵਿਜੀਲੈਂਸ ਬਿਊਰੋ ਨੂੰ ਕਿਹਾ ਕਿ ਉਹ ਬਿਲਡਿੰਗ ਬ੍ਰਾਂਚ ਦੇ ਅਧਿਕਾਰੀਆਂ ’ਤੇ ਨਜ਼ਰ ਰੱਖਣ। ਸੁਖਦੇਵ ਵਸ਼ਿਸ਼ਟ ਤੋਂ ਇਸ ਸਮੇਂ ਵਿਜੀਲੈਂਸ ਅਧਿਕਾਰੀਆਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਏ. ਟੀ. ਪੀ. ਦੀ ਗ੍ਰਿਫ਼ਤਾਰੀ ਤੋਂ ਬਾਅਦ ਬਿਲਡਿੰਗ ਬ੍ਰਾਂਚ ਵਿਚ ਖਲਬਲੀ ਮਚੀ ਹੋਈ ਹੈ। ਹੁਣ ਸਾਰੇ ਆਗੂਆਂ ਦੀਆਂ ਨਜ਼ਰਾਂ ਸੁਖਦੇਵ ਵਸ਼ਿਸ਼ਟ ਵੱਲ ਲੱਗੀਆਂ ਹੋਈਆਂ ਹਨ ਕਿ ਉਹ ਇਸ ਮਾਮਲੇ ਵਿਚ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੂੰ ਕੀ ਬਿਆਨ ਦਿੰਦੇ ਹਨ। ਜੇਕਰ ਉਹ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਇਕ ਆਗੂ ਦਾ ਨਾਂ ਲੈਂਦੇ ਹਨ ਤਾਂ ਇਸ ਨਾਲ ਭ੍ਰਿਸ਼ਟਾਚਾਰ ਦੀਆਂ ਕਈ ਹੋਰ ਪਰਤਾਂ ਖੁੱਲ੍ਹਣੀਆਂ ਸ਼ੁਰੂ ਹੋ ਜਾਣਗੀਆਂ।
ਇਹ ਵੀ ਪੜ੍ਹੋ: ਪੰਜਾਬ 'ਚ Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਤੂਫ਼ਾਨ ਦੇ ਨਾਲ...
ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਨਿਰਦੇਸ਼ ਦੇ ਦਿੱਤੇ ਹਨ ਕਿ ਵਿਜੀਲੈਂਸ ਬਿਊਰੋ ਡੂੰਘਾਈ ਵਿਚ ਜਾ ਕੇ ਇਸ ਸਾਰੇ ਮਾਮਲੇ ਦੀ ਜਾਂਚ ਕਰੇ ਅਤੇ ਇਸ ਮਾਮਲੇ ਵਿਚ ਜਿਸ ਦਾ ਵੀ ਨਾਂ ਸਾਹਮਣੇ ਆਵੇ, ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਮੁੱਖ ਮੰਤਰੀ ਦਾ ਸੰਦੇਸ਼ ਬਿਲਕੁਲ ਸਾਫ਼ ਹੈ ਕਿ ਜੇਕਰ ਸੱਤਾਧਾਰੀ ਪਾਰਟੀ ਦਾ ਕੋਈ ਆਗੂ ਇਸ ਮਾਮਲੇ ਵਿਚ ਸਾਹਮਣੇ ਆਉਂਦਾ ਹੈ ਤਾਂ ਉਸ ਵਿਰੁੱਧ ਵੀ ਕਾਰਵਾਈ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਵਿਜੀਲੈਂਸ ਦੇ ਸ਼ਿਕੰਜੇ 'ਚ ਫਸ ਸਕਦੇ ਨੇ ਕਈ ਸਿਆਸੀ ਆਗੂ, ਡਿੱਗ ਸਕਦੀ ਹੈ ਗਾਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e