ਜਲੰਧਰ ਵਿਖੇ PAP ਗਰਾਊਂਡ 'ਚ ਪਹੁੰਚੇ CM ਭਗਵੰਤ ਮਾਨ, 560 ਸਬ ਇੰਸਪੈਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ

Saturday, Sep 09, 2023 - 04:51 PM (IST)

ਜਲੰਧਰ ਵਿਖੇ PAP ਗਰਾਊਂਡ 'ਚ ਪਹੁੰਚੇ CM ਭਗਵੰਤ ਮਾਨ, 560 ਸਬ ਇੰਸਪੈਕਟਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਜਲੰਧਰ (ਵੈੱਬ ਡੈਸਕ, ਰਮਨਦੀਪ ਸਿੰਘ ਸੋਢੀ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੌਰੇ 'ਤੇ ਪਹੁੰਚੇ, ਜਿੱਥੇ ਉਨ੍ਹਾਂ ਪੀ. ਏ. ਪੀ. ਗਰਾਊਂਡ ਵਿਚ 560 ਸਬ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ 2021 ਵਿੱਚ ਸਬ-ਇੰਸਪੈਕਟਰਾਂ ਦੀ ਭਰਤੀ ਕੀਤੀ ਗਈ ਸੀ। ਇਸ ਮੌਕੇ ਉਨ੍ਹਾਂ ਦੇ ਨਾਲ ਮੰਤਰੀ ਬਲਕਾਰ ਸਿੰਘ, ਡੀ. ਜੀ. ਪੀ. ਗੌਰਵ ਯਾਦਵ, ਐੱਮ. ਪੀ. ਸੁਸ਼ੀਲ ਕੁਮਾਰ ਰਿੰਕੂ ਵੀ ਪਹੁੰਚੇ। ਇਸ ਮੌਕੇ ਆਪਣੇ ਸੰਬੋਧਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਬੇਹੱਦ ਖ਼ਾਸ ਕਿਉਂਕਿ ਅਜਿਹਾ ਦਿਨ ਪਹਿਲਾਂ ਕਦੇ ਆਇਆ ਹੀ ਨਹੀਂ। ਅੱਜ 560 ਐੱਸ. ਆਈ. ਪੰਜਾਬ ਸਰਕਾਰ ਦੇ ਪਰਿਵਾਰ ਵਿਚ ਸ਼ਾਮਲ ਹੋਏ ਹਨ। ਇਨ੍ਹਾਂ ਸਬ ਇੰਸਪੈਕਟਰਾਂ ਨੂੰ ਕੋਈ ਸਿਫ਼ਾਰਿਸ਼ ਨਹੀਂ ਕਰਨੀ ਪਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ 1700 ਤੋਂ ਵੱਧ ਕਾਂਸਟੇਬਲਾਂ ਦੀ ਭਰਤੀ ਕੀਤੀ ਜਾਵੇਗੀ। ਅਸੀਂ ਹੁਣ ਤੱਕ 35,848 ਸਰਕਾਰੀ ਨੌਕਰੀਆਂ ਦੇ ਚੁੱਕੇ ਹਾਂ। ਮਾਨਸਾ ਨੇੜਲੇ ਦੇ ਇਕ ਪਿੰਡ ਵਿਚੋਂ ਪਹਿਲੀ ਵਾਰ ਅਜਿਹਾ ਹੋਇਆ ਕਿ ਕਿਸੇ ਨੌਜਵਾਨ ਨੂੰ ਸਰਕਾਰੀ ਨੌਕਰੀ ਮਿਲੀ ਹੈ।  
PunjabKesari

ਭਗੰਵਤ ਮਾਨ ਨੇ ਪਿਛਲੀਆਂ ਸਰਕਾਰਾਂ 'ਤੇ ਤੰਜ ਕੱਸਦੇ ਹੋਏ ਕਿਹਾ ਕਿ ਪਹਿਲਾਂ ਮੈਰਿਟ ਵਿਚ ਆਉਣ ਤੋਂ ਬਾਅਦ ਵੀ ਕਿਸੇ ਨੂੰ ਕੋਈ ਨੌਕਰੀ ਨਹੀਂ ਮਿਲਦੀ ਸੀ ਅਤੇ ਪਹਿਲਾਂ ਸਿਫ਼ਾਰਿਸ਼ ਦੇ ਆਧਾਰ 'ਤੇ ਹੀ ਨੌਕਰੀ ਦਿੱਤੀ ਜਾਂਦੀ ਸੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਪਿਛਲੇ ਡੇਢ ਸਾਲ ਤੋਂ ਅਸੀਂ ਬਿਨਾਂ ਸਿਫ਼ਾਰਿਸ਼ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਰਹੇ ਹਾਂ। CM ਭਗਵੰਤ ਮਾਨ ਨੇ ਸਟੇਜ ਤੋਂ ਕਿਹਾ ਕਿ ਕੱਲ੍ਹ ਮੈਨੂੰ ਇਕ ਸੁਨੇਹਾ ਮਿਲਿਆ ਕਿ ਭਗਵੰਤ ਮਾਨ ਗੱਦਾਰੀ ਕਰ ਰਹੇ ਹਨ। ਹਰਿਆਣਾ ਦੇ ਲੋਕਾਂ ਨੂੰ ਨੌਕਰੀਆਂ ਦੇ ਰਹੇ ਹਨ। ਅੱਜ ਦੀ ਭਰਤੀ ਵਿੱਚ 95 ਫ਼ੀਸਦੀ ਲੋਕ ਪੰਜਾਬ ਦੇ ਹਨ। 31 ਹਰਿਆਣਾ ਦੇ ਅਤੇ 4 ਰਾਜਸਥਾਨ ਦੇ ਹਨ ਪਰ ਉਹ ਵੀ ਪੰਜਾਬ ਦੇ ਹਨ ਅਤੇ ਪਤੇ ਹਰਿਆਣਾ ਦੇ ਹਨ। ਉਨ੍ਹਾਂ ਨੇ ਪੰਜਾਬੀ ਵਿੱਚ 10ਵੀਂ ਕੀਤੀ ਹੈ। ਇਹ ਦੂਜੇ ਰਾਜਾਂ ਵਿੱਚ ਰਹਿਣ ਵਾਲੇ ਪੰਜਾਬੀ ਪਰਿਵਾਰ ਹਨ।

ਇਹ ਵੀ ਪੜ੍ਹੋ- ਜਲੰਧਰ ਸ਼ਹਿਰ 'ਚ ਪ੍ਰਾਪਰਟੀ ਟੈਕਸ ਨਾ ਦੇਣ ਵਾਲਿਆਂ ਲਈ ਅਹਿਮ ਖ਼ਬਰ, ਵੱਡੀ ਕਾਰਵਾਈ ਦੀ ਤਿਆਰੀ 'ਚ ਨਿਗਮ

PunjabKesari

ਵਿਰੋਧੀਆਂ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਮੈਂ ਪੰਜਾਬ ਨੂੰ ਕਿੰਨਾ ਪਿਆਰ ਕਰਦਾ ਹਾਂ, ਪੰਜਾਬੀਅਤ ਨੂੰ ਕਿੰਨਾ ਪਿਆਰ ਕਰਦਾ ਹਾਂ, ਮੈਨੂੰ ਇਹ ਵਿਖਾਉਣ ਲਈ ਐੱਨ. ਓ. ਸੀ. ਦੀ ਲੋੜ ਨਹੀਂ ਹੈ। ਮੇਰੇ ਸੁਫ਼ਨਿਆਂ ਵਿੱਚ ਵੀ ਪੰਜਾਬ ਹੈ। ਉਨ੍ਹਾਂ ਕਿਹਾ ਕਿ ਮੇਰੇ ਸੁਫ਼ਨਿਆਂ 'ਚ ਅਤੇ ਜਾਗਦੇ ਹੋਏ ਵੀ ਪੰਜਾਬ ਹੀ ਆਉਂਦਾ ਹੈ। ਪੰਜਾਬ ਨੂੰ ਨੰਬਰ ਇਕ ਬਣਾਉਣ ਦਾ ਸੁਫ਼ਨਾ ਮੈਨੂੰ ਕਦੇ ਸੌਂਣ ਨਹੀਂ ਦਿੰਦਾ। ਹਾਲ ਹੀ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅਕਾਲੀ ਆਗੂ ਬਿਕਰਮ ਮਜੀਠੀਆ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵੀ ਭਗਵੰਤ ਮਾਨ ਨੇ ਸਟੇਜ ਤੋਂ ਹੀ ਦਿੱਤੇ। ਇਸ ਦੇ ਨਾਲ ਹੀ ਦੋਵਾਂ ਨੂੰ ਇਕ ਮਹੀਨੇ ਵਿੱਚ ਪੰਜਾਬੀ ਦਾ ਪੇਪਰ ਦੇਣ ਦੀ ਚੁਣੌਤੀ ਵੀ ਦਿੱਤੀ ਗਈ ਹੈ। ਭਗਵੰਤ ਮਾਨ ਨੇ ਰਾਜਾ ਵੜਿੰਗ ਤੇ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਵੜਿੰਗ ਅਤੇ ਮਜੀਠੀਆ ਪੰਜਾਬ ਦਾ ਪੇਪਰ 45 ਫ਼ੀਸਦੀ ਨੰਬਰਾਂ ਨਾਲ ਪਾਸ ਕਰਕੇ ਵਿਖਾਉਣ। ਦੋਹਾਂ ਨੂੰ ਭਗਵੰਤ ਮਾਨ ਵੱਲੋਂ ਇਕ ਮਹੀਨੇ ਦਾ ਸਮਾਂ ਦਿੱਤਾ ਜਾਂਦਾ ਹੈ।  

ਇਹ ਵੀ ਪੜ੍ਹੋ-  ਹੱਥਾਂ 'ਤੇ ਮਹਿੰਦੀ ਲਗਾ ਲਾੜੀ ਉਡੀਕਦੀ ਰਹੀ ਲਾੜਾ, ਘੋੜ੍ਹੀ ਚੜ੍ਹਨ ਤੋਂ ਪਹਿਲਾਂ ਹੀ ਮੁੰਡੇ ਨੇ ਚਾੜ 'ਤਾ ਚੰਨ

ਜਾਣੋ ਨਿਯੁਕਤੀਆਂ ਨੂੰ ਲੈ ਕੇ ਕੀ ਸੀ ਵਿਵਾਦ
ਪੰਜਾਬ ਪੁਲਸ ਹੈੱਡਕੁਆਰਟਰ ਵੱਲੋਂ ਮਾਨਸਾ ਲਈ ਸਬ ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਦੀ ਚੋਣ ਸੂਚੀ ਜਾਰੀ ਕੀਤੀ ਗਈ ਸੀ, ਜਿਸ ਵਿੱਚ 7 ਸਬ-ਇੰਸਪੈਕਟਰਾਂ ਦੇ ਨਾਂ ਜਾਰੀ ਕੀਤੇ ਗਏ ਸਨ। ਇਨ੍ਹਾਂ 7 ਉਮੀਦਵਾਰਾਂ ਵਿੱਚੋਂ ਸਿਰਫ਼ ਇਕ ਕੁਲਦੀਪ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਰਾਮਪੁਰਾ ਫੂਲ (ਬਠਿੰਡਾ) ਪੰਜਾਬ ਦਾ ਸੀ ਜਦਕਿ ਬਾਕੀ ਸਾਰੇ ਉਮੀਦਵਾਰਾਂ ਦੇ ਪਤੇ ਹਰਿਆਣਾ ਦੇ ਸਨ। ਸਿਆਸੀ ਪਾਰਟੀਆਂ ਨੇ ਇਨ੍ਹਾਂ ਨਿਯੁਕਤੀਆਂ ਨੂੰ ਲੈ ਕੇ ਕਈ ਸਵਾਲ ਚੁੱਕ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਸੀ। 
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਦਿਨ ਪਹਿਲਾਂ ਹੀ 710 ਪਟਵਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਦੌਰਾਨ ਸੀ. ਐੱਮ. ਮਾਨ ਨੇ ਕਿਹਾ ਸੀ ਕਿ ਹੁਣ ਉਮੀਦਵਾਰਾਂ ਨੂੰ ਸਿਖਲਾਈ ਦੌਰਾਨ 5 ਹਜ਼ਾਰ ਰੁਪਏ ਦੀ ਬਜਾਏ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿੱਤੀ ਭੱਤਾ ਦਿੱਤਾ ਜਾਵੇਗਾ।
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News