ਜਲੰਧਰ ਦੇ ਨਵੇਂ ਚੁਣੇ ਗਏ ਮੇਅਰ ਵਿਨੀਤ ਧੀਰ ਨੂੰ CM ਮਾਨ ਨੇ ਦਿੱਤੀਆਂ ਸ਼ੁੱਭਕਾਮਨਾਵਾਂ
Saturday, Jan 11, 2025 - 06:57 PM (IST)
            
            ਜਲੰਧਰ (ਵੈੱਬ ਡੈਸਕ)- ਜਲੰਧਰ ਵਾਸੀਆਂ ਨੂੰ ਅੱਜ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਨੇ ਵਿਨੀਤ ਧੀਰ ਨੂੰ ਜਲੰਧਰ ਨਗਰ ਨਿਗਮ ਦਾ ਮੇਅਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਲਬੀਰ ਸਿੰਘ ਬਿੱਟੂ ਢਿੱਲੋਂ ਨੂੰ ਸੀਨੀਅਰ ਡਿਪਟੀ ਮੇਅਰ ਨਿਯੁਕਤ ਕੀਤਾ ਗਿਆ ਹੈ ਅਤੇ ਮਲਕੀਤ ਸਿੰਘ ਸਰਪੰਚ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਜਲੰਧਰ ਵਾਸੀਆਂ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਦੇ ਹੱਥ ਆਈ ਨਿਗਮ ਦੀ ਕਮਾਨ

ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਮੇਅਰ ਵਿਨੀਤ ਧੀਰ, ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ ਅਤੇ ਡਿਪਟੀ ਮੇਅਰ ਮਲਕੀਤ ਸਿੰਘ ਨੂੰ ਵਧਾਈਆਂ ਦਿੱਤੀਆਂ ਹਨ।  ਐਕਸ 'ਤੇ ਪੋਸਟ ਸ਼ੇਅਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜਲੰਧਰ ਕਾਰਪੋਰੇਸ਼ਨ ਦੇ ਮੇਅਰ ਦੇ ਅਹੁਦੇ ਲਈ ਵਿਨੀਤ ਧੀਰ, ਸੀਨੀਅਰ ਡਿਪਟੀ ਮੇਅਰ ਦੇ ਲਈ ਬਲਬੀਰ ਸਿੰਘ ਬਿੱਟੂ ਢਿੱਲੋਂ ਅਤੇ ਡਿਪਟੀ ਮੇਅਰ ਲਈ ਮਲਕੀਤ ਸਿੰਘ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇਨ੍ਹਾਂ ਤਿੰਨਾਂ ਉਮੀਦਵਾਰਾਂ ਅਤੇ ਕੌਂਸਲਰਾਂ ਨੂੰ ਅਗਾਊਂ ਸ਼ੁੱਭਕਾਮਨਾਵਾਂ।
ਇਹ ਵੀ ਪੜ੍ਹੋ : ਲੱਗ ਗਈਆਂ ਮੌਜਾਂ, ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
